ਮੇਖ : ਵ੍ਹੀਕਲਜ਼ ਦੀ ਸੇਲਪਰਚੇਜ਼ ਨਾਲ ਜੁੜੇ ਕੰਮ ਧੰਦਾ ਕਰਨ ਵਾਲੇ ਲੋਕਾਂ ਨੂੰ ਆਪਣੇ ਕੰਮਕਾਜ ’ਚ ਚੰਗਾ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਕਿਸੇ ਵੱਡੇ ਆਦਮੀ ਦੇ ਨਰਮ ਅਤੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝਣ ਦੇ ਨੇੜੇ ਪਹੁੰਚ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਮਿਥੁਨ : ਕੰਮਕਾਜੀ ਭੱਜਦੌੜ ਬਣੀ ਰਹੇਗੀ, ਯਤਨ ਕਰਨ ’ਤੇ ਆਪ ਦੀ ਸਕੀਮ ’ਚੋਂ ਕੋਈ ਮੁਸ਼ਕਲ ਹਟੇਗੀ ਪਰ ਡਿਗਣ-ਫਿਸਲਣ ਦਾ ਡਰ ਰਹੇਗਾ।
ਕਰਕ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਖਰਾਬੀ ਤਾਂ ਰਹੇਗੀ, ਵ੍ਹੀਕਲਜ਼ ਵੀ ਸੁਚੇਤ ਰਹਿ ਕੇ ਹੀ ਡਰਾਈਵ ਕਰਨਾ ਚਾਹੀਦਾ ਹੈ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਕੰਨਿਆ : ਨਾ ਚਾਹੁੰਦੇ ਹੋਏ ਵੀ ਵੈਰ ਵਿਰੋਧ ਬਣਿਆ ਰਹੇਗਾ, ਇਸ ਲਈ ਆਪ ਕਿਸੇ ਵੀ ਕੰਮ ਨੂੰ ਉਸ ਦੇ ਟਾਰਗੈੱਟ ਤੱਕ ਨਾ ਲੈ ਜਾ ਸਕੋਗੇ।
ਤੁਲਾ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ ਵਿਜਈ ਅਤੇ ਇਫੈਕਟਿਵ ਰੱਕੇਗਾ, ਧਾਰਮਿਕ ਕੰਮਾਂ ’ਚ ਧਿਆਨ, ਮਨੋਬਲ ਵੀ ਬਣਿਆ ਰਹੇਗਾ।
ਬ੍ਰਿਸ਼ਚਕ : ਕਿਸੇ ਉਲਝੇ, ਅਟਕੇ, ਜ਼ਮੀਨੀ ਕੰਮ ਨੂੰ ਅਟੈਂਡ ਕਰਨ ਲਈ ਸਮਾਂ ਚੰਗਾ, ਵੱਡੇ ਲੋਕ ਵੀ ਆਪ ਦੇ ਪ੍ਰਤੀ ਸਾਫਟ ਰੁਖ ਰੱਖਣਗੇ।
ਧਨ : ਆਪ ਜਨਰਲ ਤੌਰ ’ਤੇ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰਹੋਗੇ ਪਰ ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ।
ਮਕਰ : ਕੰਸਟ੍ਰੱਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਕਾਰੋਬਾਰੀ ਟੂਰ ਪਲਾਨ ਕਰਨਾ ਵੀ ਠੀਕ ਰਹੇਗਾ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਮਨੋਰਥਾ ’ਚ ਸਫਲਤਾ ਮਿਲੇਗੀ ਪਰ ਤਬੀਅਤ ’ਚ ਤੇਜ਼ੀ ਰਹੇਗੀ।
ਮੀਨ : ਕਾਰੋਬਾਰੀ ਲੈਣ -ਦੇਣ ਜਾਂ ਲਿਖਣ-ਪੜਨ ਦੇ ਕੰਮ ਅੱਖਾਂ ਬੰਦ ਕਰ ਕੇ ਨਹੀਂ ਕਰਨੇ ਚਾਹੀਦੇ ਕਿਉਂਕਿ ਸਿਤਾਰਾ ਨੁਕਸਾਨ ਦੇਣ ਵਾਲਾ ਹੈ।
11 ਫਰਵਰੀ 2024, ਐਤਵਾਰ
ਮਾਘ ਵਦੀ ਤਿੱਥੀ ਦੂਜ (ਰਾਤ 9.10 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਕੁੰਭ ’ਚ
ਮੰਗਲ ਮਕਰ ’ਚ
ਬੁੱਧ ਮਕਰ ’ਚ
ਗੁਰੂ ਮੇਖ ’ਚ
ਸ਼ੁੱਕਰ ਧਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮਾਘ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 22 (ਮਾਘ), ਹਿਜਰੀ ਸਾਲ 1445, ਮਹੀਨਾ : ਰਜਬ, ਤਰੀਕ : 30, ਸੂਰਜ ਉਦੇ ਸਵੇਰੇ 7.17 ਵਜੇ, ਸੂਰਜ ਅਸਤ ਸ਼ਾਮ 6.07 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਸ਼ਾਮ 5.40 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਪਰਿਧ (ਸਵੇਰੇ 10.38 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਚੰਦਰ ਦਰਸ਼ਨ, ਬਾਵਾ ਸ਼੍ਰੀ ਲਾਲ ਦਿਆਲ (ਧਿਆਨਪੁਰ) ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਤੁਲਾ ਰਾਸ਼ੀ ਵਾਲਿਆਂ ਨੂੰ ਮਿਲੇਗਾ ਮਾਣ-ਸਨਮਾਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY