ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਤੇਜ ਪ੍ਰਭਾਵ ਬਣਿਆ ਰਹੇਗਾ।
ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਪੂਰੀ ਅਹਿਤਿਆਤ ਵਰਤਣੀ ਸਹੀ ਰਹੇਗੀ, ਕੋਈ ਨਵਾਂ ਯਤਨ ਵੀ ਨਾ ਕਰਨਾ ਠੀਕ ਰਹੇਗਾ।
ਮਿਥੁਨ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਸਦਭਾਅ ਬਣਿਆ ਰਹੇਗਾ।
ਕਰਕ : ਵਿਰੋਧੀਆਂ ਦੀ ਉਛਲ-ਕੂਦ ਦੀ ਅਣਦੇਖੀ ਨਾ ਕਰੋ, ਕਿਉਂਕਿ ਉਹ ਨਾ ਤਾਂ ਆਪ ਦਾ ਲਿਹਾਜ਼ ਕਰਨਗੇ ਅਤੇ ਨਾ ਹੀ ਆਪ ਨੂੰ ਨੁਕਸਾਨ ਪਹੁੰਚਾਉਣ ਤੋਂ ਬਾਜ਼ ਹੀ ਆਉਣਗੇ।
ਸਿੰਘ : ਜਨਰਲ ਸਿਤਾਰਾ ਜ਼ੋਰਦਾਰ, ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕਰ ਸਕਦੇ ਹੋ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ, ਇਰਾਦਿਆਂ ’ਚ ਸਫਲਤਾ ਮਿਲੇਗੀ।
ਕੰਨਿਆ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਮਾਨਸਿਕ ਟੈਨਸ਼ਨ ਪ੍ਰੇਸ਼ਾਨੀ ਰਹੇਗੀ।
ਤੁਲਾ : ਮਿੱਤਰ-ਕੰਮਕਾਜੀ ਸਾਥੀ ਅਤੇ ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਮੈਡੀਸਨ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਮਨ ਕੁਝ ਡਿਸਟਰਬ ਜਿਹਾ ਰਹੇਗਾ।
ਮਕਰ : ਕਿਉਂਕਿ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਉਭਰਦੀਆਂ ਸਿਮਟਦੀਆਂ ਰਹਿਣਗੀਆਂ, ਇਸ ਲਈ ਆਪ ਨੂੰ ਹਰ ਫਰੰਟ ’ਤੇ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ।
ਮੀਨ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ਦੇ ਸਹਿਯੋਗ ਨਾਲ ਆਪ ਦੀ ਕੋਈ ਮੁਸ਼ਕਲ ਹਟ ਸਕਦੀ ਹੈ।
16 ਨਵੰਬਰ 2023, ਵੀਰਵਾਰ
ਕੱਤਕ ਸੁਦੀ ਤਿੱਥੀ ਤੀਜ (ਦੁਪਹਿਰ 12.35 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਧਨ ’ਚ
ਮੰਗਲ ਤੁਲਾ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮੇਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 25 (ਕੱਤਕ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲ ਅਵਲ, ਤਰੀਕ : 1 , ਸੂਰਜ ਉਦੇ ਸਵੇਰੇ 6.59 ਵਜੇ, ਸੂਰਜ ਅਸਤ ਸ਼ਾਮ 5.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੁਲਾ (16-17 ਮੱਧ ਰਾਤ 2.17 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਸੁਕਰਮਾ (ਸਵੇਰੇ 9.59 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 11.50 ’ਤੇ), 16-17 ਮੱਧ ਰਾਤ 2.17 ਤਕ ਜੰਮੇ ਬੱਚੇ ਨੂੰ ਮੁਲਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਬ੍ਰਿਕਮੀ ਮੱਘਰ ਸੰਕ੍ਰਾਂਤੀ, ਸੂਰਜ 16-17 ਮੱਧ ਰਾਤ 1.18 ’ਤੇ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਨੈਸ਼ਨਲ ਪ੍ਰੈੱਸ ਡੇਅ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਧਨ ਰਾਸ਼ੀ ਵਾਲਿਆਂ ਦਾ ਸਿਤਾਰਾ ਖ਼ਰਚਿਆਂ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY