ਮੇਖ : ਜਨਰਲ ਸਿਤਾਰਾ ਆਪ ਨੂੰ ਐਕਟਿਵ ਅਤੇ ਕੰਮਕਾਜੀ ਤੌਰ ’ਤੇ ਬਿਜ਼ੀ ਰੱਖੇਗਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਪ੍ਰੋਗਰਾਮਿੰਗ ਪਾਜ਼ੇਟਿਵ ਨਤੀਜਾ ਦੇਵੇਗੀ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰੀ ’ਚ ਲਾਭ ਦੇਣ ਅਤੇ ਕਿਸੇ ਕਾਰੋਬਾਰੀ ਰੁਕਾਵਟ ਮੁਸ਼ਕਲ ਨੂੰ ਹਟਾਉਣ ਵਾਲਾ ਪਰ ਸੰਤਾਨ ਪੱਖੋਂ ਕਿਸੇ ਸਮੇਂ ਕੋਈ ਪ੍ਰੇਸ਼ਾਨੀ ਰਹਿ ਸਕਦੀ ਹੈ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲ ਸਕਦੀ ਹੈ ਪਰ ਕੋਰਟ-ਕਚਹਿਰੀ ਦੇ ਕੰਮਾਂ ਲਈ ਸਿਤਾਰਾ ਕਮਜ਼ੋਰ।
ਕਰਕ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਹਲਕੀ ਨੇਚਰ ਵਾਲੇ ਕਿਸੇ ਸਾਥੀ ਤੋਂ ਪ੍ਰੇਸ਼ਾਨੀ ਦੇਣ ਵਾਲਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਧੰਦਾ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਕੰਨਿਆ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਮਿਹਰਬਾਨ ਸੁਪੋਰਟਿਵ ਰਹਿਣਗੇ ਪਰ ਮਨ ’ਤੇ ਨੈਗੇਟਿਵ ਸੋਚ ਦਾ ਪ੍ਰਭਾਵ ਵਧੇਗਾ।
ਤੁਲਾ : ਜਿਹੜਾ ਵੀ ਕੰਮ ਕਰੋ, ਸੋਚ-ਵਿਚਾਰ ਕੇ ਕਰੋ, ਤਾਂ ਕਿ ਮਨ ’ਤੇ ਪ੍ਰਭਾਵੀ ਨੈਗੇਟੀਵਿਟੀ ਕਰ ਕੇ ਆਪ ਕੋਲੋਂ ਕੋਈ ਗਲਤ ਗੱਲ ਨਾ ਹੋ ਜਾਵੇ
ਬ੍ਰਿਸ਼ਚਕ : ਅਰਥ ਦਸ਼ਾ ਠੀਕ-ਠਾਕ ਰਹੇਗੀ ਪਰ ਮੌਸਮ ਦਾ ਐਕਸਪੋਜ਼ਰ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ, ਠੰਡੀਆਂ ਵਸਤਾਂ ਦੀ ਵਰਤੋਂ ਵੀ ਪਰਹੇਜ਼ ਨਾਲ ਕਰੋ।
ਧਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਤਾਂ ਮਿਲੇਗੀ ਪਰ ਭਰਪੂਰ ਜ਼ੋਰ ਲਗਾਉਣਾ ਜ਼ਰੂਰੀ ਹੋਵੇਗਾ।
ਮਕਰ : ਮਨ ਟੈਂਸ, ਪ੍ਰੇਸ਼ਾਨ, ਡਾਵਾਂਡੋਲ ਰਹੇਗਾ, ਇਸ ਲਈ ਕਿਸੇ ਵੀ ਪ੍ਰੋਗਰਾਮ ਨੂੰ ਅੱਗੇ ਵਧਾਉਣ ਲਈ ਮਨ ਰਾਜ਼ੀ ਨਾ ਹੋਵੇਗਾ।
ਕੁੰਭ : ਇਰਾਦਿਆਂ ’ਚ ਮਜ਼ਬੂਤੀ , ਯਤਨ ਕਰਨ ’ਤੇ ਕੋਈ ਪ੍ਰੋਗਰਾਮ ਕੁਝ ਅੱਗੇ ਵਧੇਗਾ ਪਰ ਸਿਹਤ ਖਾਸ ਕਰ ਕੇ ਪੇਟ ਬਾਰੇ ਸੁਚੇ ਰਹਿਣਾ ਜ਼ਰੂਰੀ।
ਮੀਨ : ਜ਼ਮੀਨੀ ਜਾਇਦਾਦੀ ਕੰਮਾਂ ਲਈ ਸਿਤਾਰਾ ਸਹੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਕੇਤੂ ਦੀ ਸਥਿਤੀ ਫੈਮਿਲੀ ਫਰੰਟ ’ਤੇ ਪ੍ਰੇਸ਼ਾਨੀ ਦੇਣ ਵਾਲੀ ਬਣ ਸਕਦੀ ਹੈ।
3 ਨਵੰਬਰ 2023, ਸ਼ੁੱਕਰਵਾਰ
ਕੱਤਕ ਵਦੀ ਤਿੱਥੀ ਛੱਠ (ਰਾਤ 11.05 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮਿਥੁਨ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਮੇਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਕੱਤਕ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 12 (ਕੱਤਕ), ਹਿਜਰੀ ਸਾਲ 1445, ਮਹੀਨਾ : ਰਬਿ ਉਲਸਾਨੀ, ਤਰੀਕ : 18, ਸੂਰਜ ਉਦੇ ਸਵੇਰੇ 6.48 ਵਜੇ, ਸੂਰਜ ਅਸਤ ਸ਼ਾਮ 5.34 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਪੂਰਾ ਦਿਨ ਰਾਤ), ਯੋਗ : ਸਿੱਧ (ਦੁਪਹਿਰ 12.53 ਤੱਕ) ਅਤੇ ਮਗਰੋਂ ਯੋਗ ਸਾਧਿਆ, ਚੰਦਰਮਾ : ਮਿਥੁਨ ਰਾਸ਼ੀ ’ਤੇ (3-4 ਮੱਧ ਰਾਤ 1.24 ਤਕ)ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ, ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ ਦਿਵਸ ਤੇ ਤਿਓਹਾਰ : ਸੰਕਟ ਛੱਠ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY