ਮੇਖ : ਉਲਝਣਾਂ-ਝਗੜਿਆਂ, ਪੇਚਦੀਗੀਆਂ ਦੇ ਉਭਰਨ ਦਾ ਡਰ ਰਹੇਗਾ, ਇਸ ਲਈ ਕੋਈ ਵੀ ਇੰਪੋਰਟ-ਐਕਸਪੋਰਟ ਦਾ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਸਫਰ ਵੀ ਨਾ ਕਰੋ।
ਬ੍ਰਿਖ : ਟੀਚਿੰਗ, ਕੋਚਿੰਗ ਪ੍ਰਿੰਟਿੰਗ, ਪਬਲੀਸ਼ਿੰਗ, ਮੈਡੀਸਨ,ਇੰਟੀਰੀਅਰ, ਡੈਕੋਰੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ ।
ਮਿਥੁਨ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ ਅਤੇ ਕਦਮ ਬੜ੍ਹਤ ਵੱਲ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਰੁਚੀ, ਕੰਮਕਾਜੀ ਦਸ਼ਾ ਬਿਹਤਰ।
ਸਿੰਘ : ਸਿਹਤ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਮਨ ਵੀ ਉਦਾਸ-ਪ੍ਰੇਸ਼ਾਨ-ਅਪਸੈੱਟ ਜਿਹਾ ਰਹੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ ਸਦਭਾਅ ਬਣਿਆ ਰਹੇਗਾ ।
ਤੁਲਾ : ਕਿਉਂਕਿ ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਨਾ ਕੋਈ ਮੌਕਾ ਭਾਲਦੇ ਰਹਿਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ।
ਬ੍ਰਿਸ਼ਚਕ : ਸੰਤਾਨ ਦੇ ਸਾਫਟ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਯਤਨ ਕਰਨ ’ਤੇ ਕੋਈ ਬਾਧਾ-ਮੁਸ਼ਕਿਲ ਹੱਲ ਹੋ ਸਕਦੀ ਹੈ, ਸ਼ੁਭ ਕੰਮਾਂ ’ਚ ਧਿਆਨ।
ਧਨ : ਕਿਸੇ ਅਦਾਲਤੀ ਕੰਮ ਲਈ ਆਪ ਦੀ ਭੱਜਦੌੜ ਚੰਗੀ ਨਤੀਜਾ ਦੇ ਸਕਦੀ ਹੈ, ਇੱਜ਼ਤ-ਮਾਣ ਦੀ ਪ੍ਰਾਪਤੀ, ਆਪ ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਪ੍ਰਭਾਵੀ ਰਹੋੋਗੇ।
ਮਕਰ : ਵੱਡੇ ਲੋਕ ਅਤੇ ਮਿੱਤਰਾਂ-ਸੱਜਣ ਸਾਥੀਆਂ ਨਾਲ ਮੇਲ ਮਿਲਾਪ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦੀ ਕੋਈ ਉੱਲਝੀ, ਅਟਕੀ ਸਮੱਸਿਆ ਹੋ ਸਕਦੀ ਹੈ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਪਲਾਨਿੰਗ ਅਤੇ ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਨਰਲ ਤੌਰ ’ਤੇ ਸਫਲਤਾ ਮਿਲੇਗੀ, ਠੰਡੀਆਂ ਵਸਤਾਂ ਦੀ ਵਰਤੋਂ ਸੀਮਾ ’ਚ ਰਹਿ ਕੇ ਕਰਨਾ ਸਹੀ ਰਹੇਗਾ।
29 ਸਤੰਬਰ 2023, ਸ਼ੁੱਕਰਵਾਰ
ਭਾਦੋਂ ਸੁਦੀ ਤਿੱਥੀ ਪੁੰਨਿਆ (ਬਾਅਦ ਦੁਪਹਿਰ 3.23 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮੀਨ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 7 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 13, ਸੂਰਜ ਉਦੇ ਸਵੇਰੇ 6.24 ਵਜੇ, ਸੂਰਜ ਅਸਤ ਸ਼ਾਮ 6.12 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (ਰਾਤ 11.13 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਵ੍ਰਿਧੀ (ਰਾਤ 8.03 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ ) ,ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ ) , ਰਾਤ 11.18 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ:ਭਾਦੋਂ ਪੁੰਨਿਆ, ਪ੍ਰੋਸ਼ਠਪਦੀ-ਮਗਲਯ ਸਰਾਧ ਸ਼ੁਰੂ, ਪੁੰਨਿਆ ਦਾ ਸਰਾਧ, ਏਕਮ ਦਾ ਸਰਾਧ (ਬਾਅਦ ਦੁਪਹਿਰ 3.28 ਤੋਂ ਬਾਅਦ), ਮੇਲਾ ਗੋਇੰਦਵਾਲ, ਵਰਲਡ ਹਾਰਟ ਕੇਅਰ ਡੇ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲਿਆਂ ਨੂੰ ਨੁਕਸਾਨ ਹੋਣ ਦਾ ਡਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY