ਮੇਖ : ਸ਼ਤਰੂ ਆਪ ਨੂੰ ਪ੍ਰੇਸ਼ਾਨ ਕਰਨ ਅਤੇ ਆਪ ਦੇ ਕਦਮ ਨੂੰ ਪਿੱਛੇ ਖਿੱਚਣ ਦੇ ਕੰਮ ’ਚ ਬਿਜ਼ੀ ਰਹਿਣਗੇ, ਇਸ ਲਈ ਉਨ੍ਹਾਂ ਵਲੋਂ ਲਾਪ੍ਰਵਾਹ ਨਹੀਂ ਰਹਿਣਾ ਸਹੀ ਰਹੇਗਾ।
ਬ੍ਰਿਖ : ਯਤਨ ਅਤੇ ਭੱਜਦੌੜ ਕਰਨ ਦੇ ਬਾਵਜੂਦ ਵੀ ਆਪ ਆਪਣੀ ਪਲਾਨਿੰਗ ਨੂੰ ਟਾਰਗੈੱਟ ਵੱਲ ਜ਼ਿਆਦਾ ਵਧਾ ਨਹੀਂ ਸਕੋਗੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮਿਥੁਨ : ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਦੇ ਬਾਵਜੂਦ ਵੀ ਆਪ ਦੇ ਯਤਨਾਂ ਦਾ ਕੋਈ ਖਾਸ ਨਤੀਜਾ ਨਾ ਮਿਲੇਗਾ, ਮਾਣ-ਸਨਮਾਨ ਨੂੰ ਠੇਸ ਲੱਗਣ ਦਾ ਡਰ ਰਹੇਗਾ।
ਕਰਕ : ਜਨਰਲ ਸਿਤਾਰਾ ਕਮਜ਼ੋਰ ਹੈ ਕਿਉਂਕਿ ਘਟੀਆ ਲੋਕ ਆਪ ਨੂੰ ਪ੍ਰੇਸ਼ਾਨ ਕਰ ਸਕਦੇ ਹਨ, ਸਿਹਤ ਵਿਗੜੀ ਰਹਿ ਸਕਦੀ, ਵੈਸੇ ਕੰਮਕਾਜੀ ਦਸ਼ਾ ਪਹਿਲੇ ਦੀ ਤਰ੍ਹਾਂ ਬਣੀ ਰਹੇਗੀ।
ਸਿੰਘ : ਕਾਰੋਬਾਰੀ ਕੰਮਾਂ ਲਈ ਆਪ ਯਤਨ ਅਤੇ ਮਿਹਨਤ ਤਾਂ ਕਰੋਗੇ ਪਰ ਨਤੀਜਾ ਮਨ ਮਰਜ਼ੀ ਦਾ ਨਹੀਂ ਮਿਲੇਗਾ, ਵੈਸੇ ਤੇਜ਼ ਪ੍ਰਭਾਅ ਦਬਦਬਾ ਬਣਿਆ ਰਹੇਗਾ।
ਕੰਨਿਆ : ਮਨ ’ਤੇ ਪ੍ਰਭਾਵੀ ਰਹਿਣ ਵਾਲੀ ਨੈਗਟੀਵਿਟੀ ਕਰ ਕੇ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਤੁਲਾ : ਸਿਤਾਰਾ ਨੁਕਸਾਨ ਅਤੇ ਧਨ-ਹਾਨੀ ਵਾਲਾ ਹੈ ਇਸ ਲਈ ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਲੈਣ-ਦੇਣ ਦੇ ਕੰਮ ਕਰਦੇ ਸਮੇਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਬ੍ਰਿਸ਼ਚਕ :ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਕਿਸੇ ਕੰਮਕਾਜੀ ਰੁਕਾਵਟ ਮੁਸ਼ਕਿਲ ਨੂੰ ਹਟਾਉਣ ਵਾਲਾ, ਮਾਣ-ਯਸ਼ ਦੀ ਪ੍ਰਾਪਤੀ।
ਧਨ : ਅਫਸਰਾਂ ਅਤੇ ਵੱਡੇ ਲੋਕਾਂ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਪ੍ਰਾਬਲਮ ਜ਼ਿਆਦਾ ਉਲਝ ਸਕਦੀ ਹੈ, ਧਿਆਨ ਰੱਖੋ।
ਮਕਰ : ਮਨ ’ਤੇ ਨੈਗੇਟਿਵ ਅਤੇ ਗਲਤ ਸੋਚ ਪ੍ਰਭਾਵੀ ਰਹੇਗੀ,ਕਿਸੇ ’ਤੇ ਜ਼ਰੂਰਤ ਤੋਂ ਜ਼ਿਆਦਾ ਭਰੋਸਾ ਵੀ ਨਾ ਕਰੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਨੁਕਸਾਨ ਪ੍ਰੇਸ਼ਾਨੀ ਦਾ ਡਰ।
ਮੀਨ : ਕਾਰੋਬਾਰੀ ਦਸ਼ਾ ਚੰਗੀ ਪਰ ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ ਪਰ ਜਨਰਲ ਹਾਲਾਤ ਠੀਕ-ਠਾਕ ਬਣੇ ਰਹਿਣਗੇ।
8 ਦਸੰਬਰ 2023, ਸ਼ੁੱਕਰਵਾਰ
ਮੱਘਰ ਵਦੀ ਤਿੱਥੀ ਇਕਾਦਸ਼ੀ (8-9 ਮੱਧ ਰਾਤ 6.32 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਕੰਨਿਆ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 17 (ਮੱਘਰ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 23, ਸੂਰਜ ਉਦੇ ਸਵੇਰੇ 7.18 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਸਵੇਰੇ 8.54 ਤੱਕ) ਅਤੇ ਮਗਰੋਂ ਨਕਸ਼ੱਤਰ ਚਿੱਤਰਾ, ਯੋਗ : ਸੌਭਾਗਿਯ (ਰਾਤ 11.34 ਤੱਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਕੰਨਿਆ ਰਾਸ਼ੀ ’ਤੇ (ਰਾਤ 9.53 ਤੱਕ) ਅਤੇ ਮਗਰੋ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਉਤਪਣਾਂ ਇਕਾਦਸ਼ੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY