ਮੇਖ : ਸਿਤਾਰਾ ਪੁਰਵ ਦੁਪਹਿਰ ਤਕ ਸਿਹਤ ਲਈ ਅਹਿਤਿਆਤ ਵਾਲਾ ਪਰ ਬਾਅਦ ’ਚ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਧਾਰਮਿਕ ਕੰਮਾਂ ’ਚ ਧਿਆਨ ਵਧੇਗਾ।
ਬ੍ਰਿਖ : ਪੁਰਵ ਦੁਪਹਿਰ ਤਕ ਫੈਮਿਲੀ ਫਰੰਟ ’ਤੇ ਟੈਨਸ਼ਨ ਪ੍ਰੇਸ਼ਾਨੀ ਰਹੇਗੀ ਪਰ ਬਾਅਦ ’ਚ ਸੀਮਾ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਮਨ ਵੀ ਉਦਾਸ ਰਹੇਗਾ।
ਮਿਥੁਨ : ਸਿਤਾਰਾ ਪੁਰਵ ਦੁਪਹਿਰ ਤਕ ਨੁਕਸਾਨ ਪ੍ਰੇਸ਼ਾਨੀ ਦੇਣ ਅਤੇ ਦੁਸ਼ਮਣਾਂ ਤੋਂ ਅਹਿਤਿਆਤ ਰੱਖਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਕਰਕ : ਪੁਰਵ ਦੁਪਹਿਰ ਤਕ ਮਨ ਪ੍ਰੇਸ਼ਾਨ-ਡਾਵਾਂਡੋਲ ਅਤੇ ਅਪਸੈੱਟ ਜਿਹਾ ਰਹੇਗਾ ਪਰ ਬਾਅਦ ’ਚ ਵੀ ਵਿਰੋਧੀਆਂ ਵਲੋਂ ਪ੍ਰੇਸ਼ਾਨੀ ਵਧੇਗੀ।
ਸਿੰਘ : ਪੁਰਵ ਦੁਪਹਿਰ ਤਕ ਕੋਈ ਵੀ ਸਰਕਾਰੀ ਕੋਸ਼ਿਸ਼ ਨਾ ਕਰੋ, ਕਿਉਂਕਿ ਉਹ ਸਿਰੇ ਨਾ ਚੜ੍ਹ ਸਕੇਗੀ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕੰਨਿਆ : ਸਿਤਾਰਾ ਪੁਰਵ ਦੁਪਹਿਰ ਤਕ ਕੰਮਕਾਜੀ ਸਾਥੀਆਂ ਪਖੋਂ ਪ੍ਰੇਸ਼ਾਨੀ ਦੇਣ ਵਾਲਾ ਪਰ ਬਾਅਦ ’ਚ ਆਪ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰਹੋਗੇ।
ਤੁਲਾ : ਸਿਤਾਰਾ ਪੁਰਵ ਦੁਪਹਿਰ ਫਾਇਨਾਂਸ਼ੀਅਲ ਸਥਿਤੀ ਤੰਗ ਰੱਖਣ ਵਾਲਾ ਪਰ ਬਾਅਦ ’ਚ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰਹੋਗੇ।
ਬ੍ਰਿਸ਼ਚਕ : ਸਿਤਾਰਾ ਪੁਰਵ ਦੁਪਹਿਰ ਤਕ ਮਨ ਨੂੰ ਬੇਚੈਨ ਰੱਖੇਗਾ, ਆਪ ਕੋਈ ਵੀ ਫੈਸਲਾ ਨਾ ਕਰ ਸਕੋਗੇ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਧਨ : ਸਿਤਾਰਾ ਪੁਰਵ ਦੁਪਹਿਰ ਤਕ ਉਲਝਣਾਂ ਮੁਸ਼ਕਲਾਂ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ, ਯਤਨਾਂ’ਚ ਸਫਲਤਾ ਮਿਲੇਗੀ।
ਮਕਰ : ਸਿਤਾਰਾ ਪੁਰਵ ਦੁਪਹਿਰ ਤਕ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਆਪੋਜ਼ਿਟ ਹਾਲਾਤ ਬਣਨਗੇ।
ਕੁੰਭ : ਸਿਤਾਰਾ ਪੁਰਵ ਦੁਪਹਿਰ ਤਕ ਕਿਸੇ ਸਰਕਾਰੀ ਕੰਮ ਨੂੰ ਉਲਝਾਉਣ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਮੀਨ : ਸਿਤਾਰਾ ਪੁਰਵ ਦੁਪਹਿਰ ਤਕ ਪ੍ਰੇਸ਼ਾਨੀ ਰੱਖਣ ਅਤੇ ਕਿਸੇ ਰੁਕਾਵਟ ਮੁਸ਼ਕਲ ਨੂੰ ਜਗਾਉਣ ਵਾਲਾ ਪਰ ਬਾਅਦ ’ਚ ਸਰਕਾਰੀ ਕੰਮਾਂ ’ਚ ਪੈਠ ਵੱਧੇਗੀ।
13 ਦਸੰਬਰ 2023, ਬੁੱਧਵਾਰ
ਮੱਘਰ ਵਦੀ ਤਿੱਥੀ ਏਕਮ (13-14 ਮੱਧ ਰਾਤ 3.10 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਬ੍ਰਿਸ਼ਚਕ ’ਚ
ਬੁੱੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 22 (ਮੱਘਰ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 28, ਸੂਰਜ ਉਦੇ ਸਵੇਰੇ 7.21 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਪੁਰਵ ਦੁਪਹਿਰ 11.05 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਸ਼ੂਲ (ਸ਼ਾਮ 4.18 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ: ਬ੍ਰਿਸ਼ਚਕ ਰਾਸ਼ੀ ’ਤੇ (ਪੁਰਵ ਦੁਪਹਿਰ 11.05 ਤਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੁਰਵ ਦੁਪਹਿਰ 11.05 ਤਕ ਜੰਮੇ ਬੱਚੇ ਨੂੰ ਜੇਸ਼ਠਾ ਨਕੱਸ਼ਤਰ ਦੀ ਅਤੇ ਮਗਰੋਂ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੱਘਰ ਸੁਦੀ ਪੱਖ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY