ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਘਰੇਲੂ ਮੋਰਚੇ ’ਤੇ ਵੀ ਟੈਨਸ਼ਨ ਪ੍ਰੇਸ਼ਾਨੀ ਬਣੀ ਰਹੇਗੀ।
ਬ੍ਰਿਖ : ਉਲਝਣਾਂ-ਝਮੇਲਿਆਂ, ਪੇਚੀਦਗੀਆਂ ਦਾ ਜ਼ੋਰ ਰਹੇਗਾ, ਇਸ ਲਈ ਧਿਆਨ ਰੱਖੋ ਕਿ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਖੜ-ਵਿਗੜ ਨਾ ਜਾਵੇ।
ਮਿਥੁਨ : ਮਿੱਟੀ-ਰੇਤਾ-ਬਜਰੀ-ਕੰਸਟ੍ਰੱਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤਮਾਣ ਦੀ ਪ੍ਰਾਪਤੀ।
ਕਰਕ : ਰਾਜਕੀ ਕੰਮਾਂ ’ਚ ਸਫਲਤਾ ਤਾਂ ਮਿਲੇਗੀ ਪਰ ਜ਼ੋਰ ਜ਼ਿਆਦਾ ਲਗਾਉਣਾ ਪਵੇਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਸਿੰਘ : ਕਿਸੇ ਧਾਰਮਿਕ ਕੰਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਮਨ ਲੱਗੇਗਾ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਸੁਚੇਤ ਰਹਿਣ ਦੀ ਲੋੜ ਹੋਵੇਗੀ ਪਰ ਜਨਰਲ ਹਾਲਾਤ ਠੀਕ -ਠਾਕ ਰਹਿਣਗੇ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਬੁੱਧੀ ਅਤੇ ਮਨ ’ਤੇ ਨੈਗੇਟੀਵਿਟੀ ਪ੍ਰਭਾਵੀ ਰਹਿ ਸਕਦੀ ਹੈ।
ਬ੍ਰਿਸ਼ਚਕ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ ਕਿਉਂਕਿ ਮੌਕਾ ਮਿਲਣ ’ਤੇ ਉਹ ਆਪ ਨੂੰ ਕਦੀ ਨਹੀਂ ਬਖਸ਼ਣਗੇ।
ਧਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਦੇ ਕਿਸੇ ਝਮੇਲੇ ਨੂੰ ਸੁਲਝਾਉਣ ’ਚ ਬੜੀ ਇਫੈਕਟਿਵ ਰਹਿ ਸਕਦੀ ਹੈ।
ਮਕਰ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਬਿਹਤਰੀ ਮਿਲੇਗੀ ਪਰ ਕੋਈ ਯਤਨ ਲਾਇਟਲੀ ਨਾ ਕਰੋ, ਵੈਸੇ ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਮਿੱਤਰ-ਸੱਜਣ ਸਾਥੀ ਮੁਸ਼ਕਲ ਦੀ ਕਿਸੇ ਘੜੀ ’ਚ ਆਪ ਦਾ ਸਾਥ ਦੇ ਸਕਦੇ ਹਨ, ਸਹਿਯੋਗ ਕਰ ਸਕਦੇ ਹਨ।
ਮੀਨ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਕੰਮਕਾਜੀ ਟੂਰਿੰਗ ਕਰਨ ’ਤੇ ਬਿਹਤਰ ਨਤੀਜਾ ਮਿਲੇਗਾ।
28 ਅਕਤੂਬਰ 2023, ਸ਼ਨੀਵਾਰ
ਅੱਸੂ ਸੁਦੀ ਤਿੱਥੀ ਪੁੰਨਿਆ (28-29 ਮੱਧ ਰਾਤ 1.54 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮੀਨ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਕੱਤਕ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 6 (ਕੱਤਕ), ਹਿਜਰੀ ਸਾਲ 1445, ਮਹੀਨਾ : ਰਬਿ ਉਲਸਾਨੀ, ਤਰੀਕ : 12, ਸੂਰਜ ਉਦੇ ਸਵੇਰੇ 6.44 ਵਜੇ, ਸੂਰਜ ਅਸਤ ਸ਼ਾਮ 5.39 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਸਵੇਰੇ 7.31 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਿਨੀ, ਯੋਗ : ਵਜਰ (28-29 ਮੱਧ ਰਾਤ 12.52 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਮੀਨ ਰਾਸ਼ੀ ’ਤੇ ਸਵੇਰੇ 7.31 ਤੱਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਸਵੇਰੇ 7.31 ਤੱਕ), ਭਦਰਾ ਰਹੇਗੀ (ਬਾਅਦ ਦੁਪਹਿਰ 3.05 ਤੱਕ)। ਸਵੇਰੇ 7.31 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅੱਸੂ ਪੁੰਨਿਆ, ਸਰਦ ਪੁੰਨਿਆ, ਮਹਾਰਾਸ ਪੁੰਨਿਆ (ਵਰਜ ਭੂਮੀ), ਸ਼੍ਰੀ ਸਤਿ ਨਾਰਾਇਣ ਵਰਤ, ਕੱਤਕ ਸਨਾਨ ਸ਼ੁਰੂ, ਕੋਜਾਹਾਰ ਵਰਤ, ਖੰਡ ਗ੍ਰਾਮ ਚੰਦਰ ਗ੍ਰਹਿਣ (ਜਿਹੜਾ ਪੂਰੇ ਭਾਰਤ ’ਚ ਦਿਖਾਈ ਦੇਵੇਗਾ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਲਈ ਪ੍ਰੇਸ਼ਾਨੀਆਂ ਭਰਿਆ ਰਹੇਗਾ ਦਿਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY