ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਦੀ ਸ਼ਿਕਾਇਤ ਤੋਂ ਆਪਣਾ ਬਚਾਅ ਰੱਖੋ।
ਬ੍ਰਿਖ : ਕਿਉਂਕਿ ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਨਵਾਂ ਯਤਨ ਸ਼ੁਰੂ ਨਾ ਕਰਨਾ ਸਹੀ ਰਹੇਗਾ, ਸਫਰ ਵੀ ਨਾ ਕਰੋ।
ਮਿਥੁਨ : ਵਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਵੈਸੇ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕਰਕ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਇਰਾਦਿਆਂ ’ਚ ਮਜ਼ਬੂਤੀ ਰਹੇਗ
ਕੰਨਿਆ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਸੰਭਲ-ਸੰਭਾਲ ਰੱਖਣ ਦੀ ਲੋੜ ਹੋਵੇਗੀ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਫੈਮਿਲੀ ਫਰੰਟ ’ਤੇ ਸਦਭਾਅ ਬਣਿਆ ਰਹੇਗਾ।
ਬ੍ਰਿਸ਼ਚਕ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹੱਥੋਂ ਕੋਈ ਮੌਕਾ ਜਾਣ ਨਾ ਦੇਣਗੇ, ਇਸ ਲਈ ਉਨ੍ਹਾਂ ਵਲੋਂ ਸਾਵਧਾਨੀ ਵਰਤੋਂ।
ਧਨ : ਕਿਸੇ ਉਲਝੇ ਰੁਕੇ ਕੰਮ ਨੂੰ ਸੁਲਝਾਉਣ ਲਈ ਸੰਤਾਨ ਦੀ ਹੈਲਪ ਲੈਣਾ ਸਹੀ ਰਹੇਗਾ, ਵੈਸੇ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਕਰ : ਕੋਰਟ-ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਆਪ ਦਾ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਕੁੰਭ : ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਕਿਸੇ ਵੱਡੇ ਆਦਮੀ ਦਾ ਸਹਿਯੋਗ ਫਰੂਟਫੁਲ ਰਹਿ ਸਕਦਾ ਹੈ, ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮੀਨ : ਸਿਤਾਰਾ ਆਮਦਨ ਲਈ ਚੰਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਰੁਕਾਵਟ ਮੁਸ਼ਕਲ ਹੱਲ ਹੋ ਸਕਦੀ ਹੈ, ਮਾਣ-ਯਸ਼ ਦੀ ਪ੍ਰਾਪਤੀ।
18 ਜਨਵਰੀ 2024, ਵੀਰਵਾਰ
ਪੋਹ ਸੁਦੀ ਤਿੱਥੀ ਅਸ਼ਟਮੀ (ਰਾਤ 8.45ਤੱਕ) ਅਤੇ ਮਗਰੋਂ ਤਿੱਥੀ ਨੌਮੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮੇਖ ’ਚ
ਮੰਗਲ ਧਨ ’ਚ
ਬੁੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮਾਘ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 28 (ਪੋਹ), ਹਿਜਰੀ ਸਾਲ 1445, ਮਹੀਨਾ : ਰਜਬ, ਤਰੀਕ : 6, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ ਸ਼ਾਮ 5.45 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (18-19 ਮੱਧ ਰਾਤ 2.58 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਸਿੱਧ (ਬਾਅਦ ਦੁਪਹਿਰ 2.48 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ) 18-19 ਮੱਧ ਰਾਤ 2.58 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 9.26 ਤਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਦੁਰਗਾ ਅਸ਼ਟਮੀ, ਮਹਾਂ ਰੁਦਰ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY