ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ’ਚ ਲਾਪ੍ਰਵਾਹੀ ਵਰਤਣਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਮਨ ਵੀ ਉਦਾਸ-ਪ੍ਰੇਸ਼ਾਨ, ਡਾਵਾਂਡੋਲ ਜਿਹਾ ਰਹੇਗਾ।
ਬ੍ਰਿਖ : ਕੰਮਕਾਜੀ ਕੰਮਾਂ ਲਈ ਸਮਾਂ ਬੇਸ਼ੱਕ ਸਹੀ ਹੈ, ਫਿਰ ਵੀ ਅਣਮੰਨੇ ਮਨ ਨਾਲ ਕੋਈ ਯਤਨ ਨਾ ਕਰੋ, ਫੈਮਿਲੀ ਫਰੰਟ ’ਤੇ ਵੀ ਨਾਰਾਜ਼ਗੀ ਅਤੇ ਬੇਧਿਆਨੀ ਦਿਸੇਗੀ।
ਮਿਥੁਨ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਉਹ ਆਪ ਦੀ ਕਿਸੇ ਕੋਸ਼ਿਸ਼ ਨੂੰ ਵੀ ਅੱਗੇ ਨਹੀਂ ਵਧਣ ਦੇਵੇਗਾ।
ਕਰਕ : ਕਿਉਂਕਿ ਮਨ ਨੈਗੇਟਿਵਿਟੀ ਦੇ ਪ੍ਰਭਾਵ ’ਚ ਰਹੇਗਾ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ, ਸੰਭਲ-ਸੰਭਾਲ ਕੇ ਰਹੋ।
ਸਿੰਘ : ਕੋਰਟ ਕਚਹਿਰੀ ’ਚ ਜਾਣਾ ਠੀਕ ਨਾ ਰਹੇਗਾ ਕਿਉਂਕਿ ਉੱਥੇ ਆਪ ਦੇ ਪੱਖ ਦੀ ਨਾ ਤਾਂ ਸੁਣਵਾਈ ਹੋਵੇਗੀ ਅਤੇ ਨਾ ਹੀ ਸਮਝਿਆ ਜਾਵੇਗਾ।
ਕੰਨਿਆ : ਹਲਕੀ ਸੋਚ ਅਤੇ ਹਲਕੀ ਨੇਚਰ ਵਾਲੇ ਸਾਥੀ ਆਪ ਨੂੰ ਪ੍ਰੇਸ਼ਾਨ ਕਰਨ ਲਈ ਆਪਣੀਆਂ ਕੋਸ਼ਿਸ਼ਾਂ ’ਚ ਲੱਗੇ ਰਹਿਣਗੇ, ਨੁਕਸਾਨ ਦਾ ਡਰ।
ਤੁਲਾ : ਕੰਮਕਾਜੀ ਕੰਮਾਂ ਲਈ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਟੂਰਿੰਗ ਕਰਨ ਦਾ ਕੋਈ ਪ੍ਰੋਗਰਾਮ ਬਣਾਓ ਅਤੇ ਨਾ ਹੀ ਆਪਣੀ ਕੋਈ ਪੇਮੈਂਟ ਫਸਾਓ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਪਰ ਮਨ ਬੇਚੈਨ, ਡਿਸਟਰਬ ਅਤੇ ਪ੍ਰੇਸ਼ਾਨ ਜਿਹਾ ਰਹੇਗਾ, ਦਿਮਾਗ ਵੀ ਗਲਤ ਕੰਮਾਂ ਵੱਲ ਭਟਕਦਾ ਰਹਿ ਸਕਦਾ ਹੈ।
ਧਨ : ਸਿਤਾਰਾ ਉਲਝਣਾਂ-ਝਗੜਿਆਂ ਵਾਲਾ ਹੈ, ਇਸ ਲਈ ਜਿੱਥੇ ਕਿਤੇ ਵੀ ਝਗੜਾ ਹੋ ਰਿਹਾ ਹੋਵੇ, ਉਸ ਜਗ੍ਹਾ ਤੋਂ ਖਿਸਕ ਜਾਣਾ ਆਪ ਲਈ ਸਹੀ ਰਹੇਗਾ।
ਮਕਰ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਫਰੂਟਫੁਲ ਰਹੇਗੀ, ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ।
ਕੁੰਭ : ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਪੂਰੀ ਕੋਸ਼ਿਸ਼ ਕਰਨ ’ਤੇ ਵੀ ਆਪ ਕਿਸੇ ਵੱਡੇ ਅਫਸਰ ਦੀ ਨਾਰਾਜ਼ਗੀ ਦੂਰ ਨਹੀਂ ਕਰ ਸਕੋਗੇ।
ਮੀਨ : ਧਾਰਮਿਕ ਕੰਮਾਂ ’ਚ ਰੁਚੀ ਨਹੀਂ ਹੋਵੇਗੀ, ਮਨ ’ਤੇ ਗਲਤ ਅਤੇ ਨੈਗੇਟਿਵ ਸੋਚ ਦਾ ਪ੍ਰਭਾਵ ਵਧੇਗਾ, ਅਰਥ ਦਸ਼ਾ ਕੁਝ ਪਤਲੀ ਮਹਿਸੂਸ ਹੋਵੇਗੀ।
8 ਜਨਵਰੀ 2024, ਸੋਮਵਾਰ
ਪੋਹ ਵਦੀ ਤਿੱਥੀ ਦੁਆਦਸ਼ੀ (ਰਾਤ 11.59 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਧਨ ’ਚ
ਬੁੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਪੋਹ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 18 (ਪੋਹ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲਸਾਨੀ, ਤਰੀਕ : 25, ਸੂਰਜ ਉਦੇ ਸਵੇਰੇ 7.32 ਵਜੇ, ਸੂਰਜ ਅਸਤ ਸ਼ਾਮ 5.37 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਰਾਤ 10.03 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਗੰਡ (8-9 ਮੱਧ ਰਾਤ 2.56 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 10.03 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY