ਮੇਖ : ਲੋਹਾ, ਲੋਹਾ ਮਸ਼ੀਨਰੀ, ਹਾਰਡਵੇਅਰ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਸਰਕਾਰੀ, ਗੈਰ-ਸਰਕਾਰੀ ਕੰਮਾਂ ਲਈ ਆਪ ਦੇ ਯਤਨ ਅਤੇ ਭੱਜ-ਦੌੜ ਚੰਗਾ ਨਤੀਜਾ ਦੇਣਗੇ ਪਰ ਡਿੱਗਣ-ਫਿਸਲਣ ਅਤੇ ਸਿਹਤ ਦੇ ਵਿਗੜਣ ਦਾ ਵੀ ਡਰ ਰਹੇਗਾ।
ਮਿਥੁਨ : ਜਨਰਲ ਸਿਤਾਰਾ ਮਜ਼ਬੂਤ, ਇਰਾਦਿਆਂ ’ਚ ਮਜ਼ਬੂਤੀ, ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਕਰਕ : ਸਿਤਾਰਾ ਸਿਹਤ ਲਈ ਅਹਿਤਿਆਤ ਵਾਲਾ, ਨਾਪ ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਆਪਣੇ ਆਪ ਨੂੰ ਬੇਗਾਨੇ ਝਮੇਲਿਆਂ ਤੋਂ ਵੀ ਬਚਾ ਕੇ ਰੱਖੋ।
ਸਿੰਘ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਮਨੋਰਥਾਂ, ਸੰਕਲਪਾਂ ’ਚ ਵਿਜੇ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਰਹੇਗਾ।
ਕੰਨਿਆ : ਸ਼ਤਰੂ ਬੇਸ਼ੱਕ ਨੁਕਸਾਨ ਪਹੁੰਚਾਉਣ ਲਈ ਕਾਫੀ ਐਕਟਿਵ ਅਤੇ ਜੋੜ-ਤੋੜ ਕਰਨ ’ਚ ਲੱਗੇ ਰਹਿਣਗੇ, ਫਿਰ ਵੀ ਉਹ ਆਪ ਨੂੰ ਜ਼ਿਆਦਾ ਪ੍ਰੇਸ਼ਾਨ ਨਾ ਕਰ ਸਕਣਗੇ।
ਤੁਲਾ : ਸੰਤਾਨ ਦੇ ਸਹਿਯੋਗ ਅਤੇ ਸੁਪੋਰਟ ਕਰ ਕੇ ਆਪ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਸਫਲ ਹੋ ਸਕਦੇ ਹੋ, ਇੱਜ਼ਤ-ਮਾਣ ਦੀ ਪ੍ਰਾਪਤੀ।
ਬ੍ਰਿਸ਼ਚਕ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਅਟੈਂਡ ਕਰਨ ਲਈ ਸਮਾਂ ਚੰਗਾ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਗੱਲ ਧਿਆਨ ਨਾਲ ਸੁਣਨਗੇ।
ਧਨ : ਕਿਸੇ ਵੱਡੇ ਆਦਮੀ ਨਾਲ ਮੇਲ-ਜੋਲ ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਕਾਫੀ ਹੈਲਪਫੁੱਲ ਹੋ ਸਕਦਾ ਹੈ।
ਮਕਰ : ਵ੍ਹੀਕਲਸ ਦੀ ਸੇਲ, ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚ-ਵਿਚਾਰ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਮੀਨ : ਸਿਤਾਰਾ ਨੁਕਸਾਨ, ਪ੍ਰੇਸ਼ਾਨੀ ਵਾਲਾ, ਲੈਣ-ਦੇਣ ਜਾਂ ਕਾਰੋਬਾਰੀ ਕੰਮ ਸੁਚੇਤ ਰਹਿ ਕੇ ਨਿਪਟਾਓ, ਤਾਂ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
18 ਦਸੰਬਰ 2023, ਸੋਮਵਾਰ
ਮੱਘਰ ਸੁਦੀ ਤਿੱਥੀ ਛੱਠ (ਬਾਅਦ ਦੁਪਹਿਰ 3.15 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਕੁੰਭ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਪੋਹ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 27 (ਮੱਘਰ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲਸਾਨੀ, ਤਰੀਕ : 4, ਸੂਰਜ ਉਦੇ ਸਵੇਰੇ 7.25 ਵਜੇ, ਸੂਰਜ ਅਸਤ ਸ਼ਾਮ 5.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (18-19 ਮੱਧ ਰਾਤ 1.22 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਵਜਰ (ਰਾਤ 9.32 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ: ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਕੰਦ (ਗੁਹ) ਛੱਠ, ਚੰਪਾ ਛੱਠ (ਮਹਾਰਾਸ਼ਟਰ), 18-19 ਦਸੰਬਰ-ਪਿਤਰ (ਵਿਸ਼ਣੂ) ਸਪਤਮੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਕਰ ਰਾਸ਼ੀ ਵਾਲਿਆਂ ਨੂੰ ਹੋਵੇਗੀ ਮਾਣ-ਯਸ਼ ਦੀ ਪ੍ਰਾਪਤੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY