ਮੇਖ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਸਰੀਆ, ਹਾਰਡ ਵੇਅਰ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਰਾਜਕੀ ਕੰਮਾਂ ’ਚ ਸਿਰਫ ਸਫਲਤਾ ਹੀ ਨਹੀਂ ਮਿਲੇਗੀ ਸਗੋਂ ਕੋਈ ਰੁਕਾਵਟ ਮੁਸ਼ਕਲ ਵੀ ਹਟੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਮਿਥੁਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕਿਸੇ ਸਕੀਮ ਨੂੰ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ, ਤੇਜ਼ ਪ੍ਰਭਾਵ ਬਣਿਆ ਰਹੇਗਾ।
ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਲਾਪ੍ਰਵਾਹੀ ਨਹੀਂ ਵਰਤਣੀ ਚਾਹੀਦੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਸਿੰਘ : ਵਪਾਰ ਅਤੇ ਕੰਮ-ਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਪੈਠ ਬਣੀ ਰਹੇਗੀ, ਫੈਮਿਲੀ ਫਰੰਟ ’ਤੇ ਤਾਲਮੇਲ, ਪ੍ਰਭਾਵ, ਦਬਦਬਾ ਬਣਿਆ ਰਹੇਗਾ।
ਕੰਨਿਆ : ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ ਪਰ ਆਪ ਨੂੰ ਪ੍ਰੇਸ਼ਾਨ ਜ਼ਰੂਰ ਰੱਖ ਸਕਦੇ ਹਨ, ਸਫਰ ਵੀ ਨਾ ਕਰਨਾ ਸਹੀ ਰਹੇਗਾ।
ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਸ਼ਚਕ : ਯਤਨ ਕਰਨ ’ਤੇ ਕੋਰਟ ਕਚਹਿਰੀ ਦੇ ਕਿਸੇ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ, ਵੱਡੇ ਲੋਕ ਆਪ ਦੀ ਕਿਸੇ ਮਨਮਾਨੀ ਨੂੰ ਵੀ ਅਣਦੇਖਿਆ ਕਰ ਸਕਣਗੇ।
ਧਨ : ਮਿੱਤਰ, ਸੱਜਣ-ਸਾਥੀ, ਕੰਮਕਾਜੀ ਸਹਿਯੋਗੀ ਅਜਿਹਾ ਕੁਝ ਨਾ ਕਰ ਸਕਣਗੇ, ਜਿਹੜਾ ਆਪ ਨੂੰ ਪਸੰਦ ਨਾ ਹੋਵੇਗਾ, ਤੇਜ਼ ਪ੍ਰਭਾਵ ਬਣਿਆ ਰਹੇਗਾ।
ਮਕਰ : ਵ੍ਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਵੀ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ।
ਮੀਨ : ਆਪ ਦਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਨਾਲ ਵਾਸਤਾ ਰਹਿ ਸਕਦਾ ਹੈ, ਇਸ ਲਈ ਕਿਸੇ ਵੀ ਇੰਪੋਰਟੈਂਟ ਕੰਮ ਨੂੰ ਹੱਥ ’ਚ ਨਾ ਲੈਣਾ ਸਹੀ ਰਹੇਗਾ।
24 ਅਕਤੂਬਰ 2023, ਮੰਗਲਵਾਰ
ਅੱਸੂ ਸੁਦੀ ਤਿੱਥੀ ਦਸਮੀ (ਬਾਅਦ ਦੁਪਹਿਰ 3.15 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕੁੰਭ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਕੱਤਕ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 2 (ਕੱਤਕ), ਹਿਜਰੀ ਸਾਲ 1445, ਮਹੀਨਾ : ਰਬਿ ਉਲਸਾਨੀ, ਤਰੀਕ : 8, ਸੂਰਜ ਉਦੇ ਸਵੇਰੇ 6.41 ਵਜੇ, ਸੂਰਜ ਅਸਤ ਸ਼ਾਮ 5.43 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਬਾਅਦ ਦੁਪਹਿਰ 3.28 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਗੰਡ (ਬਾਅਦ ਦੁਪਹਿਰ 3.39 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਜ), ਭਦਰਾ ਸ਼ੁਰੂ ਹੋਵੇਗੀ (24-25 ਮੱਧ ਰਾਤ 1.54 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਲੈ ਕੇ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਿਜਯ ਦਸਮੀ, ਦੁਸਹਿਰਾ, ਅਪਰਾਜਿਤਾ ਪੂਜਨ, ਸ਼੍ਰੀ ਮਾਧਵ ਆਚਾਰਿਆ ਜਯੰਤੀ, ਮੇਲਾ ਕੁੱਲੂ ਦੁਸਹਿਰਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY