ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਸਕੀਮਾਂ-ਪ੍ਰੋਗਰਾਮਾਂ ਸਿਰੇ ਚੜ੍ਹਣਗੇ, ਇਰਾਦਿਆਂ ’ਚ ਮਜ਼ਬੂਤੀ।
ਬ੍ਰਿਖ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਤੇਜ਼ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਚਾਹ ਕੇ ਵੀ ਆਪ ਨੂੰ ਨੁਕਸਾਨ ਨਾ ਪਹੁੰਚਾ ਸਕਣਗੇ।
ਮਿਥੁਨ : ਮਿੱਤਰ, ਕੰਮਕਾਜੀ ਸਾਥੀ, ਸਹਿਯੋਗੀ ਆਪ ਦੀ ਗੱਲ ਧਿਆਨ ਨਾਲ ਸੁਣਨਗੇ ਅਤੇ ਅਜਿਹਾ ਕੁਝ ਨਾ ਕਰ ਸਕਣਗੇ, ਜਿਹੜਾ ਆਪ ਦੀ ਪ੍ਰੇਸ਼ਾਨੀ ਵਧਾਉਣ ਵਾਲਾ ਹੋਵੇ।
ਕਰਕ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਨਾ ਸਿਰਫ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਹੀ ਹਟੇਗੀ ਸਗੋਂ ਹਰ ਫਰੰਟ ’ਤੇ ਬਿਹਤਰੀ ਵੀ ਹੋਵੇਗੀ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਤੇਜ਼ ਪ੍ਰਭਾਵ ਬਣਿਆ ਰਹੇਗਾ, ਜਨਰਲ ਹਾਲਾਤ ਅਨੁਕੂਲ ਬਣੇ ਰਹਿਣਗੇ।
ਕੰਨਿਆ : ਧਿਆਨ ਰੱਖੋ ਕਿ ਉਲਝਣਾਂ, ਝਮੇਲਿਆਂ ਕਰ ਕੇ ਆਪ ਦੀ ਸਾਰੀ ਪਲਾਨਿੰਗ ਉਖੜ-ਵਿਗੜ ਨਾ ਜਾਵੇ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਤੁਲਾ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਉਂਝ ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ ਤਾਂ ਉਸ ’ਚ ਸਫਲਤਾ ਮਿਲੇਗੀ।
ਬ੍ਰਿਸ਼ਚਕ : ਰਾਜ ਦਰਬਾਰ ’ਚ ਜਾਣ ’ਤੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਵੱਡੇ ਲੋਕਾਂ ’ਚ ਆਪ ਦੀ ਪੈਠ ਅਤੇ ਲਿਹਾਜ਼ਦਾਰੀ ਬਣੀ ਰਹੇਗੀ।
ਧਨ : ਕਿਸੇ ਧਾਰਮਿਕ ਕੰਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਮਕਰ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਸੰਜਮ ਰੱਖਣਾ ਜ਼ਰੂਰੀ, ਨੁਕਸਾਨ ਦਾ ਡਰ, ਲਿਖਣ-ਪੜ੍ਹਨ ਦਾ ਕੰਮ ਵੀ ਸੁਚੇਤ ਰਹਿ ਕੇ ਕਰੋ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ-ਸਦਭਾਅ ਬਣਿਆ ਰਹੇਗਾ।
ਮੀਨ : ਕਿਉਂਕਿ ਸ਼ਤਰੂ ਉਭਰਦੇ ਸਿਮਟਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਨੂੰ ਅਲਰਟ ਰਹਿ ਕੇ ਡੀਲ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
10 ਅਕਤੂਬਰ 2023, ਮੰਗਲਵਾਰ
ਅੱਸੂ ਵਦੀ ਤਿੱਥੀ ਇਕਾਦਸ਼ੀ (ਬਾਅਦ ਦੁਪਹਿਰ 3.09 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਸਿੰਘ ’ਚ
ਮੰਗਲ ਤੁਲਾ ’ਚ
ਬੁੱਧ ਕੰਨਿਆ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 18 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 24, ਸੂਰਜ ਉਦੇ ਸਵੇਰੇ 6.31 ਵਜੇ, ਸੂਰਜ ਅਸਤ ਸ਼ਾਮ 5.58 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮਘਾ (ਪੂਰਾ ਦਿਨ ਰਾਤ), ਯੋਗ : ਸਾਧਿਯ (ਸਵੇਰੇ 7.46 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੂਰਾ ਦਿਨ ਰਾਤ ਜੰਮੇ ਬੱਚੇ ਨੂੰ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਇੰਦਰਾ ਇਕਾਦਸ਼ੀ ਵਰਤ, ਮਘਾ ਸਰਾਧ, ਵਿਸ਼ਵ ਮਾਣਕ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ
NEXT STORY