ਮੇਖ : ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਨਰਲ ਤੌਰ ’ਤੇ ਸਫਲਤਾ ਸਾਥ ਦੇਵੇਗੀ, ਮਨ ’ਤੇ ਸੈਰ-ਸਫਰ ਕਰਨ ਦੀ ਚਾਹਤ ਬਣੀ ਰਹੇਗੀ।
ਬ੍ਰਿਖ : ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਆਂ ਦੇ ਜਾਗਣ ਦਾ ਡਰ ਬਣਿਆ ਰਹੇਗਾ, ਇਸ ਲਈ ਕਿਸੇ ਵੀ ਇੰਪੋਰਟੈਂਟ ਕੰਮ ਲਈ ਪਹਿਲ ਨਾ ਕਰੋ।
ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਆਪ ਦਾ ਕਦਮ ਹਰ ਮੋਰਚੇ ’ਤੇ ਬੜ੍ਹਤ ਵੱਲ ਰਹੇਗਾ।
ਕਰਕ : ਬੇਸ਼ੱਕ ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੈਂਡਲ ਕਰਨ ਲਈ ਸਿਤਾਰਾ ਚੰਗਾ ਹੈ, ਫਿਰ ਵੀ ਭਰਪੂਰ ਜ਼ੋਰ ਲਗਾਉਣਾ ਜ਼ਰੂਰੀ ਹੋਵੇਗਾ।
ਸਿੰਘ : ਜਨਰਲ ਤੌਰ ’ਤੇ ਆਪ ਉਤਸ਼ਾਹੀ-ਹਿੰਮਤੀ ਅਤੇ ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਕਾਫੀ ਐਕਟਿਵ ਰਹੋਗੇ, ਸ਼ਤਰੂ ਕਮਜ਼ੋਰ ਰਹਿਣਗੇ।
ਕੰਨਿਆ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਰੁਕਾਵਟ-ਮੁਸ਼ਕਲ ਹਟੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।
ਬ੍ਰਿਸ਼ਚਕ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕਿਸੇ ਕੰਮ ਨੂੰ ਜਲਦਬਾਜ਼ੀ ’ਚ ਨਿਪਟਾਓ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਧਨ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲਿਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਚੰਗਾ ਲਾਭ ਮਿਲੇਗਾ।
ਮਕਰ : ਜਨਰਲ ਤੌਰ ’ਤੇ ਸਫਲਤਾ ਸਾਥ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਕੰਮਕਾਜੀ ਵਿਅਸਤਤਾ ਵੀ ਬਣੀ ਰਹੇਗੀ।
ਕੁੰਭ : ਕਿਸੇ ਧਾਰਮਿਕ ਪ੍ਰੋਗਰਾਮਮ ਨਾਲ ਜੁੜਨ ਧਾਰਮਿਕ ਲਿਟਰੇਚਰ ਪੜ੍ਹਨ-ਕਥਾ -ਵਾਰਤਾ ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਸ਼ਤਰੂ ਨਿਸਤੇਜ ਰਹਿਣਗੇ।
ਮੀਨ : ਸਿਤਾਰਾ ਪੇਟ ਲਈ ਠੀਕ ਨਹੀਂ, ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਹੀ ਕਰੋ ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਸਫਰ ਵੀ ਨਾ ਕਰੋ।
ਮਕਰ ਰਾਸ਼ੀ ਵਾਲਿਆਂ ਨੂੰ ਰਾਜ ਦਰਬਾਰ ਦੇ ਕੰਮਾਂ ’ਚ ਮਿਲੇਗੀ ਸਫ਼ਲਤਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY