ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਆਮਦਨ ਵਾਲਾ, ਕਾਰੋਬਾਰੀ ਭੱਜ-ਦੌੜ ਵੀ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਕੰਮਕਾਜੀ ਤੌਰ ’ਤੇ ਆਪ ਦੀ ਭੱਜ-ਦੌੜ ਅਤੇ ਵਿਅਸਤਤਾ ਵਧੇਗੀ।
ਬ੍ਰਿਖ : ਸਿਤਾਰਾ ਕੰਮ-ਕਾਜੀ ਕੰਮਾਂ ਨੂੰ ਸੰਵਾਰਨ, ਕਾਰੋਬਾਰੀ ਟੂਰਿੰਗ ਦਾ ਸੰਤੋਖਜਨਕ ਨਤੀਜਾ ਦੇਣ ਵਾਲਾ, ਸਫਰ ਵੀ ਸਹੀ ਰਹੇਗਾ ਅਤੇ ਆਪ ਨੂੰ ਚੰਗਾ ਐਕਟਿਵ ਰੱਖੇਗਾ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਪ੍ਰੇਸ਼ਾਨੀ ਦੇਣ ਅਤੇ ਜਨਰਲ ਹਾਲਾਤ ’ਚ ਕੰਪਲੀਕੇਸ਼ਨ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਕਾਰੋਬਾਰੀ ਤੌਰ ’ਤੇ ਯਤਨ ਸਿਰੇ ਚੜ੍ਹਣਗੇ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਹਰ ਫਰੰਟ ’ਤੇ ਮੁਸ਼ਕਲਾਂ, ਪ੍ਰੇਸ਼ਾਨੀਆਂ ਵਧਣਗੀਆਂ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਸਰਕਾਰੀ ਕੰਮਾਂ ਨੂੰ ਸੰਵਾਰਨ, ਮਾਣ-ਸਨਮਾਨ ਦੇਣ ਵਾਲਾ ਪਰ ਬਾਅਦ ’ਚ ਕੰਮਕਾਜੀ ਕੰਮਾਂ ’ਚ ਰੁਕਾਵਟਾਂ ਹੱਲ ਹੋ ਸਕਦੀਆਂ ਹਨ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਹਰ ਮੋਰਚੇ ’ਤੇ ਬਿਹਤਰੀ ਹੋਵੇਗੀ, ਇਰਾਦਿਆਂ ਅਤੇ ਮਨੋਬਲ ’ਚ ਮਜ਼ਬੂਤੀ ਰਹੇਗੀ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਸਿਹਤ, ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਮਨ ਡਾਵਾਂਡੋਲ ਜਿਹਾ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਹਰ ਫਰੰਟ ’ਤੇ ਬਿਹਤਰੀ ਹੋਵੇਗੀ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ।
ਧਨ : ਸਿਤਾਰਾ ਬਾਅਦ ਦੁਪਹਿਰ ਤੱਕ ਕਮਜ਼ੋਰ, ਹਰ ਫਰੰਟ ’ਤੇ ਆਪ ਆਪਣਾ ਕਦਮ ਪਿੱਛੇ ਖਿੱਚਦਾ-ਖਿੱਚਦਾ ਮਹਿਸੂਸ ਕਰੋਗੇ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ ਪਰ ਬਾਅਦ ’ਚ ਮਾਨਸਿਕ ਟੈਨਸ਼ਨ ਪ੍ਰੇਸ਼ਾਨੀ ਵਧ ਸਕਦੀ ਹੈ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਨਾ ਸਿਰਫ ਆਪ ਨੂੰ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ ਸਗੋਂ ਆਪ ਦੀ ਪਲਾਨਿੰਗ ਨੂੰ ਵੀ ਅੱਗੇ ਵਧਾਏਗਾ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਉਤਸ਼ਾਹ- ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਕਰਨ ਦੀ ਤਾਕਤ ਬਣੀ ਰਹੇਗੀ, ਫਿਰ ਬਾਅਦ ’ਚ ਜ਼ਮੀਨੀ ਕੰਮਾਂ ’ਚ ਸਫਲਤਾ ਮਿਲੇਗੀ।
22 ਜਨਵਰੀ 2024, ਸੋਮਵਾਰ
ਪੋਹ ਸੁਦੀ ਤਿੱਥੀ ਦੁਆਦਸ਼ੀ (ਸ਼ਾਮ 7.52 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਧਨ ’ਚ
ਬੁੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਧਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮਾਘ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 2 (ਮਾਘ), ਹਿਜਰੀ ਸਾਲ 1445, ਮਹੀਨਾ : ਰਜਬ, ਤਰੀਕ : 10, ਸੂਰਜ ਉਦੇ ਸਵੇਰੇ 7.29 ਵਜੇ, ਸੂਰਜ ਅਸਤ ਸ਼ਾਮ 5.49 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (22-23 ਮੱਧ ਰਾਤ 4.59 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਬ੍ਰਹਮ (ਸਵੇਰੇ 8.46 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਸ਼ਾਮ 4.23 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ: ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲਿਆਂ ਦੇ ਜਾਇਦਾਦ ਸਬੰਧੀ ਕੰਮ ਹੋਣਗੇ ਪੂਰੇ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY