ਮੇਖ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਉਲਝਣਾਂ-ਝਮੇਲਿਆਂ-ਪੇਚੀਦਗੀਆਂ ਦੇ ਉਭਰਨ ਦਾ ਖਤਰਾ ਰਹੇਗਾ, ਅਹਿਤਿਆਤ ਰੱਖਣੀ ਠੀਕ ਰਹੇਗੀ।
ਬ੍ਰਿਖ : ਟੀਚਿੰਗ, ਕੋਚਿੰਗ, ਪ੍ਰਿਟਿੰਗ, ਪਬਲੀਸ਼ਿੰਗ, ਮੈਡੀਸਨ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਕਿਸੇ ਵੱਡੇ ਅਤੇ ਇਫੈਕਟਿਵ ਆਦਮੀ ਦੀ ਮਦਦ ਨਾਲ ਆਪ ਦੀ ਕੋਈ ਪ੍ਰਾਬਲਮ ਕਮਜ਼ੋਰ ਹੋਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ, ਸਾਮਾਜਿਕ ਕੰਮਾਂ ’ਚ ਰੁਚੀ ਰਹੇਗੀ।
ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ ਬਣਿਆ ਰਹੇਗਾ।
ਤੁਲਾ : ਵਿਰੋਧੀ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ, ਮਾਨਸਿਕ ਟੈਨਸ਼ਨ ਪ੍ਰੇਸ਼ਾਨੀ ਵੀ ਬਣੀ ਰਹੇਗੀ।
ਬ੍ਰਿਸ਼ਚਕ : ਸੰਤਾਨ ਦੇ ਹੈਲਪਿੰਗ ਅਤੇ ਸੁਪੋਰਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਧਨ : ਕੋਰਟ-ਕਚਹਿਰੀ ਦੇ ਕਿਸੇ ਕੰਮ ਨੂੰ ਬਿਹਤਰ ਬਣਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ।
ਮਕਰ : ਆਪ ਉਤਸ਼ਾਹੀ-ਹਿੰਮਤੀ ਅਤੇ ਕੰਮਕਾਜੀ ਮਾਮਲਿਆਂ ’ਚ ਬਹੁਤ ਐਕਟਿਵ ਰਹੋਗੇ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।
ਕੁੰਭ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ-ਪਲਾਨਿੰਗ ਵੀ ਸਿਰੇ ਚੜ੍ਹੇਗੀ, ਵੈਸੇ ਵੀ ਆਪ ਹਰ ਪ੍ਰਕਾਰ ’ਚ ਪ੍ਰਭਾਵੀ ਰਹੋਗੇ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
20 ਦਸੰਬਰ 2023, ਬੁੱਧਵਾਰ
ਮੱਘਰ ਸੁਦੀ ਤਿੱਥੀ ਅਸ਼ਟਮੀ (ਪੁਰਵ ਦੁਪਹਿਰ 11.15 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਮੀਨ ’ਚ
ਮੰਗਲ ਬ੍ਰਿਸ਼ਚਕ ’ਚ
ਬੁੱੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਪੋਹ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 29 (ਮੱਘਰ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲਸਾਨੀ, ਤਰੀਕ : 6, ਸੂਰਜ ਉਦੇ ਸਵੇਰੇ 7.26 ਵਜੇ, ਸੂਰਜ ਅਸਤ ਸ਼ਾਮ 5.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (ਰਾਤ 10.58 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਵਿਅਤੀਘਾਤ (ਬਾਅਦ ਦੁਪਹਿਰ 3.56 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਰਾਤ 10.58 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਸ਼੍ਰੀ ਦੁਰਗਾ ਅਸ਼ਟਮੀ, ਬੁੱਧ ਅਸ਼ਟਮੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਤੇ ਕਰਕ ਰਾਸ਼ੀ ਵਾਲਿਆਂ ਨੂੰ ਰੱਖਣਾ ਪਵੇਗਾ ਸਿਹਤ ਦਾ ਧਿਆਨ, ਬਾਕੀ ਵੀ ਦੇਖੋ ਆਪਣੀ ਅੱਜ ਦੀ ਰਾਸ਼ੀ
NEXT STORY