ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਖ : ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ, ਲਿਖਣ-ਪੜ੍ਹਨ ਅਤੇ ਲੈਣ-ਦੇਣ ਦੇ ਕੰਮ ਵੀ ਬਹੁਤ ਸੁਚੇਤ ਰਹਿ ਕੇ ਕਰਨ ਦੀ ਲੋੜ ਹੋਵੇਗੀ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਸਦਭਾਅ ਅਤੇ ਸਹਿਯੋਗ ਬਣਿਆ ਰਹੇਗਾ।
ਕਰਕ : ਦੁਸ਼ਮਣਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਰੂਰਤ ਤੋਂ ਜ਼ਿਆਦਾ ਭਰੋਸਾ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਸਿੰਘ : ਸੰਤਾਨ ਹਰ ਮਾਮਲੇ ’ਚ ਸਾਥ ਦੇਵੇਗੀ, ਸਹਿਯੋਗ ਕਰੇਗੀ ਅਤੇ ਸੁਪੋਰਟ ਦੇਵੇਗੀ, ਯਤਨ ਕਰਨ ’ਤੇ ਉਦੇਸ਼ ਮਨੋਰਥ ਵੀ ਸਿਰੇ ਚੜ੍ਹ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਕੰਨਿਆ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਚੰਗਾ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਮਿੱਤਰ-ਸੱਜਣ ਸਾਥੀ ਸਾਫਟ-ਸੁਪਰੋਟਿਵ ਰੁਖ ਰੱਖਣਗੇ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕਿਸੇ ਕੰਮਕਾਜੀ ਰੁਕਾਵਟ ਮੁਸ਼ਕਲ ਨੂੰ ਹਟਾਉਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਧਾਰਮਿਕ-ਸਾਮਾਜਿਕ ਕੰਮਾਂ ’ਚ ਧਿਆਨ।
ਮਕਰ : ਕਿਉਂਕਿ ਸਿਤਾਰਾ ਨੁਕਸਾਨ ਵਾਲਾ ਹੈ, ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਣ ਦਿਓ।
ਕੁੰਭ : ਟੀਚਿੰਗ, ਕੋਚਿੰਗ, ਮੈਡੀਸਨ, ਕੰਸਲਟੈਂਸੀ, ਟੂਰਿਜ਼ਮ, ਪ੍ਰਿੰਟਿੰਗ, ਪਬਲੀਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮੀਨ : ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
10 ਜਨਵਰੀ 2024, ਬੁੱਧਵਾਰ
ਪੋਹ ਵਦੀ ਤਿੱਥੀ ਚੌਦਸ (ਰਾਤ 8.11 ਤੱਕ) ਅਤੇ ਮਗਰੋਂ ਤਿੱਥੀ ਮੱਸਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਧਨ ’ਚ
ਮੰਗਲ ਧਨ ’ਚ
ਬੁੱੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਪੋਹ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 20 (ਪੋਹ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲਸਾਨੀ, ਤਰੀਕ : 27 , ਸੂਰਜ ਉਦੇ ਸਵੇਰੇ 7.40 ਵਜੇ, ਸੂਰਜ ਅਸਤ ਸ਼ਾਮ 5.38 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੁਲਾ (ਸ਼ਾਮ 7.40 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ,ਯੋਗ : ਧਰੁਵ (ਰਾਤ 9.17 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਸ਼ਾਮ 7.40 ਤਕ ਜੰਮੇ ਬੱਚੇ ਨੂੰ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ, (ਸਵੇਰੇ 9.18 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਿਸ਼ਵ ਤਿੱਥੀ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY