ਮੇਖ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਦੇਣ ਅਤੇ ਆਪ ਦੀ ਪੇਮੈਂਟ ਨੂੰ ਕਿਧਰੇ ਫਸਾਉਣ ਵਾਲਾ ਹੈ, ਇਸ ਲਈ ਹਰ ਫ੍ਰੰਟ ’ਤੇ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ।
ਬ੍ਰਿਖ :ਸਿਤਾਰਾ ਧਨ ਲਾਭ ਵਾਲਾ, ਆਪ ਦੀ ਕੰਮਕਾਜੀ ਪਲਾਨਿੰਗ, ਪ੍ਰੋਗਰਾਮਿੰਗ ਵੀ ਫਰੂਟਫੁੱਲ ਰਹੇਗੀ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਵੀ ਸਿਰੇ ਚੜ੍ਹ ਸਕਦਾ ਹੈ।
ਮਿਥੁਨ : ਕਿਸੇ ਅਫਸਰ ਦੇ ਸਾਫਟ ਰੁਖ਼ ਕਰ ਕੇ ਯਤਨ ਕਰਨ ’ਤੇ ਆਪ ਦਾ ਕੋਈ ਸਰਕਾਰੀ ਕੰਮ ਜਾਂ ਸਮੱਸਿਆ ਹੱਲ ਹੋ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਜਨਰਲ ਤੌਰ ’ਤੇ ਮਜ਼ਬੂਤ ਸਿਤਾਰਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਮਨ ’ਤੇ ਸਾਤਵਿਕ ਅਤੇ ਪਾਜ਼ੇਟਿਵ ਸੋਚ ਰਹੇਗੀ।
ਸਿੰਘ : ਸਿਤਾਰਾ ਪੇਟ ਲਈ ਠੀਕ ਨਹੀਂ, ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਤਬੀਅਤ ਵਿਗੜੀ ਰਹੇਗੀ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।
ਤੁਲਾ : ਕਿਸੇ ਨਾ ਕਿਸੇ ਕਾਰਨ ਵਿਰੋਧ ਬਣੇ ਰਹਿਣ ਵਜੋਂ ਤਬੀਅਤ ’ਚ ਚਿੜਚਿੜਾਪਨ ਬਣਿਆ ਰਹਿ ਸਕਦਾ ਹੈ, ਮਨ ਵੀ ਅਸ਼ਾਂਤ-ਡਿਸਟਰਬ ਜਿਹਾ ਰਹੇਗਾ।
ਬ੍ਰਿਸ਼ਚਕ : ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਸੰਤਾਨ ਇੰਸਟਰੂਮੈਂਟਲ ਹੋ ਸਕਦੀ ਹੈ ਪਰ ਕਿਸੇ ਦੇ ਚੱਕਰ ’ਚ ਫਸਣ ਤੋਂ ਬਚਣਾ ਸਹੀ ਰਹੇਗਾ।
ਧਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਕਾਰੋਬਾਰੀ ਦਸ਼ਾ ਵੀ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੀ ਰਹੇਗੀ।
ਮਕਰ : ਕੰਮਕਾਜੀ ਸਾਥੀ ਆਪ ਦੀ ਕਿਸੇ ਸਲਾਹ ਦੀ ਅਨਦੇਖੀ ਨਾ ਕਰ ਸਕਣਗੇ ਪਰ ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ ਸਮਝੋ।
ਕੁੰਭ : ਸਿਤਾਰਾ ਬਿਹਤਰ, ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮੀਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ ਰਹੇਗਾ।
27 ਅਕਤੂਬਰ 2023, ਸ਼ੁੱਕਰਵਾਰ
ਅੱਸੂ ਸੁਦੀ ਤਿੱਥੀ ਤਰੋਦਸ਼ੀ (ਸਵੇਰੇ 6.57 ਤੱਕ) ਅਤੇ ਮਗਰੋਂ ਤਿੱਥੀ ਚੌਦਸ (ਜਿਹੜੀ ਕਸ਼ੈਅ ਹੋ ਗਈ ਹੈ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮੀਨ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਕੱਤਕ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 5 (ਕੱਤਕ), ਹਿਜਰੀ ਸਾਲ 1445, ਮਹੀਨਾ : ਰਬਿ ਉਲਸਾਨੀ, ਤਰੀਕ : 11, ਸੂਰਜ ਉਦੇ ਸਵੇਰੇ 6.43 ਵਜੇ, ਸੂਰਜ ਅਸਤ ਸ਼ਾਮ 5.40 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (ਸਵੇਰੇ 9.25 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ ਹਰਸ਼ਣ (27-28 ਮੱਧ ਰਾਤ 2.01 ਤੱਕ) ਅਤੇ ਮਗਰੋਂ ਯੋਗ ਵਜਰ ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (27-28 ਮੱਧ ਰਾਤ 4.18 ’ਤੇ)। ਸਵੇਰੇ 9.25 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ ਪੁਰਬ, ਦਿਵਸ ਅਤੇ ਤਿਉਹਾਰ : ਵਾਰਾਹ ਚੌਦਸ, ਮੇਲਾ ਸ਼ਕੰਭਰੀ ਦੇਵੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY