ਮੇਖ : ਖਰਚਿਆਂ ’ਤੇ ਕਾਬੂ ਪਾਉਣ ’ਚ ਆਪ ਨਾਕਾਮ ਰਹੋਗੇ, ਇਸ ਲਈ ਅਰਥ ਦਸ਼ਾ ਤੰਗ ਮਹਿਸੂਸ ਹੋ ਸਕਦੀ ਹੈ, ਉਧਾਰੀ ’ਚ ਫਸਣ ਤੋਂ ਬਚੋ।
ਬ੍ਰਿਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਮੈਡੀਸਨ, ਕੰਸਲਟੈਂਸੀ, ਡੈਕੋਰੇਸ਼ਨ, ਪ੍ਰਿੰਟਿੰਗ ਪਬਲੀਕੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਮਿਥੁਨ : ਕਿਸੇ ਅਫਸਰ ਦੇ ਸਾਫਟ ਸੁਪੋਰਟਿਵ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ, ਸ਼ਤਰੂ ਵੀ ਆਪ ਦੀ ਪਕੜ ’ਚ ਰਹਿਣਗੇ।
ਕਰਕ : ਕਿਸੇ ਧਾਰਮਿਕ ਕੰਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।
ਸਿੰਘ : ਸਿਤਾਰਾ ਸਿਹਤ ’ਚ ਗੜਬੜੀ ਰੱਖ ਸਕਦਾ ਹੈ, ਇਸ ਲਈ ਲਿਮਟ ’ਚ ਅਤੇ ਪਰਹੇਜ਼ ਨਾਲ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਸਫਰ ਵੀ ਨਾ ਕਰੋ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਅਪਰੋਚ ਰਹੇਗੀ।
ਤੁਲਾ : ਕਿਉਂਕਿ ਸ਼ਤਰੂ ਆਪ ਦੇ ਖਿਲਾਫ ਆਪਣੀ ਉੱਛਲ-ਕੂਦ ਵਧਾ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਜ਼ਰੂਰੀ, ਨੁਕਸਾਨ ਦਾ ਵੀ ਡਰ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਧਨ : ਅਦਾਲਤੀ ਅਤੇ ਜ਼ਮੀਨੀ ਕੰਮਾਂ ਨੂੰ ਨਿਪਟਾਉਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਸੁਭਾਅ ’ਚ ਗੁੱਸਾ ਰਹੇਗਾ।
ਮਕਰ : ਕਿਸੇ ਵੱਡੇ ਆਦਮੀ ਦੀ ਮਦਦ ਜਾਂ ਸਹਿਯੋਗ ਲੈਣ ਲਈ, ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਸੁਣੇਗਾ।
ਕੁੰਭ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਆਪ ਦੀ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਵੀ ਫੇਵਰੇਬਲ ਨਤੀਜਾ ਦੇਵੇਗੀ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਹਰ ਫਰੰਟ ’ਤੇ ਬਿਹਤਰੀ ਹੋਵੇਗੀ।
16 ਜਨਵਰੀ 2024, ਮੰਗਲਵਾਰ
ਪੋਹ ਸੁਦੀ ਤਿੱਥੀ ਛੱਠ (ਰਾਤ 11.58 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮੀਨ ’ਚ
ਮੰਗਲ ਧਨ ’ਚ
ਬੁੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮਾਘ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 26 (ਪੋਹ), ਹਿਜਰੀ ਸਾਲ 1445, ਮਹੀਨਾ : ਰਜਬ, ਤਰੀਕ : 4, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ ਸ਼ਾਮ 5.44 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (16-17 ਮੱਧ ਰਾਤ 4.38 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਪਰਿਧ (ਰਾਤ 8.01 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), 16-17 ਮੱਧ ਰਾਤ 4.38 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ ਰਾਸ਼ੀ ਵਾਲੇ ਸਿਹਤ ਦਾ ਰੱਖੋ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY