ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਧਾਰਮਿਕ-ਸਮਾਜਿਕ ਕੰਮਾਂ ’ਚ ਧਿਆਨ, ਅਰਥ ਦਸ਼ਾ ਕੰਫਰਟੇਬਲ ਰਹੇਗੀ।
ਬ੍ਰਿਖ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਉਸ ਦੇ ਟਾਰਗੈੱਟ ਵੱਲ ਅੱਗੇ ਵਧਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਫੇਵਰੇਬਲ ਨਤੀਜਾ ਮਿਲ ਸਕਦਾ ਹੈ।
ਮਿਥੁਨ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਵਿਅਸਤਤਾ ਬਣੀ ਰਹੇਗੀ, ਕੰਮਕਾਜੀ ਤੌਰ ’ਤੇ ਆਪ ਕਾਫੀ ਐਕਟਿਵ ਰਹੋਗੇ ਪਰ ਡਿੱਗਣ-ਫਿਸਲਣ ਦਾ ਡਰ ਰਹੇਗਾ।
ਕਰਕ : ਸਿਤਾਰਾ ਆਮਦਨ ਲਈ ਚੰਗਾ, ਭੱਜ-ਦੌੜ ਕਰਨ ’ਤੇ ਕਾਰੋਬਾਰੀ-ਪਲਾਨਿੰਗ-ਪ੍ਰੋਗਰਾਮਿੰਗ ਵੀ ਚੰਗਾ ਨਤੀਜਾ ਦੇਵੇਗੀ ਪਰ ਘਟੀਆ ਲੋਕਾਂ ਨਾਲ ਮੇਲ-ਮਿਲਾਪ ਨੁਕਸਾਨ ਵਾਲਾ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਘਰੇਲੂ ਮੋਰਚੇ ’ਤੇ ਪੈਠ ਬਣੀ ਰਹੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।
ਕੰਨਿਆ : ਖਰਚਿਆਂ ਦਾ ਜ਼ੋਰ, ਅਰਥ ਦਸ਼ਾ ਤੰਗ ਰਹਿ ਸਕਦੀ ਹੈ, ਉਧਾਰੀ ਦੇ ਚੱਕਰ ’ਚ ਪੇਮੈਂਟ ਨਾ ਫਸਾਓ, ਨਹੀਂ ਤਾਂ ਰਿਕਵਰੀ ਵੇਲੇ ਮੁਸ਼ਕਲ ਹੋਵੇਗੀ।
ਤੁਲਾ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਕੰਮਾਂ ਨੂੰ ਹੈਂਡਲ ਕਰਨ ਅਤੇ ਕਾਰੋਬਾਰੀ ਟੂਰਿੰਗ ਲਈ ਸਿਤਾਰਾ ਚੰਗਾ।
ਬ੍ਰਿਸ਼ਚਕ : ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰੀ ਹੋਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ।
ਧਨ : ਜਨਰਲ ਸਿਤਾਰਾ ਮਜ਼ਬੂਤੀ ਵਾਲਾ, ਯਤਨ ਕਰਨ ’ਤੇ ਆਪ ਦੀ ਭੱਜ-ਦੌੜ ਅਤੇ ਕੋਈ ਸਕੀਮ ਪਾਜ਼ੇਟਿਵ ਨਤੀਜਾ ਦੇਵੇਗੀ, ਧਾਰਮਿਕ ਕੰਮਾਂ ’ਚ ਧਿਆਨ।
ਮਕਰ : ਪੇਟ ਦੇ ਮਾਮਲੇ ’ਚ ਲਾਪ੍ਰਵਾਹ ਨਹੀਂ ਰਹਿਣਾ ਹੋਵੇਗਾ, ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ।
ਮੀਨ : ਸ਼ਤਰੂ ਨਾ ਤਾਂ ਆਪ ਦਾ ਲਿਹਾਜ਼ ਕਰਨਗੇ ਅਤੇ ਨਾ ਹੀ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਆਪਣੀ ਹਰਕਤਾਂ ਤੋਂ ਬਾਜ਼ ਆਉਣਗੇ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।
29 ਜਨਵਰੀ 2024, ਸੋਮਵਾਰ
ਮਾਘ ਵਦੀ ਤਿੱਥੀ ਚੌਥ (ਪੂਰਾ ਦਿਨ ਰਾਤ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਸਿੰਘ ’ਚ
ਮੰਗਲ ਧਨ ’ਚ
ਬੁੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਧਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮਾਘ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 9 (ਮਾਘ), ਹਿਜਰੀ ਸਾਲ 1445, ਮਹੀਨਾ : ਰਜਬ, ਤਰੀਕ : 17, ਸੂਰਜ ਉਦੇ ਸਵੇਰੇ 7.26 ਵਜੇ, ਸੂਰਜ ਅਸਤ ਸ਼ਾਮ 5.55 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਸ਼ਾਮ 6.57 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਸ਼ੋਭਨ (ਸਵੇਰੇ 9.43 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਸਿੰਘ ਰਾਸ਼ੀ ’ਤੇ (29-30 ਮੱਧ ਰਾਤ 1.45 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਸੰਕਸ਼ਟ ਚੌਥ ਵਰਤ, ਗੌਰੀ ਵਕਰ ਤੁੰਡ ਚੌਥ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਦੇ ਅਦਾਲਤੀ ਕੰਮਾਂ ਲਈ ਸਮਾਂ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY