ਮੇਖ : ਯਤਨ ਕਰਨ ’ਤੇ ਕੋਈ ਕਾਰੋਬਾਰੀ ਸਕੀਮ-ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ, ਸ਼ੁਭ ਕੰਮਾਂ ’ਚ ਧਿਆਨ, ਤੇਜ ਪ੍ਰਭਾਵ ਬਣਿਆ ਰਹੇਗਾ।
ਬ੍ਰਿਖ : ਜ਼ਮੀਨੀ ਕੰਮਾਂ ਲਈ ਆਪ ਦੇ ਯਤਨ ਫੇਵਰੇਵਲ ਨਤੀਜਾ ਦੇ ਸਕਦੇ ਹਨ, ਵੱਡੇ ਲੋਕ ਵੀ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਮਿਥੁਨ : ਜਨਰਲ ਸਿਤਾਰਾ ਆਪ ਨੂੰ ਕੰਮਕਾਜ ’ਚ ਐਕਟਿਵ ਅਤੇ ਵਿਅਸਤ ਰੱਖੇਗਾ, ਹਿੰਮਤੀ-ਉਤਸ਼ਾਹੀ ਰੱਖੇਗਾ ਪਰ ਸੰਤਾਨ ਪੱਖੋਂ ਕੁਝ ਟੈਨਸ਼ਨ ਪ੍ਰੇਸ਼ਾਨੀ ਰਹੇਗੀ।
ਕਰਕ : ਸਿਤਾਰਾ ਧਨ ਲਾਭ ਦੇਣ ਅਤੇ ਕਾਰੋਬਾਰੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ, ਇਸ ਲਈ ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ, ਇੱਜ਼ਤ ਮਾਣ ਦੀ ਪ੍ਰਾਪਤੀ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚ-ਵਿਚਾਰ ਕਰੋਗੇ ਜਾਂ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇੇਸ਼ਕਦਮੀ ਵੀ ਹੋਵੇਗੀ।
ਕੰਨਿਆ : ਸਿਤਾਰਾ ਕਿਉਂਕਿ ਨੁਕਸਾਨ ਦੇਣ ਵਾਲਾ ਹੈ, ਇਸ ਲਈ ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।
ਤੁਲਾ : ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਸਰਕਾਰੀ ਸਟਾਫ ਵੀ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਬ੍ਰਿਸ਼ਚਕ : ਕਿਸੇ ਸਰਕਾਰੀ ਕੰਮ ਨੂੰ ਹੱਥ ’ਚ ਲੈਣ ’ਤੇ ਉਸ ’ਚ ਕੁਝ ਨਾ ਕੁਝ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ।
ਧਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਯਤਨ ਕਰਨ ’ਤੇ ਕੋਈ ਪ੍ਰਾਬਲਮ ਕੁਝ ਆਸਾਨ ਬਣ ਸਕਦੀ ਹੈ, ਇਰਾਦਿਆਂ ’ਚ ਮਜ਼ਬੂਤੀ।
ਮਕਰ : ਖਾਣ-ਪੀਣ ’ਚ ਪੂਰਾ ਪਰਹੇਜ਼ ਅਤੇ ਸੰਭਾਲ ਰੱਖਣ ਦੇ ਬਾਵਜੂਦ ਵੀ ਆਪ ਦਾ ਪੇਟ ਕੁਝ ਅਪਸੈੱਟ ਜਿਹਾ ਰਹੇਗਾ, ਧਨ ਹਾਨੀ ਦਾ ਡਰ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਸੰਤੋਖ ਨਾਲ ਬੀਤੇਗਾ, ਮਨ ਸਫਰ ਲਈ ਰਾਜ਼ੀ ਰਹੇਗਾ।
ਮੀਨ : ਵੱਧਦੇ ਵੈਰ ਵਿਰੋਧ ਕਰ ਕੇ ਆਪ ਪ੍ਰੇਸ਼ਾਨ-ਅਪਸੈੱਟ ਰਹੋਗੇ, ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਆਪ ਹਿੰਮਤ ਨਾ ਰੱਖ ਸਕੋਗੇ।
8 ਨਵੰਬਰ 2023, ਬੁੱਧਵਾਰ
ਕੱਤਕ ਵਦੀ ਤਿਥੀ ਦਸਮੀ (ਸਵੇੇਰੇ 8.24 ਤਕ) ਅਤੇ ਮਗਰੋਂ ਤਿਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਸਿੰਘ ’ਚ
ਮੰਗਲ ਤੁਲਾ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮੇਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਕੱਤਕ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 17 (ਕੱਤਕ), ਹਿਜਰੀ ਸਾਲ 1445, ਮਹੀਨਾ : ਰਬਿ ਉਲਸਾਨੀ, ਤਰੀਕ : 23, ਸੂਰਜ ਉਦੇ ਸਵੇਰੇ 6.53 ਵਜੇ, ਸੂਰਜ ਅਸਤ ਸ਼ਾਮ 5.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਸ਼ਾਮ 7.19 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਏਂਦਰ (ਸ਼ਾਮ 4.10 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਸਿੰਘ ਰਾਸ਼ੀ ’ਤੇ (8-9 ਮੱਧ ਰਾਤ 2.01 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 8.24 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਨੂੰ ਅਦਾਲਤੀ ਕੰਮਾਂ 'ਚ ਮਿਲ ਸਕਦੀ ਹੈ ਸਫ਼ਲਤਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY