ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ, ਤਾਲਮੇਲ ਸਦਭਾਅ ਬਣਿਆ ਰਹੇਗਾ।
ਬ੍ਰਿਖ : ਨਾ ਤਾਂ ਸ਼ਤਰੂਆਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ, ਉਨ੍ਹਾਂ ਦੀਆਂ ਸ਼ਰਾਰਤਾਂ ਅਤੇ ਉਨ੍ਹਾਂ ਦੀ ਨੁਕਸਾਨ ਪਹੁੰਚਾਉਣ ਦੀ ਤਾਕਤ ਨੂੰ ਅਣਜਾਣ ਨਾ ਸਮਝੋ।
ਮਿਥੁਨ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ, ਯਤਨ ਕਰਨ ’ਤੇ ਉਦੇਸ਼ ਪ੍ਰੋਗਰਾਮ ਸਿਰੇ ਚੜ੍ਹਣਗੇ।
ਕਰਕ : ਕਿਸੇ ਅਦਾਲਤੀ ਕੰਮ ਲਈ ਕੀਤਾ ਗਿਆ ਕੋਈ ਸ਼ੁਰੂਆਤੀ ਯਤਨ ਸਿਰੇ ਚੜ੍ਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
ਸਿੰਘ : ਯਤਨ ਕਰਨ ’ਤੇ ਕੋਈ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧੇਗੀ, ਕੰਮਕਾਜੀ ਭੱਜਦੌੜ ਵਿਅਸਤਤਾ ਵੀ ਬਣੀ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
ਕੰਨਿਆ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਟੂਰਿਜ਼ਮ, ਕੰਸਲਟੈਂਸੀ, ਪ੍ਰਿੰਟਿੰਗ, ਪਬਲਿਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਸਿਤਾਰਾ ਕਿਉਂਕਿ ਉਲਝਣਾਂ-ਝਗੜਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਧਨ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ।
ਮਕਰ : ਰਾਜਕੀ ਕੰਮਾਂ ’ਚ ਨਾ ਸਿਰਫ ਆਪ ਦਾ ਕਦਮ ਵੀ ਬੜ੍ਹਤ ਵੱਲ ਰਹੇਗਾ ਸਗੋਂ ਯਤਨ ਕਰਨ ’ਤੇ ਕੋਈ ਰੁਕਾਵਟ ਮੁਸ਼ਕਲ ਵੀ ਹਟੇਗੀ।
ਕੁੰਭ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਮੀਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ਦੇ ਮਾਮਲੇ ’ਚ ਪੂਰੀ ਤਰ੍ਹਾਂ ਸੁਚੇਤ ਰਹਿਣਾ ਹੀ ਸਹੀ ਰਹੇਗਾ, ਆਪਣੇ ਆਪ ਨੂੰ ਦੂਜਿਆਂ ਦੇ ਝਾਂਸੇ , ਫਰੇਬ ਤੋਂ ਵੀ ਬਚਾ ਕੇ ਰੱਖਣਾ ਚਾਹੀਦਾ ਹੈ।
ਕੱਤਕ ਵਦੀ ਤਿਥੀ ਚੌਦਸ (ਬਾਅਦ ਦੁਪਹਿਰ 2.45 ਤਕ) ਅਤੇ ਮਗਰੋਂ ਤਿਥੀ ਮੱਸਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਤੁਲਾ ’ਚ
ਮੰਗਲ ਤੁਲਾ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮੇਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਕੱਤਕ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 21 (ਕੱਤਕ), ਹਿਜਰੀ ਸਾਲ 1445, ਮਹੀਨਾ : ਰਬਿ ਉਲਸਾਨੀ, ਤਰੀਕ : 27, ਸੂਰਜ ਉਦੇ ਸਵੇਰੇ 6.56 ਵਜੇ, ਸੂਰਜ ਅਸਤ ਸ਼ਾਮ 5.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (12-13 ਮੱਧ ਰਾਤ 2.51 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਆਯੁਸ਼ਮਾਨ (ਸ਼ਾਮ 4.24 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਨਰਕ ਚੌਦਸ, ਰੂਪ ਚੌਦਸ, ਦੀਵਾਲੀ, ਸ਼੍ਰੀ ਮਹਾਲਕਸ਼ਮੀ ਪੂਜਨ, ਕੁਬੇਰ ਪੂਜਾ, ਨੌਸੁਦੀ ਮਹੋਤਸਵ ਸੰਪੰਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY