ਮੇਖ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ :ਕੰਮਕਾਜੀ ਸਾਥੀ ਆਪ ਨਾਲ ਸਹਿਯੋਗ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਕੰਮਕਾਜੀ ਮਾਮਲਿਆਂ ’ਚ ਵੀ ਆਪ ਪੂਰੇ ਐਕਟਿਵ ਰਹੋਗੇ।
ਮਿਥੁਨ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ ਵੀ ਲਾਭ ਦੇਵੇਗੀ ਪਰ ਧਿਆਨ ਰੱਖੋ ਕਿ ਚਲਦੇ ਫਿਰਦੇ ਕਿੱਧਰੇ ਪੈਰ ਨਾ ਫਿਸਲ ਜਾਵੇ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨੋਬਲ ਹਾਈ ਰਹੇਗਾ, ਜਿਸ ਕਰ ਕੇ ਮੁਸ਼ਕਿਲ ਦਿਸਣ ਵਾਲੇ ਕੰਮ ਨੂੰ ਹੱਥ ’ਚ ਲੈਣ ਦਾ ਆਪ ਦਾ ਹੌਸਲਾ ਰੱਖੋਗੇ।
ਸਿੰਘ : ਨਾ ਤਾਂ ਲੈਣ-ਦੇਣ ਦੇ ਕੰਮ ਆਪ ਜਲਦਬਾਜ਼ੀ ’ਚ ਨਿਪਟਾਓ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ, ਕੰਮਕਾਜੀ ਟੂਰ ਵੀ ਨਾ ਕਰੋ।
ਕੰਨਿਆ : ਕੈਮੀਕਲਜ਼, ਰੰਗ ਰੋਗਨ, ਪੈਟ੍ਰੋਲੀਅਮ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਦਾ ਕਾਰੋਬਾਰੀ ਕਦਮ ਬੜ੍ਹਤ ਵੱਲ, ਮਾਣ-ਯਸ਼ ਦੀ ਪ੍ਰਾਪਤੀ।
ਤੁਲਾ : ਸਰਕਾਰੀ ਅਤੇ ਗੈਰ- ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਕਿਸੇ ਅਫਸਰ ਦੇ ਰੁਖ ’ਚ ਨਰਮੀ ਵਧਣ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ।
ਬ੍ਰਿਸ਼ਚਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਰੂਚੀ ਰਹੇਗੀ।
ਧਨ : ਕਿਉਂਕਿ ਪੇਟ ਵਿਗੜਿਆ ਵਿਗੜਿਆ ਜਿਹਾ ਰਹੇਗਾ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂਂ ਖਾਣ-ਪੀਣ ’ਚ ਨਾ ਕਰਨਾ ਬਿਹਤਰ ਰਹੇਗਾ।
ਮਕਰ : ਆਪਣੇ ਚੰਚਲ ਹੁੰਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ, ਵੈਸੇ ਕੰਮਕਾਜੀ ਦਸ਼ਾ ਸੰਤੋਖਜਨਕ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਕੁੰਭ : ਕਿਸੇ ਸਟ੍ਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਬਣੀਆਂ ਰਹਿਣਗੀਆਂ, ਸਫਰ ਵੀ ਨਾ ਕਰੋ, ਦੂਜਿਆਂ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਮੀਨ :ਯਤਨ ਕਰਨ ’ਤੇ ਆਪ ਦੀ ਪਲਾਨਿੰਗ -ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਧਾਰਮਿਕ ਕੰਮਾਂ ’ਚ ਧਿਆਨ ਰਹੇਗਾ।
26 ਜਨਵਰੀ 2024, ਸ਼ੁੱਕਰਵਾਰ
ਮਾਘ ਵਦੀ ਤਿੱਥੀ ਏਕਮ (26-27 ਮੱਧ ਰਾਤ 1.20 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਕਰਕ ’ਚ
ਮੰਗਲ ਧਨ ’ਚ
ਬੁੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਧਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮਾਘ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1945, ਮਿਤੀ: 6 (ਮਾਘ), ਹਿਜਰੀ ਸਾਲ 1445, ਮਹੀਨਾ: ਰਜਬ, ਤਰੀਕ : 14, ਸੂਰਜ ਉਦੇ ਸਵੇਰੇ 7.28 ਵਜੇ, ਸੂਰਜ ਅਸਤ ਸ਼ਾਮ 5.53 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਖ (ਸਵੇਰੇ 10.28 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ :ਪ੍ਰੀਤੀ (ਸਵੇਰੇ 7.42 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 10.28 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ: ਪੱਛਮ ਅਤੇ ਨੇਰਿਤਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਾਘ ਵਦੀ ਪੱਖ ਸ਼ੁਰੂ, ਗਣਤੰਤਰਤਾ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY