ਮੇਖ : ਵਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ।
ਬ੍ਰਿਖ : ਕਿਸੇ ਅਫਸਰ ਦੇ ਸਾਫਟ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਪ੍ਰਾਬਲਮ ਕੁਝ ਸੁਲਝ ਸਕਦੀ ਹੈ, ਜਨਰਲ ਹਾਲਾਤ ’ਤੇ ਆਪ ਦਾ ਕੰਟ੍ਰੋਲ ਵਧੇਗਾ।
ਮਿਥੁਨ : ਸਟ੍ਰਾਂਗ ਮਨੋਬਲ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ, ਯਤਨ ਕਰਨ ’ਤੇ ਕੋਈ ਸਕੀਮ ਵੀ ਬਿਹਤਰ ਨਤੀਜਾ ਦੇਵੇਗੀ, ਧਾਰਮਿਕ ਕੰਮਾਂ ’ਚ ਰੁਚੀ।
ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਨਾਪ ਤੋਲ ਕੇ ਅਤੇ ਸੀਮਾ ’ਚ ਖਾਣਾ-ਪੀਣਾ ਚਾਹੀਦਾ ਹੈ, ਨੁਕਸਾਨ ਦਾ ਵੀ ਡਰ, ਲੈਣ-ਦੇਣ ਸੰਭਲ-ਸੰਭਾਲ ਕੇ ਹੀ ਕਰੋ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਜਨਰਲ ਤੌਰ ’ਤੇ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਰਹੋਗੇ, ਦੋਵੇਂ ਪਤੀ-ਪਤਨੀ ਇਕ-ਦੂਜੇ ਦਾ ਲਿਹਾਜ਼ ਕਰਨਗੇ।
ਕੰਨਿਆ : ਬੇਸ਼ੱਕ ਸ਼ਤਰੂ ਆਪ ਨੂੰ ਜ਼ਿਆਦਾ ਨੁਕਸਾਨ ਤਾਂ ਨਹੀਂ ਪਹੁੰਚਾ ਸਕਣਗੇ ਤਾਂ ਵੀ ਉਨ੍ਹਾਂ ਕਰ ਕੇ ਮਨ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਜ਼ਰੂਰ ਰਹੇਗਾ।
ਤੁਲਾ : ਯਤਨ ਕਰਨ ’ਤੇ ਸੰਤਾਨ ਨਾਲ ਜੁੜੀ ਕਿਸੇ ਪਲਾਨਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਜ਼ਰੂਰ ਰੱਖੋ।
ਬ੍ਰਿਸ਼ਚਕ : ਪ੍ਰਾਪਰਟੀ ਨਾਲ ਜੁੜਿਆ ਕੋਈ ਕੰਮ ਜੇ ਰੁਕਿਆ ਪਿਆ ਹੋਵੇ ਤਾਂ ਯਤਨ ਕਰ ਲਓ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਵੱਡੇ ਲੋਕ, ਸੱਜਣ ਸਾਥੀ, ਕੰਮਕਾਜੀ ਪਾਰਟਨਰ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਸਹਿਯੋਗ ਕਰਨਗੇ, ਕੰਮਕਾਜੀ ਵਿਅਸਤਾ ਵੀ ਬਿਹਤਰ ਨਤੀਜਾ ਦੇਵੇਗੀ।
ਮਕਰ : ਲੋਹਾ, ਲੋਹਾ ਮਸ਼ੀਨਰੀ, ਹਾਰਡ ਵੇਅਰ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਵਾਰਨ ਅਤੇ ਸਫਲਤਾ ਦੇਣ ਵਾਲਾ ਸਿਤਾਰਾ, ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ।
ਮੀਨ : ਸਿਤਾਰਾ ਨੁਕਸਾਨ ਦੇਣ , ਆਪੋਜ਼ਿਟ ਹਾਲਾਤ ਰੱਖਣ ਵਾਲਾ, ਲਿਖਣ-ਪੜ੍ਹਨ ਅਤੇ ਲੈਣ-ਦੇਣ ਦੇ ਕੰਮ ਵੀ ਅੱਖਾਂ ਖੋਲ੍ਹ ਕੇ ਹੀ ਕਰੋ।
31 ਅਗਸਤ 2023, ਵੀਰਵਾਰ
ਦਵਿਤੀਯ (ਸ਼ੁੱਧ) ਸਾਉਣ ਸੁਦੀ ਤਿੱਥੀ ਪੁੰਨਿਆ (ਸਵੇਰੇ 7.06 ਤੱਕ) ਅਤੇ ਮਗਰੋਂ ਤਿੱਥੀ ਏਕਮ (ਜਿਹੜੀ ਕਸ਼ੈਅ ਹੋ ਗਈ ਹੈ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮਕਰ ’ਚ
ਮੰਗਲ ਕੰਨਿਆ ’ਚ
ਬੁੱੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 9 (ਭਾਦੋਂ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ: 13, ਸੂਰਜ ਉਦੇ ਸਵੇਰੇ 6.07 ਵਜੇ, ਸੂਰਜ ਅਸਤ ਸ਼ਾਮ 6.49 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਸ਼ਾਮ 5.45 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਸੁਕਰਮਾ (ਸ਼ਾਮ 5.16 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ, (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸਾਵਣੀ ਪੁੰਨਿਆ (ਸਵੇਰੇ 7.06 ਤਕ),ਦਰਸ਼ਨ ਗੁਫਾ ਸ਼੍ਰੀ ਅਮਰਨਾਥ ਜੀ (ਜੰਮੂ-ਕਸ਼ਮੀਰ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY