ਮੇਖ : ਕਮਜ਼ੋਰ, ਟੈਂਸ ਅਤੇ ਡਿਸਟਰਬ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚੋਗੇ, ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ।
ਬ੍ਰਿਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਕਿਸੇ ਰੁਕੇ ਪਏ ਜ਼ਮੀਨੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਪਰ ਮਾਨਸਿਕ ਪ੍ਰੇਸ਼ਾਨੀ ਰਹਿ ਸਕਦੀ ਹੈ।
ਕਰਕ : ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਮੋਰੇਲ ਬੂਸਟਿੰਗ ਵੀ ਬਣੀ ਰਹੇਗੀ ਪਰ ਸਿਹਤ ਲਈ ਸਿਤਾਰਾ ਕਮਜ਼ੋਰ ਹੈ।
ਸਿੰਘ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਘਟੀਆ ਲੋਕਾਂ ਨਾਲ ਨੇੜਤਾ ਨਹੀਂ ਰੱਖਣੀ ਚਾਹੀਦੀ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਤੁਲਾ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਕਿਸੇ ਹੇਠ ਆਪਣੀ ਪੇਮੈਂਟ ਵੀ ਸੋਚ ਸਮਝ ਕੇ ਹੀ ਫਸਾਓ, ਮਨ ਵੀ ਅਸ਼ਾਂਤ-ਡਿਸਟਰਬ ਜਿਹਾ ਰਹੇਗਾ।
ਬ੍ਰਿਸ਼ਚਕ : ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਰੈਡੀਮੇਡ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਸੁਖਦ ਰਹੇਗੀ।
ਧਨ : ਕਿਸੇ ਵੱਡੇ ਆਦਮੀ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਆਪ ਦੀ ਕਿਸੇ ਸਮੱਸਿਆ ’ਚੋਂ ਕੋਈ ਰੁਕਾਵਟ, ਮੁਸ਼ਕਟ ਹਟ ਸਕਦੀ ਹੈ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਕੋਈ ਉਦੇਸ਼ ਪ੍ਰੋਗਰਾਮ ਸਿਰੇ ਚੜ੍ਹੇਗਾ ਪਰ ਕਿਸੇ ਨਾ ਕਿਸੇ ਪੰਗੇ ਦੇ ਜਾਗਣ ਦਾ ਡਰ ਰਹੇਗਾ।
ਕੁੰਭ : ਕਾਰੋਬਾਰੀ ਦਸ਼ਾ ਚੰਗੀ, ਸ਼ੁੱਭ ਕੰਮਾਂ ’ਚ ਧਿਆਨ, ਪੇਟ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ, ਨੁਕਸਾਨ ਪ੍ਰੇਸ਼ਾਨੀ ਦਾ ਡਰ।
ਮੀਨ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਮਨ ’ਚ ਸੈਰ ਸਫਰ ਦੀ ਚਾਹਤ ਰਹੇਗੀ।
24 ਜੁਲਾਈ 2023, ਸੋਮਵਾਰ
ਪ੍ਰਥਮ (ਅਧਿਕ) ਸਾਉਣ ਸੁਦੀ ਤਿੱਥੀ ਛੱਠ (ਦੁਪਹਿਰ 1.43 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕੰਨਿਆ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਸਾਉਣ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 2 (ਸਾਉਣ), ਹਿਜਰੀ ਸਾਲ 1445, ਮਹੀਨਾ : ਮੁਹੱਰਮ, ਤਰੀਕ : 5, ਸੂਰਜ ਉਦੇ ਸਵੇਰੇ 5.43 ਵਜੇ, ਸੂਰਜ ਅਸਤ ਸ਼ਾਮ 7.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਰਾਤ 10.12 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਸ਼ਿਵ (ਬਾਅਦ ਦੁਪਹਿਰ 2.51 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਨੂੰ ਅਦਾਲਤੀ ਕੰਮ 'ਚ ਮਿਲੇਗੀ ਸਫ਼ਲਤਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY