ਮੇਖ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਜਿਹੜਾ ਹਰ ਫਰੰਟ ’ਤੇ ਆਪ ਦੀ ਲੱਤ ਖਿੱਚਣ ਵਾਲਾ ਹੈ, ਇਸ ਲਈ ਕੋਈ ਇੰਪੋਰਟੈਂਟ ਕੰਮ ਹੱਥ ’ਚ ਨਹੀਂ ਲੈਣਾ ਸਹੀ ਰਹੇਗਾ।
ਬ੍ਰਿਖ : ਟੀਚਿੰਗ, ਕੋਚਿੰਗ, ਬੁੱਕ ਪਬਲੀਕੇਸ਼ਨ, ਮੈਡੀਸਨ, ਇੰਟੀਰੀਅਰ ਡੈਕੋਰੇਸ਼ਨ, ਟੂਰਿਜ਼ਮ ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਿਥੁਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਕਰਕ : ਸਟ੍ਰਾਂਗ ਸਿਤਾਰੇ ਕਰ ਕੇ ਆਪ ਜਨਰਲ ਤੌਰ ’ਤੇ ਆਪਣੇ ਵਿਰੋਧੀਆਂ ’ਤੇ ਹਾਵੀ ਰਹੋਗੇ ਪਰ ਢਈਏ ਕਰ ਕੇ ਮੁਸ਼ਕਲਾਂ-ਝਮੇਲਿਆਂ ਨਾਲ ਵਾਸਤਾ ਰਹੇਗਾ।
ਸਿੰਘ : ਸਿਹਤ ਦੇ ਪ੍ਰਤੀ ਆਪ ਨੂੰ ਸੁਚੇਤ ਰਹਿਣ ਦੀ ਜ਼ਰੂਰਤ, ਲਿਖਣ-ਪੜ੍ਹਨ ਦਾ ਕੋਈ ਕੰਮ ਬੇ-ਧਿਆਨੀ ਨਾਲ ਨਾ ਕਰੋ, ਨੁਕਸਾਨ ਦਾ ਡਰ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਆਪ ਦੀ ਪਕੜ ਰਹੇਗੀ।
ਤੁਲਾ : ਕਿਉਂਕਿ ਸ਼ਤਰੂ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ।
ਬ੍ਰਿਸ਼ਚਕ : ਸੰਤਾਨ ਦੇ ਕੋ-ਆਪ੍ਰੇਟਿਵ ਰੁਖ ਕਰ ਕੇ, ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ : ਅਦਾਲਤੀ ਕੰਮਾਂ ਲਈ ਸਿਤਾਰਾ ਕਿਉਂਕਿ ਸਟ੍ਰਾਂਗ ਹੈ, ਇਸ ਲਈ ਕੋਰਟ-ਕਚਹਿਰੀ ਦੇ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ।
ਮਕਰ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਕੁੰਭ : ਸਟ੍ਰਾਂਗ ਸਿਤਾਰਾ ਆਪ ਨੂੰ ਕਾਰੋਬਾਰੀ ਕੰਮਾਂ ’ਚ ਲਾਭ ਦੇਵੇਗਾ, ਕੰਮਕਾਜੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਦੇਵੇਗੀ, ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
23 ਨਵੰਬਰ 2023,ਵੀਰਵਾਰ
ਕੱਤਕ ਸੁਦੀ ਤਿੱਥੀ ਇਕਾਦਸ਼ੀ (ਰਾਤ 9.03 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮੀਨ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮੇਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 2 (ਕੱਤਕ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 8, ਸੂਰਜ ਉਦੇ ਸਵੇਰੇ 7.06 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (ਸ਼ਾਮ 5.16 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਵਜਰ (ਪੁਰਵ ਦੁਪਹਿਰ 11.53 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ, (ਪੂਰਾ ਦਿਨ ਰਾਤ),ਸ਼ਾਮ 5.16 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਹਰੀ ਪ੍ਰਬੋਧਨੀ ਇਕਾਦਸ਼ੀ ਵਰਤ, ਭੀਸ਼ਮ ਪੰਚਕ ਸ਼ੁਰੂ, ਸ਼੍ਰੀ ਸਤਿ ਸਾਈਂ ਬਾਬਾ ਜਯੰਤੀ, ਮੇਲਾ ਰੇਣੁਕਾ (ਨਾਹਨ ਸਿਰਮੌਰ), ਮੇਲਾ ਬਾਬਾ ਰੁਦਰਾ ਨੰਦ ਨਾਰੀ (ਊਨਾ ਹਿਮਾਚਲ ਸ਼ੁਰੂ, 23-24 ਨਵੰਬਰ-ਤੁਲਸੀ ਵਿਆਹ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲਿਆਂ ਦੀ ਅਰਥ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY