ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਮੌਸਮ ਦਾ ਐਕਪੋਜ਼ਰ ਵੀ ਤਬੀਅਤ ਨੂੰ ਕੁਝ ਅਪਸੈੱਟ ਰੱਖ ਸਕਦਾ ਹੈ।
ਬ੍ਰਿਖ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਲੈਣ-ਦੇਣ ਦੇ ਕੰਮਾਂ ’ਚ ਵੀ ਕਿਸੇ ’ਤੇ ਜ਼ਰੂਰਤ ਤੋਂ ਜ਼ਿਆਦਾ ਭਰੋਸਾ ਨਹੀਂ ਕਰਨਾ ਚਾਹੀਦਾ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਕਿਸੇ ਕੰਮਕਾਜੀ ਪਲਾਨਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟਾਉਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਬੇਸ਼ੱਕ ਸਿਤਾਰਾ ਸਰਕਾਰੀ ਕੰਮਾਂ ਲਈ ਚੰਗਾ ਹੈ, ਤਾਂ ਵੀ ਹਲਕੇ ਮਨ ਨਾਲ ਯਤਨ ਕਰਨ ’ਤੇ ਫੇਵਰੇਬਲ ਨਤੀਜਾ ਮਿਲ ਨਾ ਸਕੇਗਾ।
ਸਿੰਘ : ਮਨ ’ਤੇ ਪਾਜ਼ੇਟਿਵ ਅਤੇ ਸਾਤਵਿਕਤਾ ਦਾ ਅਸਰ ਰਹਿਣ ਦੇ ਬਾਵਜੂਦ ਵੀ ਕਿਸੇ-ਕਿਸੇ ਸਮੇਂ ਨੈਗਟੇਵਿਟੀ ਹਾਵੀ ਹੁੰਦੀ ਨਜ਼ਰ ਆਵੇਗੀ।
ਕੰਨਿਆ : ਖਾਣ-ਪੀਣ ’ਚ ਪੂਰੀ ਸੰਭਾਲ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਗੜਬੜੀ ਜ਼ਰੂਰ ਮਹਿਸੂਸ ਹੁੰਦੀ ਰਹੇਗੀ, ਸਫਰ ਵੀ ਨਾ ਕਰਨਾ ਸਹੀ ਰਹੇਗਾ।
ਤੁਲਾ : ਵਪਾਰ ਅਤੇ ਕੰਮ-ਕਾਜ ਦੇ ਕੰਮਾਂ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਮਨ ’ਤੇ ਨੈਗਟੇਵਿਟੀ ਵੀ ਅਕਸਰ ਪ੍ਰਭਾਵੀ ਹੋ ਸਕਦੀ ਹੈ।
ਬ੍ਰਿਸ਼ਚਕ : ਸ਼ਤਰੂਆਂ ’ਤੇ ਭਰੋਸਾ ਨਹੀਂ ਕਰਨਾ ਚਾਹੀਦਾ ਹੈ, ਕਿਉਂਕਿ ਕਮਜ਼ੋਰ ਦਿਸਣ ਵਾਲਾ ਸ਼ਤਰੂ ਵੀ ਆਪ ’ਤੇ ਭਾਰੀ ਪੈ ਸਕਦਾ ਹੈ, ਸਫਰ ਨਾ ਕਰੋ।
ਧਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਇਸ ਲਈ ਉਸ ਵੱਲ ਧਿਆਨ ਦੇਣਾ ਸਹੀ ਰਹੇਗਾ।
ਮਕਰ : ਕੋਰਟ ਕਚਹਿਰੀ ’ਚ ਜਾਣ ਲਈ ਸਮਾਂ ਫੇਵਰੇਬਲ ਪਰ ਆਪ ਨੂੰ ਆਪਣਾ ਪੱਖ ਚੰਗੀ ਤਰ੍ਹਾਂ ਸਮਝਾਉਣਾ ਅਤੇ ਰੱਖਣਾ ਹੋਵੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।
ਕੁੰਭ : ਹਲਕੀ ਸੋਚ ਅਤੇ ਨੇਚਰ ਵਾਲੇ ਲੋਕ ਆਪ ਦਾ ਸਾਰਾ ਖੇਡ ਵਿਗਾੜਣ ਲਈ ਐਕਟਿਵ ਰਹਿਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਨਾ ਰੱਖੋ।
ਮੀਨ : ਸਿਤਾਰਾ ਵਪਾਰ ਕਾਰੋਬਾਰ ਲਈ ਚੰਗਾ ਪਰ ਕੰਮਕਾਜੀ ਕੰਮਾਂ ਜਾਂ ਕੋਸ਼ਿਸ਼ਾਂ ’ਚ ਲਾਪ੍ਰਵਾਹੀ ਪ੍ਰੇਸ਼ਾਨੀ ਦੇਣ ਵਾਲੀ ਹੋਵੇਗੀ, ਜਨਰਲ ਹਾਲਾਤ ਵੀ ਅਨੁਕੂਲ ਚਲਣਗੇ।
2 ਅਕਤੂਬਰ 2023, ਸੋਮਵਾਰ
ਅੱਸੂ ਵਦੀ ਤਿੱਥੀ ਤੀਜ (ਸਵੇਰੇ 7.37 ਤੱਕ) ਅਤੇ ਮਗਰੋਂ ਤਿੱਥੀ ਚੌਥ (ਜਿਹੜੀ ਕਸ਼ੈਅ ਹੋ ਗਈ ਹੈ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮੇਖ ’ਚ
ਮੰਗਲ ਕੰਨਿਆ ’ਚ
ਬੁੱਧ ਕੰਨਿਆ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 10 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 16, ਸੂਰਜ ਉਦੇ ਸਵੇਰੇ 6.26 ਵਜੇ, ਸੂਰਜ ਅਸਤ ਸ਼ਾਮ 6.08 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਸ਼ਾਮ 6.24 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਹਰਸ਼ਣ (ਸਵੇਰੇ 10.29 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਮੇਖ ਰਾਸ਼ੀ ’ਤੇ (2-3 ਮੱਧ ਰਾਤ 12.15 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਜਯੰਤੀ, ਸ਼੍ਰੀ ਗਣੇਸ਼ ਚੌਥ ਵਰਤ, ਤਿੱਥੀ ਚੌਥ ਦਾ ਸਰਾਧ, ਭਰਣੀ ਸਰਾਧ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਤੁਲਾ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY