ਮੇਖ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੈਸੇ ਵੀ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਰਹੋਗੇ।
ਬ੍ਰਿਖ : ਜੇ ਕਿਸੇ ਉਲਝੇ ਅਟਕੇ ਕੰਮ ਨੂੰ ਅੱਗੇ ਵਧਾਉਣ ਲਈ ਕਿਸੇ ਵੱਡੇ ਆਦਮੀ ਦੇ ਸਹਿਯੋਗ ਲਈ ਉਸ ਨਾਲ ਮੁਲਾਕਾਤ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਮਿਥੁਨ : ਡ੍ਰਿੰਕਸ, ਕੈਮੀਕਲਜ਼, ਥਿੰਦੀਆਂ ਵਸਤਾਂ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ, ਪੇਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਅਸਾਨ ਨਜ਼ਰ ਆਵੇਗਾ।
ਸਿੰਘ : ਕਮਜ਼ੋਰ ਸਿਤਾਰੇ ਕਰ ਕੇ ਕਿਸੇ ਬਣੇ ਬਣਾਏ ਕੰਮ ਜਾਂ ਪਲਾਨਿੰਗ ਦੇ ਉਖੜਣ-ਵਿਗੜਣ ਦਾ ਡਰ ਰਹੇਗਾ, ਅਹਿਤਿਆਤ ਨਾਲ ਹਰ ਕਦਮ ਚੁਕਣਾ ਚਾਹੀਦਾ ਹੈ।
ਕੰਨਿਆ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ, ਯਤਨ ਕਰਨ ’ਤੇ ਕੋਈ ਕਾਰੋਬਾਰੀ ਰੁਕਾਵਟ-ਮੁਸ਼ਕਿਲ ਹਟੇਗੀ ਪਰ ਕੋਈ ਮਾਨਸਿਕ ਪ੍ਰੇਸ਼ਾਨੀ ਰਹੇਗੀ।
ਤੁਲਾ : ਕਿਸੇ ਰਾਜਕੀ ਕੰਮ ਨੂੰ ਹੱਥ ’ਚ ਲੈਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਅਫਸਰਾਂ ਦੇ ਰੁਖ ’ਚ ਵੀ ਨਰਮੀ ਦਿਸੇਗੀ।
ਬ੍ਰਿਸ਼ਚਕ : ਕਿਸੇ ਧਾਰਮਿਕ ਕੰਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਧਨ : ਸਿਤਾਰਾ ਸਿਹਤ ਨੂੰ ਵਿਗਾੜਣ ਅਤੇ ਮਨ ਨੂੰ ਪ੍ਰੇਸ਼ਾਨ ਅਤੇ ਡਾਵਾਂਡੋਲ ਰੱਖਣ ਵਾਲਾ, ਨਾ ਤਾਂ ਸਫਰ ਕਰੋ ਅਤੇ ਨਾ ਹੀ ਕੋਈ ਕਾਰੋਬਾਰੀ ਟੂਰ ਕਰੋ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਬਹੁਤ ਨਰਮ -ਕੰਸੀਡ੍ਰੇਟ ਰਹਿਣਗੇ।
ਕੁੰਭ : ਕਿਸੇ ਪ੍ਰਬਲ ਸ਼ਤਰੂ ਕਰ ਕੇ ਹਰ ਮੋਰਚੇ ’ਤੇ ਪ੍ਰੇਸ਼ਾਨੀ ਅਤੇ ਜਨਰਲ ਹਾਲਾਤ ’ਚ ਸਖਤੀ ਅਤੇ ਤੰਗੀ ਰਹਿ ਸਕਦੀ ਹੈ।
ਮੀਨ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਦੇ ਕਦਮ ਨੂੰ ਹਰ ਫ੍ਰੰਟ ’ਤੇ ਬੜ੍ਹਤ ਵੱਲ ਰੱਖੇਗਾ, ਮਨੋਬਲ ’ਚ ਵੀ ਮਜ਼ਬੂਤੀ ਬਣੀ ਰਹੇਗੀ।
4 ਨਵੰਬਰ 2023, ਸ਼ਨੀਵਾਰ
ਕੱਤਕ ਵਦੀ ਤਿੱਥੀ ਸਪਤਮੀ (4-5 ਮੱਧ ਰਾਤ ਇਕ ਵਜੇ ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕਰਕ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਮੇਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਕੱਤਕ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 13 (ਕੱਤਕ), ਹਿਜਰੀ ਸਾਲ 1445, ਮਹੀਨਾ : ਰਬਿ ਉਲਸਾਨੀ, ਤਰੀਕ : 19, ਸੂਰਜ ਉਦੇ ਸਵੇਰੇ 6.49 ਵਜੇ, ਸੂਰਜ ਅਸਤ ਸ਼ਾਮ 5.33 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਸਵੇਰੇ 7.57 ਤੱਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਸਾਧਿਯ (ਦੁਪਹਿਰ 1.02 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਵੇਗੀ (ਦੁਪਹਿਰ 12.05 ਤੱਕ)। ਦਿਸ਼ਾ ਸ਼ੂਲ :ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਖਰਚਿਆਂ ਨੂੰ ਵਧਾਉਣ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY