ਮੇਖ : ਟੈਂਸ, ਕਮਜ਼ੋਰ ਅਤੇ ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਤਿਆਰ ਨਾ ਹੋਵੋਗੇ, ਸਫਰ ਵੀ ਨਾ ਕਰੋ।
ਬ੍ਰਿਖ : ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਬਿਹਤਰੀ ਦੀ ਦਿਸ਼ਾ ’ਚ ਅੱਗੇ ਵਧ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ, ਜਨਰਲ ਸਿਤਾਰਾ ਆਪ ਨੂੰ ਐਕਟਿਵ ਅਤੇ ਪ੍ਰਭਾਵੀ ਰੱਖੇਗਾ।
ਮਿਥੁਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਵੈਸੇ ਆਪ ਹਿੰਮਤੀ-ਉਤਸ਼ਾਹੀ ਬਣੇ ਰਹੋਗੇ।
ਕਰਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਫਰੂਟਫੁਲ ਰਹੇਗੀ, ਕੰਮਕਾਜੀ ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਨਰਲ ਕੰਮਾਂ ’ਚ ਸਫਲਤਾ ਮਿਲੇਗੀ ਪਰ ਫੈਮਿਲੀ ਫ੍ਰੰਟ ’ਤੇ ਫਿਕਰ ਪ੍ਰੇਸ਼ਾਨੀ ਰਹਿ ਸਕਦੀ ਹੈ।
ਤੁਲਾ : ਸਿਤਾਰਾ ਨੁਕਸਾਨ ਦੇਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਦੂਜਿਆਂ ’ਤੇ ਜ਼ਰੂਰਤ ਤੋਂ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।
ਬ੍ਰਿਸ਼ਚਕ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਧਨ : ਕਿਸੇ ਅਫਸਰ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਕੋਈ ਸਰਕਾਰੀ ਰੁਕਾਵਟ ਮੁਸ਼ਕਲ ਰਸਤੇ ’ਚੋਂ ਹਟ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਇਰਾਦਿਆਂ ’ਚ ਮਜ਼ਬੂਤੀ, ਕੰਮਕਾਜੀ ਦਸ਼ਾ ਸੰਤੋਖਜਨਕ , ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।
ਕੁੰਭ : ਪੂਰਾ ਪ੍ਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ ਵਿਗੜਿਆ ਰਹੇਗਾ, ਇਸ ਲਈ ਲਿਮਿਟ ’ਚ ਅਤੇ ਪ੍ਰਹੇਜ਼ ਨਾਲ ਖਾਣਾ ਸਹੀ ਰਹੇਗਾ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਅਤੇ ਇਰਾਦਿਆਂ ’ਚ ਸਫਲਤਾ, ਮਨ ਸਫਰ ਲਈ ਰਾਜ਼ੀ ਰਹੇਗਾ ਪਰ ਗਲੇ ’ਚ ਖਰਾਬੀ ਦਾ ਡਰ।
17 ਸਤੰਬਰ 2023, ਐਤਵਾਰ
ਭਾਦੋਂ ਸੁਦੀ ਤਿੱਥੀ ਦੂਜ (ਪੁਰਵ ਦੁਪਹਿਰ 11.10ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਕੰਨਿਆ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 26 (ਭਾਦੋਂ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ : 30, ਸੂਰਜ ਉਦੇ ਸਵੇਰੇ 6.17 ਵਜੇ, ਸੂਰਜ ਅਸਤ ਸ਼ਾਮ 6.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਸਵੇਰੇ 10.02 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਬ੍ਰਹਮ (ਸਵੇਰੇ 10.02 ਤੱਕ) ਤੇ ਯੋਗ ਏਂਦਰ, ਚੰਦਰਮਾ : ਕੰਨਿਆ ਰਾਸ਼ੀ ’ਤੇ (ਰਾਤ 11.08 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ: ਬਿਕ੍ਰਮੀ ਅੱਸੂ ਸੰਕ੍ਰਾਂਤੀ, ਸੂਰਜ ਦੁਪਹਿਰ 1.30 ਤੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼੍ਰੀ ਵਰਾਹ ਜਯੰਤੀ, ਵਿਸ਼ਵਕਰਮਾ ਪੂਜਨ, ਰਬਿ ਊਲ ਅਵਲ (ਮੁਸਲਿਮ) ਮਹੀਨਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
15 ਸਤੰਬਰ ਨੂੰ ਸੂਰਜ ਵਾਂਗ ਚਮਕੇਗਾ ਇਨ੍ਹਾਂ ਰਾਸ਼ੀਆਂ ਦਾ ਭਾਗ, ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ
NEXT STORY