ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਸਿਹਤ ਲਈ ਕਮਜ਼ੋਰ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ।
ਬ੍ਰਿਖ : ਜਨਰਲ ਸਿਤਾਰਾ ਕਮਜ਼ੋਰ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਪ੍ਰੇਸ਼ਾਨ ਅਤੇ ਅਪਸੈੱਟ ਰੱਖ ਸਕਦਾ ਹੈ, ਜੇ ਸਫਰ ਦਾ ਪ੍ਰੋਗਰਾਮ ਟਾਲਿਆ ਜਾ ਸਕੇ ਤਾਂ ਟਾਲ ਦਿਓ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਕਮਜ਼ੋਰ, ਜਿਹੜਾ ਆਪ ਦੇ ਕਦਮ ਨੂੰ ਪਿੱਛੇ ਖਿੱਚਦਾ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ, ਮਨ ਵੀ ਸਫਰ ਲਈ ਰਾਜ਼ੀ ਰਹੇਗਾ।
ਕਰਕ : ਬਾਅਦ ਦੁਪਹਿਰ ਤੱਕ ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ ਪਰ ਬਾਅਦ ’ਚ ਪੰਗਿਆਂ-ਝਮੇਲਿਆਂ ਦੇ ਉਭਰਨ ਨਾਲ ਆਪੋਜ਼ਿਟ ਹਾਲਾਤ ਬਣਨਗੇ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਕਮਜ਼ੋਰ, ਕਿਸੇ ਵੀ ਜ਼ਮੀਨੀ ਜਾਇਦਾਦੀ ਕੰਮ ਲਈ ਯਤਨ ਨਾ ਕਰੋ ਪਰ ਬਾਅਦ ’ਚ ਆਪ ਦੇ ਯਤਨ ਬਿਹਤਰ ਰਿਜ਼ਲਟ ਦੇਣਗੇ।
ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਭੱਜਦੌੜ ਦਾ ਉਮੀਦ ਮੁਤਾਬਿਕ ਨਤੀਜਾ ਨਾ ਦੇਵੇਗਾ ਪਰ ਬਾਅਦ ’ਚ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਅੱਗੇ ਵਧੇਗੀ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਪ੍ਰੇਸ਼ਾਨੀਆਂ ਪੈਦਾ ਕਰਨ ਵਾਲਾ ਹੋਵੇਗਾ ਪਰ ਬਾਅਦ ’ਚ ਆਪ ਦੀਆਂ ਮੁਸ਼ਕਿਲਾਂ ਆਸਾਨ ਬਣਨਗੀਆਂ।
ਬ੍ਰਿਸ਼ਚਕ : ਬਾਅਦ ਦੁਪਹਿਰ ਤੱਕ ਮਨ ਕੁਝ ਅਪਸੈੱਟ, ਅਸ਼ਾਂਤ ਅਤੇ ਕਸ਼ਮਕਸ਼ ’ਚ ਰਹੇਗਾ ਪਰ ਬਾਅਦ ’ਚ ਕੋਈ ਕਾਰੋਬਾਰੀ ਪ੍ਰੋਗਰਾਮ ਯਤਨ ਕਰਨ ’ਤੇ ਸਿਰੇ ਚੜ੍ਹੇਗਾ।
ਧਨ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਵਾਲਾ ਅਤੇ ਕਿਸੇ ਨਾ ਕਿਸੇ ਝਮੇਲੇ ’ਚ ਫਸਾਉਣ ਵਾਲਾ ਹੋਵੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਮਕਰ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਪ੍ਰੋਗਰਾਮਾਂ ’ਚ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਸਮਾਂ ਮੁਸ਼ਕਿਲਾਂ, ਪ੍ਰੇਸ਼ਾਨੀਆਂ ਵਾਲਾ ਬਣ ਸਕਦਾ ਹੈ।
ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਕਿਸੇ ਸਰਕਾਰੀ ਕੰਮ ਨੂੰ ਉਲਝਾਉਣ ਵਾਲਾ ਪਰ ਬਾਅਦ ’ਚ ਅਰਥ ਮੋਰਚੇ ’ਤੇ ਸਫਲਤਾ ਦੇਣ ਅਤੇ ਬਿਹਤਰੀ ਕਰਨ ਵਾਲਾ ਬਣੇਗਾ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਕਮਜ਼ੋਰ, ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ ਪਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤਮਾਣ ਵਾਲਾ ਬਣੇਗਾ।
22 ਸਤੰਬਰ 2023, ਸ਼ੁੱਕਰਵਾਰ
ਭਾਦੋਂ ਸੁਦੀ ਤਿੱਥੀ ਸਪਤਮੀ (ਦੁਪਹਿਰ 1.36 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 31 (ਭਾਦੋਂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 6, ਸੂਰਜ ਉਦੇ ਸਵੇਰੇ 6.20 ਵਜੇ, ਸੂਰਜ ਅਸਤ ਸ਼ਾਮ 6.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਬਾਅਦ ਦੁਪਹਿਰ 3.35 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਆਯੁਸ਼ਮਾਨ (ਰਾਤ 11.52 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ :ਬ੍ਰਿਸ਼ਚਕ ਰਾਸ਼ੀ ’ਤੇ (ਬਾਅਦ ਦੁਪਹਿਰ 3.35 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਬਾਅਦ ਦੁਪਹਿਰ 3.35 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਵੇਗੀ (ਦੁਪਹਿਰ 1.36 ਤੋਂ 22-23 ਮੱਧ ਰਾਤ 12.57 ਤੱਕ) ਦਿਸ਼ਾ ਸ਼ੂਲ : ਪੱਛਮ ਅਤੇ ਨੇਰੇਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਮੁਕਤਾ ਭਰਣ ਸੰਤਾਨ ਸਪਤਮੀ ਵਰਤ, ਸ਼੍ਰੀ ਮਹਾ ਲਕਸ਼ਮੀ ਵਰਤ ਸ਼ੁਰੂ (ਚੰਦਰ ਉਦੇ ਵਿਯਾਪਨੀ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY