ਮੇਖ : ਸ਼ਤਰੂ ਕਮਜ਼ੋਰ ਹੋਣ ਜਾਂ ਤਾਕਤਵਰ, ਉਸ ਨੂੰ ਕਮਜ਼ੋਰ ਜਾਂ ਅੰਡਰ ਐਸਟੀਮੈਟ ਕਰਨ ਦੀ ਗਲਤੀ ਕਦੇ ਨਾ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ, ਕੋਈ ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹੇਗਾ।
ਮਿਥੁਨ : ਕੋਰਟ ਕਚਹਿਰੀ ਨਾਲ ਜੁੜਿਆ ਕੋਈ ਕੰਮ ਅਣਮੰਨੇ ਮਨ ਨਾਲ ਨਾ ਕਰੋ, ਕਿਉਂਕਿ ਉਸ ਦੇ ਸਿਰੇ ਚੜ੍ਹਣ ਦੀ ਉਮੀਦ ਨਾ ਹੋਵੇਗਾ।
ਕਰਕ : ਮਨ ਦੇ ਉਤਸ਼ਾਹੀ, ਹਿੰਮਤੀ ਹੋਣ ਦੇ ਬਾਵਜੂਦ ਵੀ ਆਪ ਆਪਣੀ ਕਿਸੇ ਕੋਸ਼ਿਸ਼ ਨੂੰ ਅੱਗੇ ਨਾ ਵਧਾ ਸਕੋਗੇ, ਉਂਝ ਜਨਰਲ ਹਾਲਾਤ ਠੀਕ-ਠਾਕ ਰਹਿਣਗੇ।
ਸਿੰਘ : ਸਿਤਾਰਾ ਬੇਸ਼ੱਕ ਕੰਮਕਾਜੀ ਕੰਮਾਂ ਲਈ ਸਹੀ ਤਾਂ ਹੈ, ਫਿਰ ਵੀ ਆਪ ਨੂੰ ਨਾ ਤਾਂ ਕਾਰੋਬਾਰੀ ਟੂਰਿੰਗ ਕਰਨੀ ਚਾਹੀਦੀ ਹੈ ਅਤੇ ਨਾ ਹੀ ਕੋਈ ਪੇਮੈਂਟ ਫਸਾਉਣੀ ਚਾਹੀਦੀ ਹੈ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਮਾਂ ਸਫਲਤਾ ਦੇਵੇਗਾ ਪਰ ਸੁਭਾਅ ’ਚ ਗੁੱਸਾ ਰਹੇਗਾ ਅਤੇ ਮਨ ਵੀ ਡਰਿਆ-ਡਰਿਆ ਰਹੇਗਾ।
ਤੁਲਾ : ਜਨਰਲ ਸਿਤਾਰਾ ਕਮਜ਼ੋਰ, ਕਿਸੇ ਨਾ ਕਿਸੇ ਪੰਗੇ ਦੇ ਜਾਗਦੇ ਰਹਿਣ ਦਾ ਡਰ ਬਣਿਆ ਰਹੇਗਾ, ਇਸ ਲਈ ਕੋਈ ਵੀ ਨਵਾਂ ਯਤਨ ਸ਼ੁਰੂ ਨਾ ਕਰੋ।
ਬ੍ਰਿਸ਼ਚਕ : ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਰੈਡੀਮੇਡ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਧਨ : ਸਰਕਾਰੀ ਕੰਮਾਂ ਲਈ ਭੱਜ-ਦੌੜ ਦਾ ਮਨਮਰਜ਼ੀ ਦਾ ਨਤੀਜਾ ਨਾ ਮਿਲੇਗਾ, ਇਸ ਲਈ ਕਿਸੇ ਵੀ ਸਰਕਾਰੀ ਕੰਮ ਨੂੰ ਹੱਥ ’ਚ ਨਾ ਲਓ।
ਮਕਰ : ਸੋਚ-ਵਿਚਾਰ ’ਤੇ ਨੈਗੇਟਿਵਿਟੀ ਦਾ ਪ੍ਰਭਾਵ ਬਣਿਆ ਰਹੇਗਾ, ਇਸ ਲਈ ਆਪ ਆਪਣੀ ਪ੍ਰੋਗਰਾਮਿੰਗ ਨੂੰ ਅੱਗੇ ਨਾ ਵਧਾ ਸਕੋਗੇ।
ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਡਰਾਈਵਿੰਗ ਵੀ ਅਹਿਤਿਆਤ ਨਾਲ ਕਰੋ, ਕਿਉਂਕਿ ਕਿਧਰੇ ਸੱਟ ਲੱਗਣ ਦਾ ਡਰ ਨਜ਼ਰ ਆਉਂਦਾ ਹੈ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਕਾਰੋਬਾਰੀ ਤੌਰ ’ਤੇ ਐਕਟਿਵ ਤਾਂ ਰਹੋਗੇ ਪਰ ਫੈਮਿਲੀ ਫਰੰਟ ’ਤੇ ਤਣਾਤਣੀ-ਖਿਚਾਤਣੀ ਰਹਿਣ ਦ ਡਰ।
30 ਜਨਵਰੀ 2024, ਮੰਗਲਵਾਰ
ਮਾਘ ਵਦੀ ਤਿੱਥੀ ਚੌਥ (ਸਵੇਰੇ 8.55 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਕੰਨਿਆ ’ਚ
ਮੰਗਲ ਧਨ ’ਚ
ਬੁੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਧਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮਾਘ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 10 (ਮਾਘ), ਹਿਜਰੀ ਸਾਲ 1445, ਮਹੀਨਾ : ਰਜਬ, ਤਰੀਕ : 18, ਸੂਰਜ ਉਦੇ ਸਵੇਰੇ 7.26 ਵਜੇ, ਸੂਰਜ ਅਸਤ ਸ਼ਾਮ 5.56 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (ਰਾਤ 10.06 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਅਤਿਗੰਡ (ਸਵੇਰੇ 10.43 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ: ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਮਹਾਤਮਾ ਗਾਂਧੀ ਬਲਿਦਾਨ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲੇ ਗੁੱਸੇ 'ਤੇ ਅਤੇ ਮਕਰ ਰਾਸ਼ੀ ਵਾਲੇ ਖਾਣ-ਪੀਣ 'ਤੇ ਰੱਖਣ ਕਾਬੂ, ਬਾਕੀ ਵੀ ਦੇਖੋ ਆਪਣੀ ਰਾਸ਼ੀ...
NEXT STORY