ਮੇਖ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ਬਾਰੇ ਸਾਵਧਾਨੀ ਵਰਤਣੀ ਜ਼ਰੂਰੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ- ਠਾਕ ਰਹਿਣਗੇ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਫੈਮਿਲੀ ਫ੍ਰੰਟ ’ਤੇ ਤਣਾਅ-ਕੁੜੱਤਣ ਬਣੀ ਰਹਿ ਸਕਦੀ ਹੈ।
ਮਿਥੁਨ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਜ਼ਰੂਰੀ, ਮਨ ਵੀ ਟੈਂਸ ਜਿਹਾ ਰਹੇਗਾ।
ਕਰਕ : ਮਨ ਅਤੇ ਸੋਚ ’ਤੇ ਨੈਗਟੀਵਿਟੀ ਦਾ ਪ੍ਰਭਾਵ ਬਣਿਆ ਰਹੇਗਾ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਗੱਲ ਨਾ ਹੋ ਜਾਵੇ।
ਸਿੰਘ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਦੀ ਸਹੀ ਰਿਟਰਨ ਨਾ ਮਿਲੇਗੀ, ਇਸ ਲਈ ਹਰ ਕੋਸ਼ਿਸ਼, ਯਤਨ ਟਾਲ ਦਿਓ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਸਾਥੀਆਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਨ ਲਈ ਪੂਰੀ ਤਰ੍ਹਾਂ ਐਕਟਿਵ ਰਹਿਣਗੇ।
ਤੁਲਾ : ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕਾਰੋਬਾਰੀ ਕੰਮਾਂ ’ਚ ਬੇ-ਧਿਆਨੀ ਜਾਂ ਲਾਪ੍ਰਵਾਹੀ ਵਰਤੋਂ, ਧਨ ਦਾ ਠਰਿਹਾਅ ਵੀ ਘੱਟ ਹੀ ਹੋਵੇਗਾ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਪਰ ਜਿਹੜਾ ਵੀ ਯਤਨ ਕਰੋ ਪੂਰਾ ਜ਼ੋਰ ਲਗਾ ਕੇ ਕਰੋ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖਣਾ ਜ਼ਰੂਰੀ।
ਧਨ : ਨਾ ਤਾਂ ਕਿਸੇ ’ਤੇ ਜ਼ਰੂਰਤ ਤੋਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਲਿਖਣ-ਪੜ੍ਹਨ ਦਾ ਕੋਈ ਕੰਮ ਬੇ-ਧਿਆਨੀ ਜਾਂ ਅਨਮੰਨੇ ਮਨ ਨਾਲ ਕਰੋ।
ਮਕਰ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਪਲਾਨਿੰਗ ਫਰੂਟਫੁਲ ਰਹੇਗੀ, ਵੈਸੇ ਵੀ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਕੁੰਭ : ਕਿਸੇ ਅਫਸਰ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ ਕਰ ਕੇ ਆਪ ਦਾ ਕੋਈ ਸਰਕਾਰੀ ਯਤਨ ਲਟਕ ਸਕਦਾ ਹੈ, ਸੁਚੇਤ ਰਹੋ।
ਮੀਨ : ਧਾਰਮਿਕ ਕੰਮਾਂ ’ਚ ਮਨ ਘੱਟ ਲੱਗੇਗਾ, ਵੈਸੇ ਗਲਤ ਕੰਮਾਂ ਵੱਲ ਭਟਕਦੀ ਆਪਣੀ ਬੁੱਧੀ ਅਤੇ ਸੋਚ ’ਤੇ ਵੀ ਕਾਬੂ ਰੱਖੋ।
ਕਰਕ ਰਾਸ਼ੀ ਵਾਲਿਆਂ ਦਾ ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY