ਮੇਖ : ਵ੍ਹੀਕਲਜ਼ ਦੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਬ੍ਰਿਖ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਸੁਪੋਰਟਿਵ ਰਹਿਣਗੇ ਪਰ ਧਿਆਨ ਰੱਖੋ ਕਿ ਆਪ ਦਾ ਅਚਾਨਕ ਪੈਰ ਨਾ ਫਿਸਲ ਜਾਵੇ।
ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਦੁਸ਼ਮਣਾਂ ਦੀ ਅਣਦੇਖੀ ਨਾ ਕਰਨਾ ਸਹੀ ਰਹੇਗਾ।
ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਬੇਤੁਕੇ ਖਾਣ-ਪੀਣ ਤੋਂ ਬਚਣਾ ਸਹੀ ਰਹੇਗਾ, ਮਨ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਜਿਹਾ ਰਹੇਗਾ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਕੰਨਿਆ : ਕਿਉਂਕਿ ਦੁਸ਼ਮਣ ਨੁਕਸਾਨ ਪਹੁੰਚਾਉਣ ਲਈ ਪੂਰੀ ਤਰ੍ਹਾਂ ਸਰਗਰਮ ਰਹਿਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ, ਮਨ ਵੀ ਡਾਵਾਂਡੋਲ ਰਹੇਗਾ।
ਤੁਲਾ : ਸੰਤਾਨ ਦੇ ਸਹਿਯੋਗੀ ਰੁਖ ’ਤੇ ਭਰੋਸਾ ਕਰ ਸਕਦੇ ਹੋ, ਯਤਨ ਕਰਨ ’ਤੇ ਉਸ ’ਤੇ ਉਸ ਦੇ ਸਹਿਯੋਗ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਬ੍ਰਿਸ਼ਚਕ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਨਿਪਟਾਉਣ ਲਈ ਆਪ ਰਾਹੀਂ ਕੀਤੀ ਗਈ ਕੋਈ ਕੋਸ਼ਿਸ਼ ਪਾਜ਼ੇਟਿਵ ਨਤੀਜਾ ਦੇ ਸਕਦੀ ਹੈ, ਦੁਸ਼ਮਣ ਕਮਜ਼ੋਰ ਰਹਿਣਗੇ।
ਧਨ : ਆਪ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰਹੋਗੇ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਸਰਾਕਰੀ ਕੰਮਾਂ ਲਈ ਸਿਤਾਰਾ ਕਮਜ਼ੋਰ।
ਮਕਰ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡ ਵੇਅਰ, ਸਰੀਆ, ਸਕ੍ਰੈਪ ਦਾ ਕੰਮ ਕਰਨ ਵਾਲਿਆਂ ਦਾ ਕਦਮ ਬੜ੍ਹਤ ਵੱਲ ਰਹੇਗਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫ਼ਲਤਾ ਵਾਲਾ ਪਰ ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਤੋਂ ਬਚਣਾ ਸਹੀ ਰਹੇਗਾ।
ਮੀਨ : ਕਿਉਂਕਿ ਸਿਤਾਰਾ ਕਮਜ਼ੋਰ ਹੈ, ਇਸ ਲਈ ਆਪਣੇ ਆਪ ਨੂੰ ਪੰਗਿਆਂ-ਝਮੇਲਿਆਂ ਪੇਚੀਦਗੀਆਂ ਤੋਂ ਬਚਾ ਕੇ ਰੱਖਣਾ ਸਹੀ ਰਹੇਗਾ, ਸਫ਼ਰ ਵੀ ਨਹੀਂ ਕਰਨਾ ਚਾਹੀਦਾ ਹੈ।
ਧਨ ਰਾਸ਼ੀ ਵਾਲਿਆਂ ਨੂੰ ਵਪਾਰ ਅਤੇ ਕਾਰੋਬਾਰ ਦੇ ਕੰਮਾਂ ’ਚ ਮਿਲੇਗਾ ਲਾਭ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY