ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ, ਤਾਲਮੇਲ ਸਦਭਾਅ ਬਣਿਆ ਰਹੇਗਾ।
ਬ੍ਰਿਖ : ਦੂਜਿਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਇਸ ਲਈ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਬਚਣਾ ਚਾਹੀਦਾ ਹੈ।
ਮਿਥੁਨ : ਸਿਤਾਰਾ ਸੰਤਾਨ ਲਈ ਚੰਗਾ, ਇਸ ਲਈ ਯਤਨ ਕਰਨ ’ਤੇ ਉਸ ਨਾਲ ਜੁੜਿਆ ਕੋਈ ਪ੍ਰਾਜੈਕਟ ਕੁਝ ਬਿਹਤਰ ਨਤੀਜਾ ਦੇ ਸਕਦਾ ਹੈ, ਇੱਜ਼ਤਮਾਣ ਦੀ ਪ੍ਰਾਪਤੀ।
ਕਰਕ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਮਨਮਰਜ਼ੀ ਦਾ ਨਤੀਜਾ ਦੇਵੇਗੀ, ਵੈਸੇ ਮਾਣ-ਸਨਮਾਨ ਦੀ ਪ੍ਰਾਪਤੀ ਰਹੇਗੀ ਪਰ ਢਈਆ ਮਾਨਸਿਕ ਪ੍ਰੇਸ਼ਾਨੀ ਦੇਵੇਗਾ।
ਸਿੰਘ : ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ ਪਰ ਘਟੀਆ ਸੋਚ ਵਾਲੇ ਸਾਥੀ ਪ੍ਰੇਸ਼ਾਨੀ ਰੱਖ ਸਕਦੇ ਹਨ।
ਕੰਨਿਆ : ਸਿਤਾਰਾ ਆਮਦਨ ਲਈ ਤਾਂ ਚੰਗਾ ਹੈ ਪਰ ਕੰਮਕਾਜੀ ਕੰਮਾਂ ਵੱਲ ਪੂਰੀ ਅਟੈਨਸ਼ਨ ਦੇਣਾ ਸਹੀ ਰਹੇਗਾ, ਸ਼ਤਰੂ ਕਮਜ਼ੋਰ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੇੜ ਕੰਮ ਲਈ ਮਨ ਬਣਾਓਗੇ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਬ੍ਰਿਸ਼ਚਕ : ਧਿਆਨ ਰੱਖੋ ਕਿ ਅਚਾਨਕ ਪੈਦਾ ਹੋਣ ਵਾਲੀ ਕੋਈ ਉਲਝਣ ਸਮੱਸਿਆ ਆਪ ਦੀ ਸਾਰੀ ਪਲਾਨਿੰਗ ਨੂੰ ਅਪਸੈੱਟ ਨਾ ਕਰ ਦੇਵੇ, ਨੁਕਸਾਨ ਦਾ ਡਰ।
ਧਨ : ਟੀਚਿੰਗ-ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਕਰ : ਕਿਸੇ ਵੀ ਸਰਕਾਰੀ ਕੰਮ ਨੂੰ ਲਾਇਟਲੀ ਨਾ ਕਰੋ ਕਿਉਂਕਿ ਉਸ ਦੇ ਸਿਰੇ ਚੜ੍ਹਨ ਦੀ ਆਸ ਜ਼ਿਆਦਾ ਨਾ ਹੋਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਅਤੇ ਪੂਰੀ ਤਰ੍ਹਾਂ ਐਕਟਿਵ ਅਤੇ ਵਿਅਸਤ ਰੱਖੇਗਾ।
ਮੀਨ : ਸਿਤਾਰਾ ਸਿਹਤ ਲਈ ਅਹਿਤਿਆਤ ਵਾਲਾ, ਖਾਣ-ਪੀਣ ਅਤੇ ਡਰਾਈਵਿੰਗ ’ਚ ਪੂਰੀ ਅਹਿਤਿਆਤ ਅਤੇ ਚੌਕਸੀ ਵਰਤੋ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ ਹੈ।
15 ਅਕਤੂਬਰ 2023, ਐਤਵਾਰ
ਅੱਸੂ ਸੁਦੀ ਤਿੱਥੀ ਏਕਮ (15-16 ਮੱਧ ਰਾਤ 12.33 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਤੁਲਾ ’ਚ
ਮੰਗਲ ਤੁਲਾ ’ਚ
ਬੁੱਧ ਕੰਨਿਆ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 23 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਸਾਨੀ, ਤਰੀਕ : 29, ਸੂਰਜ ਉਦੇ ਸਵੇਰੇ 6.34 ਵਜੇ, ਸੂਰਜ ਅਸਤ ਸ਼ਾਮ 5.54 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਸ਼ਾਮ 6.12 ਤੱਕ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ : ਵੈਧ੍ਰਿਤੀ (ਸਵੇਰੇ 10.24 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅੱਸੂ ਸੁਦੀ ਪੱਖ ਅਤੇ ਸਰਦ ਨਵਰਾਤਰੇ ਸ਼ੁਰੂ, ਮਹਾਰਾਜਾ ਅਗਰਸੇਨ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਲਾਭ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY