ਮੇਖ : ਸਿਤਾਰਾ ਜ਼ਮੀਨੀ, ਅਦਾਲਤੀ ਕੰਮਾਂ ਲਈ ਚੰਗਾ, ਆਪ ਆਪਣੇ ਉਤਸ਼ਾਹੀ ਮਨ ਕਰ ਕੇ ਹਰ ਕੰਮ ਨੂੰ ਉਸ ਦੇ ਟਾਰਗੈੱਟ ਤੱਕ ਪਹੁੰਚਾਉਣ ਦਾ ਹੌਸਲਾ ਰੱਖੋਗੇ।
ਬ੍ਰਿਖ : ਮਿੱਤਰ, ਸੱਜਣ-ਸਾਥੀ ਅਤੇ ਵੱਡੇ ਲੋਕ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ, ਜਦ ਵੀ ਆਪ ਉਨ੍ਹਾਂ ਨੂੰ ਵਰਤਣਾ ਚਾਹੋਗੇ, ਉਹ ਇਸਤੇਮਾਲ ਹੋ ਜਾਣਗੇ।
ਮਿਥੁਨ : ਡ੍ਰਿੰਕਸ, ਕੈਮੀਕਲਜ਼, ਰੰਗ ਰੋਗਨ, ਪੈਟ੍ਰੋਲੀਅਮ ਅਤੇ ਸੀ-ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਆਪਣੇ ਖੁਸ਼ਦਿਲ ਅਤੇ ਆਪਣੀ ਪਾਜ਼ੇਟਿਵ ਸੋਚ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ।
ਸਿੰਘ : ਆਪਣੇ ਆਪ ਨੂੰ ਝਮੇਲਿਆਂ ਤੋਂ ਬਚਾ ਕੇ ਰੱਖੋ, ਕਿਉਂਕਿ ਪੂਰਾ ਬਚਾਅ ਰੱਖਣ ਦੇ ਬਾਵਜੂਦ ਵੀ ਕੋਈ ਪ੍ਰਾਬਲਮ ਪੈਦਾ ਹੋ ਸਕਦੀ ਹੈ।
ਕੰਨਿਆ : ਸਿਤਾਰਾ ਧਨ ਲਾਭ ਵਾਲਾ, ਕੰਮਕਾਜੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਕੰਮਕਾਜੀ ਵਿਰੋਧੀ ਵੀ ਆਪ ਦਾ ਲਿਹਾਜ਼ ਕਰਨਗੇ।
ਤੁਲਾ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ-ਹਮਦਰਦੀ ਨਾਲ ਸੁਣਨਗੇ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ, ਯਤਨ ਕਰਨ ’ਤੇ ਆਪ ਦੀ ਕੋਈ ਸਕੀਮ ਸਿਰੇ ਚੜ੍ਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ : ਰੇਸ਼ਾ, ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ, ਕੋਈ ਨਵਾਂ ਯਤਨ ਵੀ ਹੱਥ ’ਚ ਨਾ ਲਓ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ, ਸਦਭਾਅ ਬਣਿਆ ਰਹੇਗਾ।
ਕੁੰਭ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਲਈ ਪ੍ਰੇਸ਼ਾਨੀਆਂ ਹਾਜ਼ਰ ਰਹਿ ਸਕਦੀਆਂ ਹਨ, ਇਸ ਲਈ ਪੂਰੀ ਤਰ੍ਹਾਂ ਚੌਕਸੀ ਵਰਤੋ।
ਮੀਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਤਾਲ-ਮੇਲ ਰੱਖੇਗੀ ਅਤੇ ਹਰ ਮਾਮਲੇ ’ਤੇ ਸਹਿਯੋਗ ਲਈ ਰਾਜ਼ੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
18 ਜੁਲਾਈ 2023, ਮੰਗਲਵਾਰ
ਪ੍ਰਥਮ (ਅਧਿਕ) ਸਾਉਣ ਸੁਦੀ ਤਿੱਥੀ ਏਕਮ (18-19 ਮੱਧ ਰਾਤ 2.10 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕਰਕ ’ਚ
ਮੰਗਲ ਸਿੰਘ ’ਚ
ਬੁੱੱਧ ਕਰਕ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਸਾਉਣ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1945, ਮਿਤੀ: 27 (ਹਾੜ੍ਹ), ਹਿਜਰੀ ਸਾਲ 1944, ਮਹੀਨਾ : ਜਿਲਹਿਜ਼, ਤਰੀਕ : 29, ਸੂਰਜ ਉਦੇ ਸਵੇਰੇ 5.39 ਵਜੇ, ਸੂਰਜ ਅਸਤ ਸ਼ਾਮ 7.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (ਪੂਰਾ ਦਿਨ ਰਾਤ), ਯੋਗ: ਹਰਸ਼ਣ (ਸਵੇਰੇ 9.36 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸਾਉਣ ਅਧਿਕ (ਪੁਰਸ਼ੋਤਮ) ਮਹੀਨਾ ਅਤੇ ਪ੍ਰਥਮ (ਅਧਿਕ) ਸਾਉਣ ਸੁਦੀ ਪੱਖ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਤਾਂ ਕੁੰਭ ਵਾਲਿਆਂ ਨੂੰ ਮਿਲੇਗਾ ਮਾਣ-ਸਨਮਾਨ
NEXT STORY