ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫ਼ਲਤਾ ਮਿਲੇਗੀ ਪਰ ਦੋਵੇਂ ਪਤੀ-ਪਤਨੀ ਇਕ-ਦੂਜੇ ਪ੍ਰਤੀ ਮਾਮਲਿਆਂ ’ਚ ਰਿਜ਼ਰਵੇਸ਼ਨ ਰੱਖਣਗੇ।
ਬ੍ਰਿਖ : ਬੇਸ਼ੱਕ ਸ਼ਤਰੂ ਆਪ ਨੂੰ ਨੁਕਸਾਨ ਤਾਂ ਨਹੀਂ ਪਹੁੰਚਾ ਸਕਣਗੇ ਤਾਂ ਵੀ ਉਨ੍ਹਾਂ ਦੀ ਮੌਜੂਦਗੀ ਕਰ ਕੇ ਆਪ ਕੁਝ ਅਪਸੈੱਟ ਪ੍ਰੇਸ਼ਾਨ ਜ਼ਰੂਰ ਰਹੋਗੇ, ਸਫ਼ਰ ਨਾ ਕਰਨਾ ਸਹੀ ਰਹੇਗਾ।
ਮਿਥੁਨ : ਸੰਤਾਨ ਆਪ ਨਾਲ ਤਾਲਮੇਲ ਰੱਖੇਗੀ ਪਰ ਫਿਰ ਵੀ ਕਿਸੇ ਨਾ ਕਿਸੇ ਮਾਮਲੇ ’ਤੇ ਮਤਭੇਦ ਜਾਂ ਮਤਭਿੰਨਤਾ ਜ਼ਰੂਰ ਰਹੇਗੀ, ਸਾਵਧਾਨ ਰਹੋ।
ਕਰਕ : ਕਿਸੇ ਜ਼ਮੀਨੀ ਕੰਮ ਨੂੰ ਫਾਈਨਲ ਕਰਨ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਫੇਵਰੇਵਲ ਨਤੀਜਾ ਨਾ ਮਿਲੇਗਾ, ਮਨ ਵੀ ਕੁਝ ਅਪਸੈੱਟ ਜਿਹਾ ਰਹੇਗਾ।
ਸਿੰਘ : ਕੰਮਕਾਜੀ ਸਾਥੀ ਆਪ ਦੀ ਗੱਲ ਨੂੰ ਇੰਪੋਰਟੈਂਸ ਨਾ ਦੇਣਗੇ, ਇਸ ਲਈ ਉਨ੍ਹਾਂ ’ਤੇ ਜ਼ਿਆਦਾ ਉਮੀਦ ਨਹੀਂ ਰੱਖਣੀ ਚਾਹੀਦੀ, ਨੁਕਸਾਨ ਦਾ ਵੀ ਡਰ ਰਹੇਗਾ।
ਕੰਨਿਆ : ਕਾਰੋਬਾਰੀ ਕੰਮਾਂ ਪ੍ਰਤੀ ਪੂਰਾ ਧਿਆਨ ਦਿਓ ਕਿਉਂਕਿ ਅਣਮੰਨੇ ਮਨ ਨਾਲ ਕੀਤੇ ਗਏ ਕੰਮਕਾਜੀ ਪ੍ਰੋਗਰਾਮ ਸਹੀ ਰਿਟਰਨ ਨਾ ਦੇਣਗੇ, ਕਾਰੋਬਾਰੀ ਟੂਰ ਵੀ ਨਾ ਕਰੋ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਠੀਕ-ਠਾਕ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਤਬੀਅਤ ’ਚ ਤੇਜ਼ੀ।
ਬ੍ਰਿਸ਼ਚਕ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦਾ ਕੰਮ ਵੀ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ ਪਰ ਸਫ਼ਰ ਵੀ ਨੁਕਸਾਨ ਵਾਲਾ ਹੋ ਸਕਦਾ ਹੈ।
ਧਨ : ਸਿਤਾਰਾ ਆਮਦਨ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਰੁਕਾਵਟ ਮੁਸ਼ਕਿਲ ਹੱਲ ਹੋ ਸਕਦੀ ਹੈ, ਕੰਮਕਾਜੀ ਟੂਰਿੰਗ ਵੀ ਫਰੂਟਫੁੱਲ ਰਹੇਗੀ।
ਮਕਰ : ਕਿਉਂਕਿ ਸਿਤਾਰਾ ਸਰਕਾਰੀ ਕੰਮਾਂ ਲਈ ਕਮਜ਼ੋਰ ਹੈ, ਇਸ ਲਈ ਕੋਈ ਵੀ ਸਰਕਾਰੀ ਯਤਨ ਹੱਥ ’ਚ ਨਹੀਂ ਲੈਣਾ ਸਹੀ ਰਹੇਗਾ।
ਕੁੰਭ : ਕਿਸੇ ਨਾ ਕਿਸੇ ਪੰਗੇ-ਪੇਚੀਦਗੀ ਨਾਲ ਨਿਪਟਣਾ ਪੈ ਸਕਦਾ ਹੈ, ਇਸ ਲਈ ਜਿਹੜੀ ਵੀ ਕੋਸ਼ਿਸ਼ ਕਰੋ, ਭਰਪੂਰ ਜ਼ੋਰ ਲਗਾ ਕੇ ਹੀ ਕਰੋ।
ਮੀਨ : ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
23 ਅਗਸਤ 2023, ਬੁੱਧਵਾਰ
ਦਵਿੱਤੀਯ (ਸ਼ੁੱਧ) ਸਾਉਣ ਸੁਦੀ ਤਿਥੀ ਸਪਤਮੀ (23-24 ਮੱਧ ਰਾਤ 3.32 ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਤੁਲਾ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 1(ਸਾਉਣ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ : 5, ਸੂਰਜ ਉਦੇ ਸਵੇਰੇ 6.02 ਵਜੇ, ਸੂਰਜ ਅਸਤ ਸ਼ਾਮ 6.59 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸੁਵਾਤੀ (ਸਵੇਰੇ 8.08 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਬ੍ਰਹਮ (ਰਾਤ 9.45 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਤੁਲਾ ਰਾਸ਼ੀ ’ਤੇ (23-24 ਮੱਧ ਰਾਤ 2.54 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ (23-24 ਮੱਧ ਰਾਤ 3.32 ’ਤੇ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਗੋਸਵਾਮੀ ਤੁਲਸੀ ਦਾਸ ਜਯੰਤੀ, ਰਾਸ਼ਟਰੀ ਸ਼ੱਕ ਭਾਦੋਂ ਮਹੀਨਾ ਅਤੇ ਸ਼ਰਦ-ਰੁੱਤ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY