ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਅਤੇ ਰੇਸ਼ਾ-ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਤੋਂ ਆਪਣਾ ਬਚਾਅ ਰੱਖਣਾ ਚਾਹੀਦਾ ਹੈ।
ਬ੍ਰਿਖ : ਸਿਤਾਰਾ ਖ਼ਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਨੁਕਸਾਨ ਅਤੇ ਧਨ ਹਾਨੀ ਦਾ ਵੀ ਡਰ ਹੈ।
ਮਿਥੁਨ : ਸਿਤਾਰਾ ਧਨ ਲਾਭ ਦੇਣ ਅਤੇ ਕਿਸੇ ਕੰਮਕਾਜੀ ਪਲਾਨਿੰਗ ਦਾ ਬਿਹਤਰ ਨਤੀਜਾ ਦੇਣ ਵਾਲਾ ਪਰ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ।
ਕਰਕ : ਕਿਸੇ ਵੱਡੇ ਅਫਸਰ ਦੀ ਮਦਦ ਅਤੇ ਸਹਿਯੋਗ ਅਤੇ ਉਸ ਦੇ ਲਚਕੀਲੇ ਰੁਖ ਕਾਰਨ ਤੁਹਾਡੀ ਕੋਈ ਸਮੱਸਿਆ ਸੁਲਝਣ ਦੇ ਨੇੜੇ ਪਹੁੰਚ ਸਕਦੀ ਹੈ।
ਸਿੰਘ : ਇਰਾਦਿਆਂ ’ਚ ਮਜ਼ਬੂਤੀ , ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਮਜ਼ਬੂਤ ਮਨੋਬਲ ਕਰਕੇ ਆਪ ਹਰ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਰੱਖ ਸਕਦੇ ਹੋ।
ਕੰਨਿਆ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ ਜਿਹਾ ਰਹਿ ਸਕਦਾ ਹੈ, ਠੰਡੀਆਂ ਵਸਤਾਂ ਅਤੇ ਪਾਣੀ ਦੀ ਵਰਤੋਂ ਸੀਮਾ ’ਚ ਕਰੋ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਸ਼ੁੱਭ ਕੰਮਾਂ ’ਚ ਧਿਆਨ।
ਬ੍ਰਿਸ਼ਚਕ : ਦੁਸ਼ਮਣ ਤੁਹਾਡੇ ਲਈ ਕੋਈ ਨਾ ਕੋਈ ਮੁਸ਼ਕਿਲ, ਪ੍ਰੇਸ਼ਾਨੀ ਪੈਦਾ ਕਰਦਾ ਰਹਿ ਸਕਦਾ ਹੈ, ਇਸ ਲਈ ਤੁਹਾਨੂੰ ਹਰ ਸਮੇਂ ਐਕਟਿਵ ਰਹਿਣਾ ਪਵੇਗਾ।
ਧਨ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਤੁਹਾਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮਕਰ : ਜਾਇਦਾਦੀ ਕੰਮਾਂ ’ਚ ਕਦਮ ਬੜ੍ਹਤ ਵਲ, ਤੇਜ ਪ੍ਰਭਾਅ ਬਣਿਆ ਰਹੇਗਾ ਪਰ ਰਾਹੂ ਦੀ ਕਮਜ਼ੋਰ ਸਥਿਤੀ ਘਟੀਆ ਲੋਕਾਂ ਤੋਂ ਪ੍ਰੇਸ਼ਾਨ ਰੱਖ ਸਕਦੀ ਹੈ।
ਕੁੰਭ : ਆਪ ਜਨਰਲ ਤੌਰ ’ਤੇ ਉਤਸ਼ਾਹੀ-ਹਿੰਮਤੀ ਬਣੇ ਰਹੋਗੇ ਅਤੇ ਕੰਮਕਾਜੀ ਤੌਰ ’ਤੇ ਹੀ ਐਕਟਿਵ ਰਹੋਗੇ।
ਮੀਨ : ਸਿਤਾਰਾ ਵਪਾਰ ਕਾਰੋਬਾਰ ਅਤੇ ਕਾਰੋਬਾਰੀ ਟੂਰਿੰਗ ਲਈ ਚੰਗਾ, ਸਫ਼ਲਤਾ ਸਾਥ ਦੇਵੇਗੀ ਪਰ ਘਰੇਲੂ ਮੋਰਚੇ ’ਤੇ ਟੈਨਸ਼ਨ ਪ੍ਰੇਸ਼ਾਨੀ ਰਹੇਗੀ।
ਮੇਖ ਅਤੇ ਤੁਲਾ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY