ਮੇਖ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਇਸ ਲਈ ਉਨ੍ਹਾਂ ਨਾਲ ਸੋਚ ਸਮਝ ਕੇ ਡੀਲ ਕਰੋ।
ਬ੍ਰਿਖ : ਸਿਤਾਰਾ ਬਿਹਤਰ, ਯਤਨ ਕਰਨ ’ਤੇ ਕੋਈ ਰੁਕਾਵਟ ਮੁਸ਼ਕਲ ਹਟੇਗੀ ਅਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ, ਅਰਥ ਦਸ਼ਾ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮਿਥੁਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨਾ ਫਰੂਟਫੁਲ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਦੁਸ਼ਮਣ ਕਮਜ਼ੋਰ ਤੇਜਹੀਣ ਰਹਿਣਗੇ।
ਕਰਕ : ਮਿੱਤਰ, ਕੰਮਕਾਜੀ ਸਾਥੀ ਆਪ ਦੀ ਗੱਲ ਧਿਆਨ-ਧੀਰਜ ਨਾਲ ਸੁਣਨਗੇ, ਜਨਰਲ ਤੌਰ ’ਤੇ ਵੀ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ- ਵਿਜਈ ਰਹੋਗੇ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਰੈਡੀਮੇਡ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਨੇਕ ਕੰਮਾਂ ਵੱਲ ਧਿਆਨ, ਮਨ ’ਚ ਸੈਰ-ਸਪਾਟੇ, ਸਫਰ ਦੀ ਚਾਹਤ ਰਹੇਗੀ।
ਤੁਲਾ : ਕਿਉਂਕਿ ਸਮਾਂ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਕੰਮ ਹੱਥ ’ਚ ਲੈਣ ਤੋਂ ਸੰਕੋਚ ਕਰਨਾ ਚਾਹੀਦਾ ਹੈ, ਨੁਕਸਾਨ ਦਾ ਡਰ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ।
ਧਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ, ਸੁਪੋਰਟਿਵ ਰਹਿਣਗੇ ਪਰ ਡਿੱਗਣ-ਫਿਸਲਣ ਦਾ ਡਰ ਰਹੇਗਾ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਮਜ਼ਬੂਤ ਮਨੋਬਲ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।
ਕੁੰਭ : ਸਿਤਾਰਾ ਸਿਹਤ ਲਈ ਠੀਕ ਨਹੀਂ, ਲਿਮਟ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਦੂਜਿਆਂ ’ਤੇ ਜ਼ਿਆਦਾ ਭਰੋਸਾ ਵੀ ਸੋਚ ਸਮਝ ਕੇ ਹੀ ਕਰੋ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
23 ਜੁਲਾਈ 2023, ਐਤਵਾਰ
ਪ੍ਰਥਮ (ਅਧਿਕ) ਸਾਉਣ ਸੁਦੀ ਤਿੱਥੀ ਪੰਚਮੀ (ਸਵੇਰੇ 11.45 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ
ਸੂਰਜ ਕਰਕ ’ਚ
ਚੰਦਰਮਾ ਕੰਨਿਆ ’ਚ
ਮੰਗਲ ਸਿੰਘ ’ਚ
ਬੁੱੱਧ ਕਰਕ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਸਾਉਣ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 1 (ਸਾਉਣ), ਹਿਜਰੀ ਸਾਲ 1945, ਮਹੀਨਾ :ਮੁਹੱਰਮ, ਤਰੀਕ : 4 ਸੂਰਜ ਉਦੇ ਸਵੇਰੇ 5.42 ਵਜੇ, ਸੂਰਜ ਅਸਤ ਸ਼ਾਮ 7.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਫਾਲਗੁਣੀ (ਸ਼ਾਮ 7.47 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਪਰਿਧ (ਦੁਪਹਿਰ 2.16 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਕੰਨਿਆ ਰਾਸ਼ੀ ’ਤੇ(ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰਾਸ਼ਟਰੀ ਸ਼ਕ ਸਾਉਣ, ਮਹੀਨਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਤੁਲਾ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY