ਮੇਖ : ਸ਼ਤਰੂ ਉਭਰਦੇ ਸਿਮਟਦੇ ਆਪ ਲਈ ਪ੍ਰੇਸ਼ਾਨੀਆਂ ਪੈਦਾ ਕਰਦੇ ਰਹਿਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਨਾ ਰੱਖਣਾ ਸਹੀ ਰਹੇਗਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਵਿਰੋਧੀਆਂ ਦੀ ਵੀ ਆਪ ਅੱਗੇ ਕੋਈ ਖਾਸ ਪੇਸ਼ ਨਾ ਚੱਲ ਸਕੇਗੀ।
ਮਿਥੁਨ : ਅਦਾਲਤ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਵੱਡੇ ਲੋਕਾਂ ’ਚ ਆਪ ਦੀ ਪੈਠ- ਧਾਕ - ਛਾਪ ਬਣੀ ਰਹੇਗੀ।
ਕਰਕ : ਹਿੰਮਤ ਉਤਸ਼ਾਹ, ਯਤਨ ਸ਼ਕਤੀ ਬਣੀ ਰਹੇਗੀ, ਆਪ ਆਪਣੇ ਕੰਮਾਂ ਨੂੰ ਨਿਪਟਾਉਣ ਲਈ ਬਹੁਤ ਐਕਟਿਵ ਰਹੋਗੇ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਸਿਤਾਰਾ ਨੁਕਸਾਨ ਕਰਵਾਉਣ, ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਇਸ ਲਈ ਆਪ ਨੂੰ ਜਨਰਲ ਤੌਰ ’ਤੇ ਬਹੁਤ ਸੁਚੇਤ ਰਹਿਣਾ ਹੋਵੇਗਾ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਵੈਸੇ ਵੀ ਆਪ ਹਰ ਫ੍ਰੰਟ ’ਤੇ ਸਫਲ ਰਹੋਗੇ।
ਧਨ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ਲਈ ਸਿਤਾਰਾ ਚੰਗਾ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਮਕਰ : ਕਿਸੇ ਧਾਰਮਿਕ ਕੰਮ, ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗੀ।
ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ, ਸਫਰ ਵੀ ਟਾਲ ਦਿਓ, ਨੁਕਸਾਨ ਦਾ ਡਰ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਇੱਜ਼ਤਮਾਣ ਵਾਲਾ ਪਰ ਮੌਸਮ ਦਾ ਐਕਸਪੋਜ਼ਰ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ।
19 ਅਗਸਤ 2023, ਸ਼ਨੀਵਾਰ
ਦਵਿਤੀਯ ਸ਼ੁੱਧ ਸਾਉਣ ਵਦੀ ਤਿੱਥੀ ਤੀਜ (ਰਾਤ 10.20 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਕੰਨਿਆ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 28 (ਸਾਉਣ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ : 1, ਸੂਰਜ ਉਦੇ ਸਵੇਰੇ 5.59 ਵਜੇ, ਸੂਰਜ ਅਸਤ ਸ਼ਾਮ 7.03 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (19-20 ਮੱਧ ਰਾਤ 1.48 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਸਿੱਧ (ਰਾਤ 9.19 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਧੂ ਸ਼ਵਾ ਤੀਜ, ਹਰਿਆਲੀ ਤੀਜ, ਸਿੰਧਾਰਾ ਤੀਜ, ਸਫਰ (ਮੁਸਲਿਮ) ਮਹੀਨਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY