ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕੰਮਕਾਜੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ।
ਬ੍ਰਿਖ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮੂਡ ਅਤੇ ਤਬੀਅਤ ’ਚ ਖੁਸ਼ਦਿਲੀ ਰਹੇਗੀ, ਸਮਾਂ ਸਫਲਤਾ, ਇੱਜ਼ਤ-ਮਾਣ ਵਾਲਾ।
ਮਿਥੁਨ : ਖਰਚਿਆਂ ਦਾ ਜ਼ੋਰ, ਖਰਚ ਜਾਇਜ਼ ਅਤੇ ਫਿਜ਼ੂਲ ਦੋਵੇਂ ਤਰ੍ਹਾਂ ਦੇ ਹੋਣਗੇ, ਇਸ ਲਈ ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦੇਣਾ ਸਹੀ ਰਹੇਗਾ, ਸਫਰ ਨਾ ਕਰੋ।
ਕਰਕ : ਸਿਤਾਰਾ ਧਨ ਲਾਭ ਦੇਣ ਅਤੇ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਵਾਲਾ ਹੋਵੇਗਾ, ਕੰਮਕਾਜੀ ਕੰਮਾਂ ’ਚੋਂ ਕੋਈ ਰੁਕਾਵਟ-ਮੁਸ਼ਕਲ ਹਟੇਗੀ, ਕੰਮਕਾਜੀ ਟੂਰਿੰਗ ਫਰੂਟਫੁਲ ਰਹੇਗੀ।
ਸਿੰਘ : ਕਿਸੇ ਅਫਸਰ ਦੇ ਸਾਫਟ, ਸੁਪਰੋਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ ਅਤੇ ਪ੍ਰੇਸ਼ਾਨੀ ਹਟ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਕੰਨਿਆ : ਕਿਸੇ ਧਾਰਮਿਕ ਕੰਮ, ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਕਿਸੇ ਦੀ ਜ਼ਮਾਨਤ ਵੀ ਨਾ ਦਿਓ, ਨੁਕਸਾਨ ਦਾ ਡਰ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਬਣਿਆ ਰਹੇਗਾ।
ਧਨ : ਕਿਸੇ ਸਟ੍ਰਾਂਗ ਸ਼ਤਰੂ ਕਰ ਕੇ ਜਿੱਥੇ ਆਪ ਦੀਆਂ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਉੱਥੇ ਆਪੋਜ਼ਿਟ ਹਾਲਾਤ ਨਾਲ ਵੀ ਨਿਪਟਣਾ ਪੈ ਸਕਦਾ ਹੈ।
ਮਕਰ : ਜਨਰਲ ਸਿਤਾਰਾ ਮਜ਼ਬੂਤ, ਸੰਤਾਨ ਦੀ ਮਦਦ ਅਤੇ ਸਹਿਯੋਗ ਨਾਲ ਆਪ ਦੀ ਕੋਈ ਪ੍ਰਾਬਲਮ ਹਟ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋ ਸਕਦੀ ਹੈ, ਵੱਡੇ ਲੋਕ ਵੀ ਆਪ ਦੇ ਪ੍ਰਤੀ ਮਿਹਰਬਾਨ ਕੰਸੀਡ੍ਰੇਟ ਰਹਿਣਗੇ।
ਮੀਨ : ਕਿਸੇ ਵੱਡੇ ਆਦਮੀ ਦੀ ਮਦਦ-ਸਹਿਯੋਗ ਲੈਣ ਲਈ, ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਅਤੇ ਧੀਰਜ ਨਾਲ ਸੁਣੇਗਾ।
3 ਅਕਤੂਬਰ 2023, ਮੰਗਲਵਾਰ
ਅੱਸੂ ਵਦੀ ਤਿੱਥੀ ਪੰਚਮੀ (3 ਅਕਤੂਬਰ ਦਿਨ-ਰਾਤ ਅਤੇ 4 ਨੂੰ ਸਵੇਰੇ 5.33 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਕੰਨਿਆ ’ਚ
ਬੁੱਧ ਕੰਨਿਆ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 11 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 17, ਸੂਰਜ ਉਦੇ ਸਵੇਰੇ 6.26 ਵਜੇ, ਸੂਰਜ ਅਸਤ ਸ਼ਾਮ 6.07 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਸ਼ਾਮ 6.04 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਵਜਰ (ਸਵੇਰੇ 8.17 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਤਿੱਥੀ ਪੰਚਮੀ ਦਾ ਸਰਾਧ। ਈਦੁਲ ਮੌਲਾਦ (ਮੁਸਲਿਮ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ
NEXT STORY