ਮੇਖ : ਵ੍ਹੀਕਲਜ਼ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਇੱਜ਼ਤ- ਮਾਣ ਦੀ ਪ੍ਰਾਪਤੀ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਸ਼ਤਰੂ ਵੀ ਕਮਜ਼ੋਰ ਤੇਜਹੀਣ ਰਹਿਣਗੇ।
ਮਿਥੁਨ : ਯਤਨ ਕਰਨ ’ਤੇ ਕੋਈ ਰੁਕਾਵਟ ਮੁਸ਼ਕਲ ਰਸਤੇ ’ਚੋਂ ਹਟੇਗੀ, ਧਾਰਮਿਕ ਤੇ ਸਮਾਜਿਕ ਕੰਮਾਂ ’ਚ ਧਿਆਨ, ਵੈਸੇ ਇਰਾਦਿਆਂ ’ਚ ਮਜ਼ਬੂਤੀ, ਮੋਰੇਲ ਬੂਸਟਿੰਗ ਵੀ ਬਣੀ ਰਹੇਗੀ।
ਕਰਕ : ਸਿਹਤ ਦੇ ਮਾਮਲੇ ’ਚ ਲਾਪਰਵਾਹ ਨਹੀਂ ਰਹਿਣਾ ਸਹੀ ਰਹੇਗਾ, ਇਸ ਲਈ ਨਾਪ-ਤੋਲ ਕੇ ਖਾਣਾ-ਪੀਣਾ ਚਾਹੀਦਾ ਹੈ, ਸਫਰ ਵੀ ਨਾ ਕਰਨਾ ਬਿਹਤਰ ਰਹੇਗਾ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਆਪ ਦੀ ਪੈਠ ਬਣੀ ਰਹੇਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ।
ਕੰਨਿਆ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਦੇ ਬਹਾਨੇ ਭਾਲਦੇ ਰਹਿਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ, ਵੈਸੇ ਕੰਮਕਾਜੀ ਦਸ਼ਾ ਸਹੀ ਰਹੇਗੀ।
ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ, ਮਨੋਬਲ ਦਬਦਬਾ ਵੀ ਬਣਿਆ ਰਹੇਗਾ।
ਬ੍ਰਿਸ਼ਚਕ : ਕਿਸੇ ਅਦਾਲਤੀ ਕੰਮ ਲਈ ਕੀਤਾ ਗਿਆ ਸ਼ੁਰੂਆਤੀ ਯਤਨ ਚੰਗਾ ਨਤੀਜਾ ਦੇ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਬਿਹਤਰ ਰਹਿਣਗੇ।
ਧਨ : ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਪਾਜ਼ੇਟਿਵ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸਿਹਤ ਦੇ ਵਿਗੜਣ ਅਤੇ ਪੈਰ-ਫਿਸਲਣ ਦਾ ਡਰ ਰਹੇਗਾ।
ਮਕਰ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲ ਪੁਰਜ਼ਿਆਂ, ਹਾਰਡ ਵੇਅਰ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚਭਰਪੂਰ ਲਾਭ ਮਿਲੇਗਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਇੱਜ਼ਤ -ਮਾਿ-ਣ ਦੀ ਪ੍ਰਾਪਤੀ ਪਰ ਮੌਸਮ ਦਾ ਐਕਸਪੋਜ਼ਰ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ।
ਮੀਨ :ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਲੈਣ-ਦੇਣ, ਪੜ੍ਹਨ-ਲਿਖਣ ਦੇ ਕੰਮ ਵੀ ਅਲਰਟ ਰਹਿ ਕੇ ਕਰੋ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਨਾ ਰਹੇਗੀ, ਮਨ ਵੀ ਅਪਸੈੱਟ ਜਿਹਾ ਰਹੇਗਾ।
3 ਅਗਸਤ 2023, ਵੀਰਵਾਰ
ਦਵੀਤੀਯ (ਅਧਿਕ) ਸਾਉਣ ਸੁਦੀ ਤਿੱਥੀ ਦੂਜ (ਸ਼ਾਮ 4.17 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕੁੰਭ ’ਚ
ਮੰਗਲ ਸਿੰਘ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਸਾਉਣ ਪ੍ਰਵਿਸ਼ਟੇ 19 , ਰਾਸ਼ਟਰੀ ਸ਼ਕ ਸੰਮਤ :1945, ਮਿਤੀ : 12 (ਸਾਉਣ), ਹਿਜਰੀ ਸਾਲ 1445, ਮਹੀਨਾ : ਮੁਹੱਰਮ, ਤਰੀਕ: 15, ਸੂਰਜ ਉਦੇ ਸਵੇਰੇ 5.49 ਵਜੇ, ਸੂਰਜ ਅਸਤ ਸ਼ਾਮ 7.18 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਸਵੇਰੇ 9.56 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਸੌਭਾਗਿਯ (ਸਵੇਰੇ 10 .17 ਤਕ ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (3-4 ਮੱਧ ਰਾਤ 2.32 ’ਤੇ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਕਰ ਰਾਸ਼ੀ ਵਾਲਿਆਂ ਦੀ ਵਪਾਰਕ ਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY