ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਦੂਜਿਆਂ ’ਤੇ ਹਰ ਪੱਖੋਂ, ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਦੁਸ਼ਮਣਾਂ ਦੀ ਵੀ ਆਪ ਅੱਗੇ ਕੋਈ ਖਾਸ ਪੇਸ਼ ਨਾ ਚੱਲ ਸਕੇਗੀ।
ਬ੍ਰਿਖ : ਪੂਰਾ ਪ੍ਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ ਰਹਿ ਸਕਦਾ ਹੈ, ਆਪਣੀ ਪੇਮੈਂਟ ਨੂੰ ਵੀ ਕਿਸੇ ਹੇਠ ਫਸਣ ਨਾ ਦਿਓ, ਨੁਕਸਾਨ ਦਾ ਵੀ ਡਰ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ਸਫਰ ਲਈ ਰਾਜ਼ੀ ਰਹੇਗਾ, ਦੋਨੋਂ ਪਤੀ- ਪਤਨੀ ਇਕ ਦੂਜੇ ਦੇ ਪ੍ਰਤੀ ਕੰਸੀਡ੍ਰੇਟ ਅਤੇ ਲਿਹਾਜ਼ਦਾਰ ਰਹਿਣਗੇ।
ਕਰਕ : ਟੈਂਸ ਅਤੇ ਕਮਜ਼ੋਰ ਮਨ ਅਤੇ ਮਨੋਬਲ ’ਚ ਟੁੱਟਣ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਅਤੇ ਉਸ ਨੂੰ ਉਸਦੇ ਟਾਰਗੈੱਟ ਤਕ ਪਹੁੰਚਾਉਣ ਦੀ ਹਿੰਮਤ ਨਾ ਬਟੋਰ ਸਕੋਗੇ।
ਸਿੰਘ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ, ਹਾਵੀ ਮੋਰੇਲ ਬਣਿਆ ਰਹੇਗਾ।
ਕੰਨਿਆ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ ਪਰ ਸਿਹਤ ਦਾ ਧਿਆਨ ਰੱਖਣਾ ਜ਼ਰੂਰੀ, ਡਰਾਈਵਿੰਗ ਵੀ ਸੁਚੇਤ ਰਹਿ ਕੇ ਕਰੋ।
ਤੁਲਾ : ਵੱਡੇ ਲੋਕ-ਕੰਮਕਾਜੀ ਸਾਥੀ ਸਹਿਯੋਗ ਕਰਨਗੇ ਅਤੇ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣਨਗੇ ਪਰ ਆਪਣੇ ਗੁੱਸੇ ਨੂੰ ਬੇਕਾਬੂ ਨਾ ਹੋਣ ਦਿਓ।
ਬ੍ਰਿਸ਼ਚਕ : ਸਿਤਾਰਾ ਆਮਦਨ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ ਕੁਝ ਅੱਗੇ ਵਧੇਗੀ, ਵਿਰੋਧੀ ਵੀ ਆਪ ਦੀ ਪਕੜ ਹੇਠ ਰਹਿਣਗੇ।
ਧਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਮਕਰ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ਦੀ ਜ਼ਮਾਨਤ ਦਿਓ ਅਤੇ ਨਾ ਹੀ ਆਪਣੀ ਕੋਈ ਪੇਮੈਂਟ ਫਸਣ ਦਿਓ।
ਕੁੰਭ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਮੀਨ : ਕਿਸੇ ਅਫਸਰ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਭਾਦੋਂ ਸੁਦੀ ਤਿੱਥੀ ਨੌਮੀ (ਸਵੇਰੇ 10.24 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਧਨ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 2 (ਭਾਦੋਂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 8, ਸੂਰਜ ਉਦੇ ਸਵੇਰੇ 6.21 ਵਜੇ, ਸੂਰਜ ਅਸਤ ਸ਼ਾਮ 6.19 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (ਦੁਪਹਿਰ 1.42 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾਖਾੜਾ, ਯੋਗ : ਸ਼ੌਭਨ (ਸ਼ਾਮ 6.39 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਧਨ ਰਾਸ਼ੀ ’ਤੇ (ਸ਼ਾਮ 7.18 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼੍ਰੀ ਚੰਦਰ ਨੌਮੀ (ਉਦਾਸੀਨ ਸੰਪਰਦਾਏ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY