ਮੇਖ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਘਰੇਲੂ ਮੋਰਚੇ ’ਤੇ ਕੁਝ ਖਿੱਚੋਤਾਣ ਰਹਿ ਸਕਦੀ ਹੈ।
ਬ੍ਰਿਖ : ਦੁਸ਼ਮਣਾਂ ਦੀਆਂ ਸ਼ਰਾਰਤਾਂ- ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਉਨ੍ਹਾਂ ਨੂੰ ਨਾ ਤਾਂ ਲਿਫਟ ਦਿਓ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ।
ਮਿਥੁਨ : ਜਨਰਲ ਹਾਲਾਤ ਅਨੁਕੂਲ ਚੱਲਣਗੇ, ਕੰਮ-ਕਾਜੀ ਦਸ਼ਾ ਠੀਕ-ਠਾਕ ਰਹੇਗੀ ਪਰ ਸੰਤਾਨ ’ਤੇ ਜ਼ਿਆਦਾ ਉਮੀਦ ਨਾ ਰੱਖੋ, ਕਿਉਂਕਿ ਉਹ ਸ਼ਾਇਦ ਪੂਰੀ ਤਰ੍ਹਾਂ ਸੁਪੋਰਟ ਨਾ ਕਰੇਗੀ।
ਕਰਕ : ਕੋਈ ਵੀ ਜਾਇਦਾਦੀ ਕੰਮ ਹਲਕੇ ’ਚ ਨਾ ਕਰੋ ਕਿਉਂਕਿ ਸਿਤਾਰਾ ਉਮੀਦ ਮੁਤਾਬਿਕ ਸਫਲਤਾ ਦੇਣ ਵਾਲਾ ਨਹੀਂ ਹੈ, ਮਨ ਵੀ ਕੁਝ ਅਸ਼ਾਂਤ ਜਿਹਾ ਰਹੇਗਾ।
ਸਿੰਘ : ਕੰਮਕਾਜੀ ਕੰਮਾਂ ’ਚ ਭੱਜ-ਦੌੜ ਤਾਂ ਬਣੀ ਰਹੇਗੀ ਪਰ ਸਾਥੀ ਸ਼ਾਇਦ ਪੂਰੀ ਤਰ੍ਹਾਂ ਸਾਥ ਨਾ ਦੇਣਗੇ, ਇਸ ਲਈ ਆਪ ਨੂੰ ਸੁਚੇਤ ਰਹਿਣਾ ਹੋਵੇਗਾ।
ਕੰਨਿਆ : ਸਿਤਾਰਾ ਧਨ ਲਾਭ ਲਈ ਚੰਗਾ ਪਰ ਆਪ ਨੂੰ ਕੰਮਕਾਜ ਨਾਲ ਜੁੜਾਵ ਜ਼ਿਆਦਾ ਰੱਖਣਾ ਹੋਵੇਗਾ, ਕਿਉਂਕਿ ਭੱਜ-ਦੌੜ ਸ਼ਾਇਦ ਪੂਰਾ ਨਤੀਜਾ ਨਾ ਦੇਵੇਗੀ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।
ਬ੍ਰਿਸ਼ਚਕ : ਧਿਆਨ ਰੱਖੋ ਕਿ ਉਲਝਣਾਂ ਕਰ ਕੇ ਆਪ ਦੀ ਸਾਰੀ ਪਲਾਨਿੰਗ ਉਖੜ-ਵਿਗੜ ਨਾ ਜਾਵੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਧਨ : ਟੀਚਿੰਗ, ਕੋਚਿੰਗ, ਟੂਰਿਜ਼ਮ, ਕੰਸਲਟੈਂਸੀ, ਡੈਕੋਰੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਮਿਹਨਤ ਅਤੇ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਕਰ : ਸਰਕਾਰੀ ਕੰਮਾਂ ’ਚ ਕੋਸ਼ਿਸ਼ਾਂ ਮਨਮਰਜ਼ੀ ਦਾ ਨਤੀਜਾ ਨਾ ਦੇ ਸਕਣਗੀਆਂ, ਇਸ ਲਈ ਜਿਹੜੀ ਵੀ ਕੰਮਕਾਜੀ ਕੋਸ਼ਿਸ਼ ਕਰੋ, ਪੂਰਾ ਜ਼ੋਰ ਲਗਾ ਕੇ ਕਰਨਾ ਸਹੀ ਰਹੇਗਾ।
ਕੁੰਭ : ਕਿਸੇ ਨਾ ਕਿਸੇ ਮੁਸ਼ਕਲ, ਸਮੱਸਿਆ ਨਾਲ ਆਪ ਨੂੰ ਨਿਪਟਣਾ ਪੈ ਸਕਦਾ ਹੈ, ਮਨ ਅਤੇ ਸੋਚ ’ਤੇ ਨੈਗੇਟਿਵਿਟੀ ਛਾਈ ਰਹੇਗੀ।
ਮੀਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਵ੍ਹੀਕਲਸ ਵੀ ਧਿਆਨ ਅਤੇ ਸੁਚੇਤ ਰਹਿ ਕੇ ਹੀ ਚਲਾਓ, ਕਿਉਂਕਿ ਸਿਤਾਰਾ ਸੱਟ ਲਗਵਾਉਣ ਵਾਲਾ ਹੈ।
18 ਸਤੰਬਰ 2023, ਸੋਮਵਾਰ
ਭਾਦੋਂ ਸੁਦੀ ਤਿੱਥੀ ਤੀਜ (ਦੁਪਹਿਰ 12.40 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਤੁਲਾ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 27 (ਭਾਦੋਂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 2, ਸੂਰਜ ਉਦੇ ਸਵੇਰੇ 6.17 ਵਜੇ, ਸੂਰਜ ਅਸਤ ਸ਼ਾਮ 6.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਦੁਪਹਿਰ 12.08 ਤੱਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ, ਯੋਗ : ਏਂਦਰ (18-19 ਮੱਧ ਰਾਤ 4.24 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (18-19 ਮੱਧ ਰਾਤ 1.12 ’ਤੇ)। ਦਿਸ਼ਾ ਸ਼ੂਲ : ਪੂਰਬ ਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਹਰੀਤਾਲਿਕਾ ਤੀਜ, ਗੌਰੀ ਤੀਜ, ਪੱਖਰ (ਕਲੰਕ) ਚੌਥ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਹੋਵੇਗਾ ਲਾਭ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY