ਮੇਖ : ਸਿਤਾਰਾ ਸ਼ਾਮ ਤੱਕ ਜ਼ਮੀਨੀ-ਅਦਾਲਤੀ ਕੰਮਾਂ ’ਚ ਸਫ਼ਲਤਾ ਦੇਣ ਅਤੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਫਿਰ ਬਾਅਦ ’ਚ ਵੀ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਬ੍ਰਿਖ : ਸਿਤਾਰਾ ਸ਼ਾਮ ਤੱਕ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਬਿਜ਼ੀ ਰੱਖੇਗਾ, ਫਿਰ ਬਾਅਦ ’ਚ ਵੀ ਆਪ ਦਾ ਪੱਖ ਮਜ਼ਬੂਤ ਰਹੇਗਾ।
ਮਿਥੁਨ : ਸਿਤਾਰਾ ਸ਼ਾਮ ਤੱਕ ਆਮਦਨ ਲਈ ਚੰਗਾ, ਮੈਨ ਪਾਵਰ ਬਾਹਰ ਭਿਜਵਾਉਣ ਵਾਲਿਆਂ ਦੀ ਪਲਾਨਿੰਗ ਬਿਹਤਰ ਨਤੀਜਾ ਦੇਵੇਗੀ ਪਰ ਬਾਅਦ ’ਚ ਕੰਮਕਾਜੀ ਭੱਜ-ਦੌੜ ਚੰਗੀ ਰਹੇਗੀ।
ਕਰਕ : ਜਨਰਲ ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਕਾਰੋਬਾਰੀ ਟੂਰਿੰਗ ਪਲਾਨ ਕਰਨ ਲਈ ਚੰਗਾ, ਆਪ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਰਹੋਗੇ।
ਸਿੰਘ : ਸਿਤਾਰਾ ਸ਼ਾਮ ਤੱਕ ਨੁਕਸਾਨ ਵਾਲਾ, ਲੈਣ-ਦੇਣ, ਲਿਖਣ-ਪੜ੍ਹਨ ਦਾ ਕੰਮ ਵੀ ਅਹਿਤਿਆਤ ਨਾਲ ਕਰਨਾ ਚਾਹੀਦਾ ਹੈ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਕੰਨਿਆ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਪਲਾਨਿੰਗ ਨੂੰ ਅੱਗੇ ਵਧਾਉਣ ’ਚ ਹੈਲਪਫੁਲ ਹੋ ਸਕਦਾ ਹੈ ਪਰ ਬਾਅਦ ’ਚ ਸਮਾਂ ਉਲਝਣਾਂ ਵਾਲਾ ਬਣੇਗਾ।
ਤੁਲਾ : ਸਿਤਾਰਾ ਸ਼ਾਮ ਤੱਕ ਸਫਲਤਾ ਅਤੇ ਇੱਜ਼ਤ-ਮਾਣ ਦੇਣ ਅਤੇ ਦੁਸ਼ਮਣਾਂ ਨੂੰ ਕਮਜ਼ੋਰ ਕਰਨ ਵਾਲਾ ਪਰ ਬਾਅਦ ’ਚ ਸਮਾਂ ਅਰਥ ਦਸ਼ਾ ਸੰਵਾਰਨ ਵਾਲਾ ਹੋਵੇਗਾ।
ਬ੍ਰਿਸ਼ਚਕ : ਮਜ਼ਬੂਤ ਸਿਤਾਰੇ ਕਰ ਕੇ ਯਤਨ ਕਰਨ ’ਤੇ ਕੋਈ ਉਲਝਿਆ ਵਿਗੜਿਆ ਕੰਮ ਸੁਲਝ ਸਕਦਾ ਹੈ, ਤੇਜ਼ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਸਿਤਾਰਾ ਸ਼ਾਮ ਤੱਕ ਪੇਟ ’ਚ ਗੜਬੜੀ ਰੱਖਣ ਅਤੇ ਨੁਕਸਾਨ ਦੇਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਕੰਮਕਾਜੀ ਭੱਜ-ਦੌੜ ਵੀ ਰਹੇਗੀ।
ਮਕਰ : ਸਿਤਾਰਾ ਸ਼ਾਮ ਤੱਕ ਬਿਹਤਰ, ਅਰਥ ਦਸ਼ਾ ਸੁਖਦ-ਸੁਹਾਵਣੀ ਬਣੀ ਰਹੇਗੀ ਪਰ ਬਾਅਦ ’ਚ ਸਮਾਂ ਉਲਝਣਾਂ-ਮੁਸ਼ਕਲਾਂ ਵਾਲਾ ਬਣੇਗਾ।
ਕੁੰਭ : ਸਿਤਾਰਾ ਸ਼ਾਮ ਤੱਕ ਠੀਕ ਨਹੀਂ, ਇਸ ਲਈ ਮਨ ਟੈਂਸ, ਉਦਾਸ-ਪ੍ਰੇਸ਼ਾਨ ਅਤੇ ਕਸ਼ਮਕਸ਼ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਮੀਨ : ਸਿਤਾਰਾ ਸ਼ਾਮ ਤੱਕ ਬਿਹਤਰ, ਹਰ ਫਰੰਟ ’ਤੇ ਸਫਲਤਾ ਮਿਲੇਗੀ, ਤੇਜ਼ ਪ੍ਰਭਾਵ ਬਣਿਆ ਰਹੇਗਾ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀਆਂ, ਸਮੱਸਿਆਵਾਂ ਵਾਲਾ ਬਣੇਗਾ।
16 ਅਗਸਤ 2023, ਬੁੱਧਵਾਰ
ਦਵਿੱਤੀਯ (ਅਧਿਕ) ਸਾਉਣ ਵਦੀ ਤਿਥੀ ਮੱਸਿਆ (ਬਾਅਦ ਦੁਪਹਿਰ 3.08 ਤੱਕ) ਅਤੇ ਮਗਰੋਂ ਤਿਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕਰਕ ’ਚ
ਮੰਗਲ ਸਿੰਘ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਸਾਉਣ ਪ੍ਰਵਿਸ਼ਟੇ 32, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 25 (ਸਾਉਣ), ਹਿਜਰੀ ਸਾਲ 1445, ਮਹੀਨਾ : ਮੁਹੱਰਮ, ਤਰੀਕ: 28, ਸੂਰਜ ਉਦੇ ਸਵੇਰੇ 5.57 ਵਜੇ, ਸੂਰਜ ਅਸਤ ਸ਼ਾਮ 7.06 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਸ਼ਾਮ 4.57 ਤੱਕ) ਅਤੇ ਮਗਰੋਂ ਨਕਸ਼ੱਤਰ ਮਘਾ, ਯੋਗ : ਵਰਿਆਨ (ਸ਼ਾਮ 6.30 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਕਰਕ ਰਾਸ਼ੀ ’ਤੇ (ਸ਼ਾਮ 4.57 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼ਾਮ 4.57 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ 1.30 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅਧਿਕ ਸਾਉਣ ਮੱਸਿਆ, ਸਾਉਣ ਅਧਿਕ (ਪੁਰਸ਼ੋਤਮ) ਮਹੀਨਾ ਸਮਾਪਤ। ਸ਼੍ਰੀ ਅਟਲ ਬਿਹਾਰੀ ਵਾਜਪਾਈ ਪੁੰਨ ਤਿਥੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY