ਮੇਖ : ਕਿਸੇ ਪ੍ਰੋਗਰਾਮ ਜਾਂ ਕੋਸ਼ਿਸ਼ ਨੂੰ ਅੱਗੇ ਵਧਾਉਣ ਲਈ ਸਮਾਂ ਬਿਹਤਰ, ਤੇਜ ਪ੍ਰਭਾਵ ਤੇ ਦਬਦਬਾ ਬਣਿਆ ਰਹੇਗਾ, ਕੰਮਕਾਜੀ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਬ੍ਰਿਖ : ਅਦਾਲਤੀ ਕੰਮਾਂ ਲਈ ਸਮਾਂ ਚੰਗਾ, ਇੱਜ਼ਤ-ਮਾਣ ਬਣਿਆ ਰਹੇਗਾ, ਦੁਸ਼ਮਣ ਤੁਹਾਡੀ ਪਕੜ ਹੇਠ ਰਹਿਣਗੇ ਪਰ ਡਰਾਈਵਿੰਗ ਸੁਚੇਤ ਰਹਿ ਕੇ ਹੀ ਕਰਨਾ ਸਹੀ ਰਹੇਗਾ।
ਮਿਥੁਨ : ਕੰਮਕਾਜੀ ਭੱਜ-ਦੌੜ ਤੇ ਰੁਝੇਵਾਂ ਬਣਿਆ ਰਹੇਗਾ, ਕੰਮਕਾਜੀ ਕੋਸ਼ਿਸ਼ਾਂ ਵੀ ਚੰਗਾ ਨਤੀਜਾ ਦੇਣਗੀਆਂ ਪਰ ਸਿਹਤ ਦੇ ਵਿਗੜਨ ਤੇ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ।
ਕਰਕ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ ਪਰ ਹਲਕੀ ਨੇਚਰ ਤੇ ਸੋਚ ਵਾਲੇ ਸਾਥੀਆਂ ਤੋਂ ਦੂਰੀ ਰੱਖਣਾ ਸਹੀ ਰਹੇਗਾ।
ਸਿੰਘ : ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ ਪਰ ਗਲੇ ’ਚ ਖ਼ਰਾਬੀ ਦਾ ਡਰ, ਇਸ ਲਈ ਠੰਡੀਆਂ ਵਸਤਾਂ ਦੀ ਵਰਤੋਂ ਨਾ ਕਰੋ।
ਕੰਨਿਆ : ਕਿਉਂਕਿ ਸਿਤਾਰਾ ਉਲਝਣਾਂ, ਝਮੇਲਿਆਂ ਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵਾਂ ਕੰਮ ਸ਼ੁਰੂ ਕਰੋ ਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।
ਤੁਲਾ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਅੱਗੇ ਵਧਾਉਣ ਲਈ ਸਮਾਂ ਚੰਗਾ, ਉਂਝ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ ਤੇ ਸਫ਼ਲਤਾ ਮਿਲੇਗੀ।
ਬ੍ਰਿਸ਼ਚਕ : ਸਰਕਾਰੀ ਤੇ ਗੈਰ-ਸਰਕਾਰੀ ਕੰਮਾਂ ਲਈ ਸਮਾਂ ਚੰਗਾ, ਵੱਡੇ ਲੋਕਾਂ ਦੇ ਸਾਫਟ ਰੁਖ਼ ਕਰਕੇ ਤੁਹਾਨੂੰ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫ਼ਲਤਾ ਮਿਲੇਗੀ।
ਧਨ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਪੱਖੋਂ ਸਰਗਰਮ ਤੇ ਹਿੰਮਤੀ ਰੱਖੇਗਾ, ਕੰਮਕਾਜੀ ਹਾਲਾਤ ਵੀ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।
ਮਕਰ : ਸਿਤਾਰਾ ਸਿਹਤ ਲਈ ਠੀਕ ਨਹੀਂ, ਨਾਪ ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।
ਕੁੰਭ : ਅਰਥ ਤੇ ਕਾਰੋਬਾਰੀ ਦਸ਼ਾ ਸੰਤੋਖਜਨਕ, ਸਮਾਂ ਸਫ਼ਲਤਾ ਤੇ ਇੱਜ਼ਤ-ਮਾਣ ਦੇਣ ਵਾਲਾ, ਫੈਮਿਲੀ ਫਰੰਟ ’ਤੇ ਵੀ ਤੁਹਾਡੀ ਪਕੜ ਬਣੀ ਰਹੇਗੀ।
ਮੀਨ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਇਸ ਲਈ ਪੂਰੀ ਤਰ੍ਹਾਂ ਸੁਚੇਤ ਤੇ ਸਰਗਰਮ ਰਹੋ।
ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY