ਮੇਖ : ਜਨਰਲ ਸਿਤਾਰਾ ਸਟ੍ਰੌਂਗ, ਜਿਹੜਾ ਹਰ ਫਰੰਟ ’ਤੇ ਆਪ ਦੀ ਪੈਠ-ਧਾਕ ਬਣਾਈ ਰੱਖ ਸਕਦਾ ਹੈ, ਯਤਨ ਕਰਨ ’ਤੇ ਸੰਤਾਨ ਨਾਲ ਜੁੜੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ।
ਬ੍ਰਿਖ : ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰੀ ਸੁਣਵਾਈ ਹੋਵੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ, ਵੈਸੇ ਵੀ ਹਰ ਫਰੰਟ ’ਤੇ ਆਪ ਸਟ੍ਰੌਂਗ ਰਹੋਗੇ।
ਮਿਥੁਨ : ਯਤਨ ਕਰਨ ’ਤੇ ਕਿਸੇ ਵੱਡੇ ਆਦਮੀ ਦਾ ਸਹਿਯੋਗ ਮਿਲੇਗਾ, ਕੰਮਕਾਜੀ ਸਾਥੀ ਆਪ ਨਾਲ ਤਾਲਮੇਲ ਰੱਖਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਕਰਕ : ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ ਪਰ ਢਈਆ ਆਪ ਲਈ ਮੁਸ਼ਕਿਲਾਂ ਪੈਦਾ ਕਰਦਾ ਰਹਿ ਸਕਦਾ ਹੈ, ਧਿਆਨ ਰੱਖੋ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਕੰਨਿਆ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵਾਂ ਕੰਮ ਸ਼ੁਰੂ ਕਰੋ ਅਤੇ ਨਾ ਤਾਂ ਕਿਸੇ ਚੱਲ ਰਹੀ ਕੋਸ਼ਿਸ਼ ਨੂੰ ਅੱਗੇ ਵਧਾਓ।
ਤੁਲਾ : ਮਿੱਟੀ, ਰੇਤਾ, ਬੱਜਰੀ, ਸੀਮੈਂਟ, ਟਿੰਬਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ ਰਹੇਗੀ।
ਬ੍ਰਿਸ਼ਚਕ : ਰਾਜਸੀ ਕੰਮਾਂ ’ਚ ਸਫ਼ਲਤਾ ਮਿਲੇਗੀ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਧਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਸਿਰੇ ਚੜ੍ਹੇਗੀ, ਆਪ ਦੀ ਭੱਜ-ਦੌੜ ਵੀ ਪਾਜ਼ੇਟਿਵ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਵੀ ਬਚਣਾ ਚਾਹੀਦਾ ਹੈ, ਸਫ਼ਰ ਵੀ ਨਾ ਕਰੋ ਕਿਉਂਕਿ ਉਹ ਪ੍ਰੇਸ਼ਾਨੀ ਵਾਲਾ ਹੋਵੇਗਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਘਰੇਲੂ ਫਰੰਟ ’ਤੇ ਪੈਠ ਬਣੀ ਰਹੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰੋ।
ਮੀਨ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਸ ’ਤੇ ਭਰੋਸਾ ਕਰੋ ਕਿਉਂਕਿ ਮੌਕਾ ਮਿਲਣ ’ਤੇ ਉਹ ਕਦੀ ਵੀ ਆਪ ਦਾ ਲਿਹਾਜ਼ ਨਾ ਕਰਨਗੇ।
17 ਅਗਸਤ 2023, ਵੀਰਵਾਰ
ਦਵਿੱਤੀਯ (ਸ਼ੁੱਧ) ਸਾਉਣ ਸੁਦੀ ਤਿਥੀ ਏਕਮ (ਸ਼ਾਮ 5.36 ਤੱਕ) ਅਤੇ ਮਗਰੋਂ ਤਿਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਸਿੰਘ ’ਚ
ਮੰਗਲ ਸਿੰਘ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਸਾਉਣ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 26 (ਸਾਉਣ), ਹਿਜਰੀ ਸਾਲ 1445, ਮਹੀਨਾ : ਮੁਹੱਰਮ, ਤਰੀਕ : 29, ਸੂਰਜ ਉਦੇ ਸਵੇਰੇ 5.58 ਵਜੇ, ਸੂਰਜ ਅਸਤ ਸ਼ਾਮ 7.05 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੱਘਾ (ਸ਼ਾਮ 7.58 ਤਕ) ਅਤੇ ਮਗਰੋਂ ਨਕੱਸ਼ਤਰ ਪੁੁਰਵਾ ਫਾਲਗੁਣੀ, ਯੋਗ : ਪਰਿਧ (ਸ਼ਾਮ 7.29 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), (ਸ਼ਾਮ 7.58 ਤਕ ਜੰਮੇ ਬੱਚੇ ਨੂੰ ਮੱਘਾ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਦਵਿੱਤੀਯ (ਸ਼ੁੱਧ) ਸਾਉਣ ਸੁਦੀ ਪੱਖ ਸ਼ੁਰੂ, ਬ੍ਰਿਕਮੀ ਭਾਦੋਂ ਸੰਕ੍ਰਾਂਤੀ, ਸੂਰਜ ਦੁਪਹਿਰ 1.22 (ਜਲੰਧਰ ਟਾਈਮ) ’ਤੇ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਮੇਲਾ ਛਿੰਨਮਸਤਿਕਾ (ਚਿੰਤਪੁਰਨੀ ਸ਼ੁਰੂ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਸ਼ਾਮ ਤੱਕ ਆਮਦਨ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY