ਮੇਖ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ ਚੰਗਾ ਨਤੀਜਾ ਦੇਵੇਗੀ, ਕੰਮਕਾਜੀ ਟੂਰਿੰਗ ਵੀ ਸਹੀ ਰਹੇਗੀ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨ ਕਰਨ ’ਤੇ ਕੰਮਕਾਜੀ ਰੁਕਾਵਟਾਂ ਮੁਸ਼ਕਲਾਂ ’ਤੇ ਆਪ ਦਾ ਕੰਟਰੋਲ ਵਧੇਗਾ, ਟੂਰਿੰਗ ਫਰੂਟਫੁਲ ਰਹੇਗੀ।
ਮਿਥੁਨ : ਖਰਚਿਆਂ ਦਾ ਜ਼ੋਰ, ਇਸ ਲਈ ਜਿਹੜੇ ਖਰਚਿਆਂ ਨੂੰ ਟਾਲ ਸਕੋ, ਟਾਲ ਦੇਣਾ ਸਹੀ ਰਹੇਗਾ, ਨੁਕਸਾਨ ਦਾ ਡਰ, ਮਨ ਵੀ ਪ੍ਰੇਸ਼ਾਨ ਰਹੇਗਾ।
ਕਰਕ : ਟੀਚਿੰਗ, ਕੋਚਿੰਗ, ਫੋਟੋਗ੍ਰਾਫੀ, ਪ੍ਰਿੰਟਿੰਗ, ਪਬਲੀਸ਼ਿੰਗ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਸਿੰਘ : ਕਿਸੇ ਅਫਸਰ ਦੇ ਨਰਮ ਅਤੇ ਸੁਪੋਰਟਿਵ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚ ਪੇਸ਼ ਆ ਰਹੀ ਪ੍ਰਾਬਲਮ ਹੱਲ ਹੋ ਸਕਦੀ ਹੈ।
ਕੰਨਿਆ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਅਤੇ ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਸ਼ੁੱਭ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।
ਤੁਲਾ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਗੜਬੜੀ ਰਹਿ ਸਕਦੀ ਹੈ, ਲਿਖਣ-ਪੜ੍ਹਨ ਦਾ ਕੰਮ ਸੋਚ ਵਿਚਾਰ ਕੇ ਕਰਨਾ ਚਾਹੀਦਾ ਹੈ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਸਥਿਤੀ ਚੰਗੀ, ਮਨ ’ਚ ਸਫਰ ਦੀ ਚਾਹਤ ਰਹੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।
ਧਨ : ਵਧਦੇ ਵੈਰ ਵਿਰੋਧ ਕਰ ਕੇ ਮਨ ਟੈਂਸ, ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ, ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਤੇ ਮਨ ਘਬਰਾਹਟ ਮਹਿਸੂਸ ਕਰੇਗਾ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਧਾਰਮਿਕ-ਸਮਾਜਿਕ ਕੰਮਾਂ ’ਚ ਧਿਆਨ।
ਕੁੰਭ : ਜਾਇਦਾਦੀ ਕੰਮਾਂ ਲਈ ਆਪ ਦੀ ਭੱਜ-ਦੌੜ ਅਤੇ ਯਤਨ ਸਿਰੇ ਚੜ੍ਹਣਗੇ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਮੀਨ : ਆਪ ਪੂਰੀ ਹਿੰਮਤ, ਉਤਸ਼ਾਹ, ਜੋਸ਼ ਅਤੇ ਸਰਗਰਮੀ ਨਾਲ ਆਪਣੇ ਕੰਮਾਂ ਨੂੰ ਨਿਪਟਾਉਣ ਲਈ ਯਤਨ-ਸ਼ੀਲ ਰਹੋਗੇ।
28 ਨਵੰਬਰ 2023, ਮੰਗਲਵਾਰ
ਮੱਘਰ ਵਦੀ ਤਿੱਥੀ ਏਕਮ (ਦੁਪਹਿਰ 2.06 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1945, ਮਿਤੀ: 7 (ਮੱਘਰ), ਹਿਜਰੀ ਸਾਲ 1445, ਮਹੀਨਾ: ਜਮਾਦਿ ਉਲ ਅੱਵਲ, ਤਰੀਕ : 13, ਸੂਰਜ ਉਦੇ ਸਵੇਰੇ 7.10 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਦੁਪਹਿਰ 1.32 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਸਿੱਧ (ਰਾਤ 8.01 ਤੱਕ) ਅਤੇ ਮਗਰੋਂ ਯੋਗ ਸਾਧਿਆ, ਚੰਦਰਮਾ : ਬ੍ਰਿਖ ਰਾਸ਼ੀ ’ਤੇ (28-29 ਮੱਧ ਰਾਤ 1.41 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੱਘਰ ਵਦੀ ਪੱਖ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ
NEXT STORY