ਮੇਖ : ਕਮਜ਼ੋਰ ਮਨੋਬਲ ਕਰ ਕੇ ਆਪ ਕਿਸੇ ਵੀ ਯਤਨ ਨੂੰ ਅੱਗੇ ਨਹੀਂ ਵਧਾ ਸਕੋਗੇ, ਮਨ ਵੀ ਦੁਵਿਧਾ ਅਤੇ ਡਾਵਾਂਡੋਲ ਜਿਹਾ ਰਹੇਗਾ।
ਬ੍ਰਿਖ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਨੇਕ ਕੰਮਾਂ ’ਚ ਧਿਆਨ, ਸਕੀਮਾਂ ਪ੍ਰੋਗਰਾਮਾਂ ਸਿਰੇ ਚੜ੍ਹਣਗੇ।
ਮਿਥੁਨ : ਕਿਸੇ ਵੀ ਜਾਇਦਾਦੀ ਕੰਮ ਲਈ ਕੋਈ ਵੀ ਕੋਸ਼ਿਸ਼ ਹਲਕੇ ਯਤਨਾਂ ਨਾਲ ਜਾਂ ਅਣਮੰਨੇ ਮਨ ਨਾਲ ਨਾ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕਰਕ : ਹਲਕੀ ਨੇਚਰ ਅਤੇ ਸੋਚ ਵਾਲੇ ਕਿਸੇ ਸਾਥੀ ਜਾਂ ਮਿੱਤਰ ਕਰ ਕੇ ਪ੍ਰੇਸ਼ਾਨੀ ਰਹਿਣ ਦਾ ਡਰ, ਵੈਸੇ ਕੰਮਕਾਜੀ ਭੱਜਦੌੜ ਤਾਂ ਬਣੀ ਰਹੇਗੀ।
ਸਿੰਘ : ਕਾਰੋਬਾਰੀ ਕੰਮਾਂ ਲਈ ਯਤਨ, ਭੱਜਦੌੜ ਬੁਝੇ ਮਨ ਨਾਲ ਨਾ ਕਰੋ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ, ਤਾਂ ਕਿ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਇੱਜ਼ਤ ਮਾਣ ਬਣਿਆ ਰਹੇਗਾ ਪਰ ਗੁੱਸਾ ਆਪ ’ਤੇ ਹਾਵੀ ਰਹਿ ਸਕਦਾ ਹੈ।
ਤੁਲਾ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ, ਕੰਮਕਾਜੀ ਟੂਰਿੰਗ ਵੀ ਨਾ ਕਰੋ, ਉਧਾਰੀ ਦੇ ਚਕਰ ’ਚ ਵੀ ਨਾ ਫਸੋ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ , ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਧਨ : ਕੋਈ ਵੀ ਕੋਸ਼ਿਸ਼ ਭੱਜਦੌੜ ਅਨਮੰਨੇ ਮਨ ਨਾਲ ਨਾ ਕਰੋ, ਨਹੀਂ ਤਾਂ ਉਸ ਦਾ ਨਤੀਜਾ ਮਨਮਰਜ਼ੀ ਦਾ ਨਹੀਂ ਮਿਲੇਗਾ।
ਮਕਰ : ਮਨ ਕਿਸੇ-ਕਿਸੇ ਸਮੇਂ ਗਲਤ ਕੰਮਾਂ ਵੱਲ ਭਟਕਦਾ ਰਹਿ ਸਕਦਾ ਹੈ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ।
ਕੁੰਭ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਵਿਗੜਿਆ ਜਿਹਾ ਰਹੇਗਾ, ਉਧਾਰੀ ’ਚ ਫਸਣ ਤੋਂ ਬਚੋ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਦੋਵੇਂ ਪਤੀ-ਪਤਨੀ ਦੇ ਸੁਭਾਅ ’ਚ ਗੁੱਸਾ ਰਹਿ ਸਕਦਾ ਹੈ।
4 ਜਨਵਰੀ 2024, ਵੀਰਵਾਰ
ਪੋਹ ਵਦੀ ਤਿੱਥੀ ਅਸ਼ਟਮੀ (ਰਾਤ 10.05 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਕੰਨਿਆ ’ਚ
ਮੰਗਲ ਧਨ ’ਚ
ਬੁੱੱਧ ਬ੍ਰਿਸ਼ਚਕ ’ਚ
ਗੁਰੂ ਮੇਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਪੋਹ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 14 (ਪੋਹ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲਸਾਨੀ, ਤਰੀਕ : 21, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ ਸ਼ਾਮ 5.34 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਸ਼ਾਮ 5.34 ਤਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਅਤਿਗੰਡ (4 ਜਨਵਰੀ ਦਿਨ ਰਾਤ ਅਤੇ 5 ਨੂੰ ਸਵੇਰੇ 6.49 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਕੰਨਿਆ ਰਾਸ਼ੀ ’ਤੇ (4 ਜਨਵਰੀ ਦਿਨ ਰਾਤ ਅਤੇ 5 ਨੂੰ ਸਵੇਰੇ 6.46 ਤਕ)ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਓੋਹਾਰ : ਰੁਕਮਣੀ ਅਸ਼ਟਮੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY