ਮੇਖ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਕੋਈ ਵੀ ਯਤਨ ਪੂਰੇ ਮਨ ਨਾਲ ਨਾ ਕਰ ਸਕੋਗੇ, ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ।
ਮਿਥੁਨ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਕਰੋਗੇ।
ਕਰਕ : ਸੰਤਾਨ ਨਾ ਤਾਂ ਸਾਥ ਦੇਵੇਗੀ ਅਤੇ ਨਾ ਹੀ ਕੋ-ਆਪਰੇਟਿਵ ਰਹੇਗੀ, ਇਸ ਲਈ ਉਸ ਨਾਲ ਜੁੜੀ ਕਿਸੇ ਸਮੱਸਿਆ ਨੂੰ ਅਹਿਤਿਆਤ ਨਾਲ ਡੀਲ ਕਰੋ।
ਸਿੰਘ : ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਮੰਜ਼ਿਲ ਦੇ ਨੇੜੇ ਪਹੁੰਚੇ ਕਿਸੇ ਵੀ ਪ੍ਰੋਗਰਾਮ ਨੂੰ ਹੱਥ ’ਚ ਨਾ ਲਓ।
ਕੰਨਿਆ : ਆਪ ਦੀ ਕੰਮਕਾਜੀ ਭੱਜ-ਦੌੜ ਬੇਕਾਰ ਜਾਵੇਗੀ, ਕਿਸੇ ਘਟੀਆ ਸਾਥੀ-ਸਹਿਯੋਗੀ ’ਤੇ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਉਸ ਨੂੰ ਲਿਫਟ ਦਿਓ।
ਤੁਲਾ : ਕਾਰੋਬਾਰੀ ਕੰਮ ਅਹਿਤਿਆਤ ਨਾਲ ਕਰੋ, ਕਿਉਂਕਿ ਕਾਰੋਬਾਰੀ ਟੂਰ ਵੀ ਬੇ-ਨਤੀਜਾ ਸਿੱਧ ਹੋਵੇਗਾ, ਕਿਸੇ ਪੇਮੈਂਟ ਦੇ ਫਸਣ ਦਾ ਵੀ ਡਰ ਰਹੇਗਾ।
ਬ੍ਰਿਸ਼ਚਕ : ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਉਂਝ ਮਨ ਉਦਾਸ, ਪ੍ਰੇਸ਼ਾਨ, ਡਾਵਾਂਡੋਲ ਜਿਹਾ ਰਹੇਗਾ, ਧਾਰਮਿਕ ਕੰਮਾਂ ’ਚ ਰੁਚੀ ਦੀ ਘਾਟ ਰਹੇਗੀ।
ਧਨ : ਸਿਤਾਰਾ ਨੁਕਸਾਨ, ਪ੍ਰੇਸ਼ਾਨੀ ਵਾਲਾ, ਨਾ ਤਾਂ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ’ਤੇ ਚੰਗਾ ਨਤੀਜਾ ਮਿਲੇਗਾ।
ਕੁੰਭ : ਕਿਸੇ ਵੀ ਸਰਕਾਰੀ ਯਤਨ ਨੂੰ ਉਸ ਦੇ ਟਾਰਗੈੱਟ ਤੱਕ ਪਹੁੰਚਾਉਣ ’ਚ ਆਪ ਮੁਸ਼ਕਲ ਮਹਿਸੂਸ ਕਰੋਗੇ, ਪੂਰੀ ਸਾਵਧਾਨੀ ਵਰਤੋ।
ਮੀਨ : ਜਨਰਲ ਸਿਤਾਰਾ ਕਮਜ਼ੋਰ, ਆਪ ਕਿਸੇ ਵੀ ਪ੍ਰੋਗਰਾਮ ਜਾਂ ਯਤਨ ਨੂੰ ਅੱਗੇ ਨਾ ਵਧਾ ਸਕੋਗੇ, ਧਾਰਮਿਕ ਕੰਮਾਂ ’ਚ ਰੁਚੀ ਘੱਟ ਹੋਵੇਗੀ।
12 ਦਸੰਬਰ 2023, ਮੰਗਲਵਾਰ
ਮੱਘਰ ਵਦੀ ਤਿੱਥੀ ਮੱਸਿਆ (12-13 ਮੱਧ ਰਾਤ 5.02 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 21 (ਮੱਘਰ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 27, ਸੂਰਜ ਉਦੇ ਸਵੇਰੇ 7.21 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਪੁਰਵ ਦੁਪਹਿਰ 11.57 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਧ੍ਰਿਤੀ (ਸ਼ਾਮ 6.51 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ: ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੁਰਵ ਦੁਪਹਿਰ 11.57 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੱਘਰ ਮੱਸਿਆ, ਭੋਮਵਤੀ ਮੱਸਿਆ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ
NEXT STORY