ਮੇਖ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਲਈ ਚੰਗਾ, ਯਤਨਾਂ-ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਕਾਰੋਬਾਰੀ ਟੂਰਿੰਗ ਪਲਾਨ ਕਰਨਾ ਵੀ ਬਿਹਤਰ ਰਹੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਤਬੀਅਤ ਅਤੇ ਮੂਡ ’ਚ ਖੁਸ਼ਦਿਲੀ ਰਹੇਗੀ, ਹਾਈ ਮੋਰੇਲ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।
ਮਿਥੁਨ : ਸਮਾਂ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਲੈਣ-ਦੇਣ ਦੇ ਕੰਮਾਂ ’ਚ ਨਾ ਸਿਰਫ ਸੁਚੇਤ ਰਹੋ ਸਗੋਂ ਧਿਆਨ ਰੱਖੋ ਕਿ ਕੋਈ ਪੇਮੈਂਟ ਕਿਧਰੇ ਫੱਸ ਨਾ ਜਾਵੇ।
ਕਰਕ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਕਾਰੋਬਾਰੀ ਪਲਾਨਿੰਗ ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ।
ਸਿੰਘ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਲਈ ਸਮਾਂ ਚੰਗਾ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਸੁਪੋਰਟ ਕਰਨਗੇ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਕੰਨਿਆ : ਧਾਰਮਿਕ ਕੰਮਾਂ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਰੁਚੀ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਸਿਤਾਰਾ ਸਿਹਤ ਲਈ ਠੀਕ ਨਹੀਂ, ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ ਸਦਭਾਅ ਬਣਿਆ ਰਹੇਗਾ।
ਧਨ : ਕਿਸੇ ਪ੍ਰਬਲ ਸ਼ਤਰੂ ਨਾਲ ਟਕਰਾਅ ਦੇ ਕਿਸੇ ਖਤਰੇ ਦੇ ਡਰ ਕਰ ਕੇ ਪ੍ਰੇਸ਼ਾਨੀ ਵਧਣ ਦਾ ਡਰ, ਮਨ ’ਚ ਵੀ ਅਸ਼ਾਂਤੀ, ਪ੍ਰੇਸ਼ਾਨੀ ਰਹੇਗੀ।
ਮਕਰ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸੰਤਾਨ ਵੀ ਸਾਥ ਦੇਵੇਗੀ ਅਤੇ ਕੋ-ਆਪ੍ਰੇਟਿਵ ਰਹੇਗੀ।
ਕੁੰਭ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਸੁਭਾਅ ’ਚ ਗੁੱਸਾ ਰਹੇਗਾ।
ਮੀਨ : ਮਿੱਤਰ-ਸੱਜਣ ਸਾਥੀ, ਕੰਮਕਾਜੀ ਸਹਿਯੋਗੀ ਆਪ ਨਾਲ ਤਾਲਮੇਲ ਰੱਖਣਗੇ, ਆਪ ਦੀ ਗੱਲ ਧਿਆਨ ਨਾਲ ਸੁਣਨਗੇ।
24 ਦਸੰਬਰ 2023, ਐਤਵਾਰ
ਮੱਘਰ ਸੁਦੀ ਤਿੱਥੀ ਤਰੋਦਸ਼ੀ (23 ਦਸੰਬਰ ਦਿਨ ਰਾਤ ਅਤੇ 25 ਨੂੰ ਸਵੇਰੇ 5.56 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਬ੍ਰਿਸ਼ਚਕ ’ਚ
ਬੁੱੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਪੋਹ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 3 (ਪੋਹ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲਸਾਨੀ, ਤਰੀਕ : 10, ਸੂਰਜ ਉਦੇ ਸਵੇਰੇ 7.28 ਵਜੇ, ਸੂਰਜ ਅਸਤ ਸ਼ਾਮ 5.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਰਾਤ 9.19 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਸਾਧਿਆ (24-25 ਮੱਧ ਰਾਤ 5.42 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਤੁਲਾ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY