ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਯਤਨਾਂ-ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਫੈਮਿਲੀ ਫਰੰਟ ’ਤੇ ਮੇਲ-ਸਦਭਾਅ ਬਣਿਆ ਰਹੇਗਾ ਪਰ ਗਲੇ ’ਚ ਖਰਾਬੀ ਦਾ ਡਰ।
ਬ੍ਰਿਖ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਸਫਰ ਵੀ ਨਾ ਕਰੋ।
ਮਿਥੁਨ : ਮਿੱਟੀ, ਰੇਤਾ, ਬੱਜਰੀ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ।
ਕਰਕ : ਸਰਕਾਰੀ ਕੰਮਾਂ ’ਚ ਸਫਲਤਾ ਤਾਂ ਮਿਲੇਗੀ ਪਰ ਭਰਪੂਰ ਜ਼ੋਰ ਲਗਾਉਣਾ ਜ਼ਿਆਦਾ ਜ਼ਰੂਰੀ ਹੋਵੇਗਾ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ।
ਸਿੰਘ : ਜਿਹੜਾ ਵੀ ਕੰਮ ਜਾਂ ਯਤਨ ਕਰੋ, ਭਰਪੂਰ ਜ਼ੋਰ ਲਗਾ ਕੇ ਕਰੋ, ਕਿਉਂਕਿ ਅਣਮੰਨੇ ਮਨ ਨਾਲ ਕੀਤਾ ਗਿਆ ਕੋਈ ਵੀ ਯਤਨ ਸਹੀ ਨਤੀਜਾ ਨਾ ਦੇਵੇਗਾ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਪੂਰਾ ਸੰਜਮ ਵਰਤੋ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਫੈਮਿਲੀ ਫਰੰਟ ’ਤੇ ਕੁਝ ਪ੍ਰੇਸ਼ਾਨੀ ਰਹੇਗੀ।
ਬ੍ਰਿਸ਼ਚਕ : ਸ਼ਤਰੂ ਉਭਰ ਸਿਮਟ ਕੇ ਆਪ ਲਈ ਕੁਝ ਨਾ ਕੁਝ ਪ੍ਰੇਸ਼ਾਨੀ ਜ਼ਰੂਰ ਰੱਖਣਗੇ, ਇਸ ਲਈ ਉਨ੍ਹਾਂ ਨਾਲ ਜ਼ਿਆਦਾ ਨੇੜਤਾ ਨਾ ਰੱਖੋ।
ਧਨ : ਪਲਾਨਿੰਗ ਅਤੇ ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਤਾਂ ਸਹੀ ਹੈ ਪਰ ਜ਼ੋਰ ਜ਼ਿਆਦਾ ਲਗਾਉਣਾ ਪੈ ਸਕਦਾ ਹੈ।
ਮਕਰ : ਪ੍ਰਾਪਰਟੀ ਦੇ ਕੰਮਾਂ ਲਈ ਜ਼ਿਆਦਾ ਭੱਜ-ਦੌੜ ਕਰਨ ’ਤੇ ਹੀ ਸਹੀ ਨਤੀਜਾ ਮਿਲੇਗਾ, ਸ਼ਤਰੂ ਕਮਜ਼ੋਰ ਪਰ ਪੈਰ ਫਿਸਲਣ ਅਤੇ ਸਿਹਤ ਦੇ ਵਿਗੜਣ ਦਾ ਡਰ ਰਹੇਗਾ।
ਕੁੰਭ : ਹਲਕੀ ਸੋਚ ਅਤੇ ਨੇਚਰ ਵਾਲੇ ਲੋਕ ਆਪ ਨੂੰ ਪ੍ਰੇਸ਼ਾਨ ਅਤੇ ਅਪਸੈੱਟ ਕਰਨ ਲਈ ਆਪਣੇ ਵੱਲੋਂ ਕੋਈ ਕਸਰ ਨਾ ਛੱਡਣਗੇ, ਸਾਵਧਾਨੀ ਵਰਤੋ।
ਮੀਨ : ਆਮਦਨ ਲਈ ਸਿਤਾਰਾ ਚੰਗਾ ਹੈ, ਪਰ ਕਾਰੋਬਾਰੀ ਕੰਮਾਂ ’ਚ ਨਾ ਤਾਂ ਬੇ-ਧਿਆਨੀ ਵਰਤੋ ਅਤੇ ਨਾ ਹੀ ਕੋਈ ਕਾਰੋਬਾਰੀ ਟੂਰ ਕਰੋ।
4 ਸਤੰਬਰ 2023, ਸੋਮਵਾਰ
ਭਾਦੋਂ ਵਦੀ ਤਿੱਥੀ ਪੰਚਮੀ (ਸ਼ਾਮ 4.43 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮੇਖ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 13 (ਭਾਦੋਂ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ: 17, ਸੂਰਜ ਉਦੇ ਸਵੇਰੇ 6.09 ਵਜੇ, ਸੂਰਜ ਅਸਤ ਸ਼ਾਮ 6.44 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਸਵੇਰੇ 9.27 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਧਰੁਵ (4-5 ਮੱਧ ਰਾਤ 12.59 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 9.27 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਲਈ ਪੂਰਬ ਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਚੰਦਨ ਛੱਠ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ
NEXT STORY